ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਜਿੱਥੇ ਖੇਤੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਲਗਾਤਾਰ ਕਈ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਟੋਲ ਪਲਾਜ਼ਿਆਂ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਅਤੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਵਿਚ ਹੋਈਆਂ ਨਗਰ ਨਿਗਮ, ਨਗਰ ਪਾਲਿਕਾ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਟੁੱ-ਟ ਚੁੱਕਾ ਹੈ। ਉੱਥੇ ਹੀ ਕਾਂਗਰਸ ਨੂੰ ਪੰਜਾਬ ਵਿੱਚ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਈ ਹੈ। ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰੋਂ ਮੋਦੀ ਸਰਕਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਭਾਜਪਾ ਸਰਕਾਰ ਦਾ ਵਿਰੋਧ ਕਰ ਰਹੇ ਬਹੁਤ ਸਾਰੇ ਪੰਜਾਬ ਦੇ ਲੋਕਾਂ ਵੱਲੋਂ ਭਾਜਪਾ ਨੂੰ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਜਾ ਰਿਹਾ ਹੈ। ਬਹੁਤ ਸਾਰੇ ਭਾਜਪਾ ਆਗੂ ਖੇਤੀ ਕਾਨੂੰਨਾਂ ਦੇ ਕਾਰਨ ਭਾਜਪਾ ਦਾ ਸਾਥ ਛੱਡ ਚੁੱਕੇ ਹਨ।
ਹੁਣ ਭਾਜਪਾ ਨੂੰ ਬਰਨਾਲਾ ਦੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਨੂੰ ਇਕ ਵੱਡਾ ਹੁੰਗਾਰਾ ਮਿਲਿਆ। ਜਿੱਥੇ ਭਾਜਪਾ ਦੇ ਬਹੁਤ ਸਾਰੇ ਵੱਡੇ ਆਗੂਆਂ ਸਮੇਤ ਕਈ ਵਪਾਰੀ ਭਾਈਚਾਰੇ ਦੇ ਲੋਕ 5 ਦਰਜਨ ਦੇ ਕਰੀਬ ਮੋਹਤ ਵਾਰ ਆਗੂ ਭਾਜਪਾ ਨੂੰ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਰਨਾਲਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਦੂ-ਰ-ਅੰ-ਦੇ-ਸ਼ੀ ਸੋਚ ਅਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ , ਤੇ ਸ਼ਹਿਰ ਵਿਚ ਆਗੂ ਢਿੱਲੋਂ ਦੀ
ਅਗਵਾਈ ਵਿੱਚ ਸ਼ਹਿਰ ਦੀ ਬਦਲੀ ਹੋਈ ਨੁਹਾਰ ਤੋਂ ਪ੍ਰ-ਭਾ-ਵ-ਤ ਹੋ ਕੇ ਭਾਜਪਾ ਦੇ ਇਨ੍ਹਾਂ ਆਗੂਆਂ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ ਹੈ। ਭਾਜਪਾ ਦੇ ਇਨ੍ਹਾਂ ਸਾਰੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ ਗਿਆ ਹੈ। ਇਨ੍ਹਾਂ ਸਾਰੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਪੱਕੀ ਹੈ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ। ਤਾਂ ਜੋ ਸ਼ਹਿਰ ਦਾ ਹੋਰ ਵਿਕਾਸ ਹੋ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …