ਆਈ ਤਾਜ਼ਾ ਵੱਡੀ ਖਬਰ
ਬੀਤੇ ਦੋ ਵਰ੍ਹਿਆਂ ਦੇ ਦੌਰਾਨ ਜਿੱਥੇ ਦੁਨੀਆਂ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੇ ਪ੍ਰਭਾਵ ਹੇਠ ਆਉਣ ਕਾਰਨ ਪ੍ਰਭਾਵਿਤ ਹੋਏ ਹਨ। ਉਥੇ ਹੀ ਇਸ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਸਾਰੇ ਦੇਸ਼ਾਂ ਵੱਲੋਂ ਜਿਥੇ ਇਸ ਕਰੋਨਾ ਉਪਰ ਕਾਬੂ ਪਾਉਣ ਵਾਸਤੇ ਟੀਕਾਕਰਨ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ ਜਿੱਥੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਲੋਕ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।
ਹੁਣ ਚਾਕਲੇਟ ਖਾਣ ਵਾਲੇ ਵੀ ਸਾਵਧਾਨ ਰਹਿਣ ਕਿਉਂਕਿ ਇੱਕ ਖਤਰਨਾਕ ਬੈਕਟੀਰੀਆ ਖਾਣ ਵਾਲ਼ੇ ਚਾਕਲੇਟ ਵਿੱਚ ਪਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੈਲਜੀਅਮ ਤੋਂ ਸਾਹਮਣੇ ਆਇਆ ਹੈ ਜਿੱਥੇ ਦੁਨੀਆਂ ਦਾ ਸਭ ਤੋਂ ਵੱਡਾ ਚਾਕਲੇਟ ਬਣਾਉਣ ਵਾਲਾ ਪਲਾਂਟ ਮੌਜੂਦ ਹੈ। ਏਥੇ ਬਣਨ ਵਾਲੀ ਚਾਕਲੇਟ ਜਿੱਥੇ ਦੁਨੀਆਂ ਦੇ ਵੱਖ-ਵੱਖ ਕੋਨਿਆਂ ਵਿਚ ਪਹੁੰਚਾਈ ਜਾਂਦੀ ਹੈ।
ਉੱਥੇ ਹੀ ਇਸ ਪਲਾਂਟ ਵਿੱਚ ਬਣਾਈ ਗਈ ਚਾਕਲੇਟ ਦੇ ਵਿੱਚ ਬੈਕਟੀਰੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਉਨ੍ਹਾਂ ਸਾਰੇ ਦੇਸ਼ਾਂ ਵਿੱਚ ਇਸ ਦੀ ਵਿਕਰੀ ਤੇ ਪਾਬੰਦੀ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇਸ ਕੰਪਨੀ ਵੱਲੋਂ ਭੇਜੀ ਗਈ ਸੀ। ਬੈਲਜੀਅਮ ਦੇ ਇਸ ਪਲਾਂਟ ਦੇ ਵਿੱਚ ਹੁਣ ਸਾਲਮੋਨੇਲਾ ਬੈਕਟੀਰੀਆ ਦੇ ਪਾਏ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਇੱਥੇ ਹੋਣ ਵਾਲੇ ਕੰਮ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਇਹ ਬੈਕਟੀਰੀਆ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ, ਇਸ ਦੀ ਚਪੇਟ ਵਿਚ ਆਉਣ ਦਾ ਪਤਾ ਵੀ 6 ਤੋਂ 36 ਘੰਟਿਆਂ ਦੇ ਅੰਦਰ ਲੱਗ ਜਾਂਦਾ ਹੈ । ਇਸ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਨੂੰ ਸਿਰ ਦਰਦ, ਉਲਟੀ, ਜੀਅ ਕੱਚਾ ਹੋਣਾ ,ਪੇਟ ਦਰਦ, ਬੁਖਾਰ ਅਤੇ ਦਸਤ ਆਦਿ ਦੀ ਸਮੱਸਿਆ ਪੇਸ਼ ਆਉਂਦੀ ਹੈ। ਇਹ ਬੈਕਟੀਰੀਆ ਕੱਚੇ ਮਾਸ ਜਾਂ ਇਸ ਤੋਂ ਬਣੀਆਂ ਚੀਜ਼ਾਂ, ਅੰਡੇ, ਗੰਦੀਆਂ ਸਬਜ਼ੀਆਂ ਅਤੇ ਫਲਾਂ ਰਾਹੀਂ ਫੈਲਦਾ ਹੈ। ਇਹ ਟਾਈਫਾਈਡ ਵਰਗੀਆਂ ਬੀਮਾਰੀਆਂ ਦਾ ਕਾਰਨ ਬਣਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …