Breaking News

ਚਾਵਾਂ ਨਾਲ ਕਮਾਈ ਲਈ ਵਿਦੇਸ਼ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਨਾਮੁਰਾਦ ਬਿਮਾਰੀ ਕਰੋਨਾ ਨੇ ਜਿੱਥੇ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਉਥੇ ਹੀ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਰਹੇ ਹਨ। ਸਾਰੇ ਦੇਸ਼ਾਂ ਵੱਲੋਂ ਜਿਥੇ ਕਰੋਨਾ ਟੀਕਾਕਰਨ ਮੁਹਿੰਮ ਆਰੰਭ ਕਰ ਦਿੱਤੀ ਗਈ ਹੈ ਅਤੇ ਆਪਣੇ ਦੇਸ਼ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਜਿੱਥੇ ਕੋਈ ਵੀ ਦੇਸ਼ ਵਿੱਚ ਨਹੀਂ ਸਕਿਆ ਹੈ ਉਥੇ ਹੀ ਮੁੜ ਤੋਂ ਕਈ ਦੇਸ਼ਾਂ ਵਿੱਚ ਫਿਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਵਿਦੇਸ਼ਾਂ ਵਿਚ ਵਸਦੇ ਬਹੁਤ ਸਾਰੇ ਭਾਰਤੀ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿੱਥੇ ਆਏ ਦਿਨ ਹੀ ਵਿਦੇਸ਼ਾਂ ਵਿੱਚ ਗਏ ਭਾਰਤੀਆਂ ਨਾਲ ਕੋਈ ਨਾ ਕੋਈ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਰਹਿੰਦੀ ਹੈ ਜਿਸ ਨਾਲ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਕਿਉਂਕਿ ਪਰਦੇਸਾਂ ਵਿਚ ਕਮਾਈ ਕਰਨ ਗਏ ਬਹੁਤ ਸਾਰੇ ਪਰਦੇਸੀਆਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਹੁਣ ਵਿਦੇਸ਼ ਗਏ ਪੰਜਾਬੀ ਦੀ ਹੋਈ ਮੌਤ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਦੁਸਾਂਝ ਕਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਵਿਅਕਤੀ ਪਿਛਲੇ 10 ਸਾਲਾਂ ਤੋਂ ਦੁਬਈ ਵਿਚ ਕੰਮ ਕਾਰ ਕਰ ਰਿਹਾ ਸੀ। ਜਿਸ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਪਿੰਡ ਦੁਸਾਂਝ ਕਲਾਂ ਦਾ ਗੁਰਦਿਆਲ ਰਾਮ ਪੁੱਤਰ ਹਰਬੰਸ ਲਾਲ ਪਿਛਲੇ ਡੇਢ ਮਹੀਨੇ ਤੋਂ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਜਿੱਥੇ ਅੱਜ ਉਸ ਦੀ ਹੋਈ ਮੌਤ ਨਾਲ ਉਸ ਦੇ ਪਿੰਡ ਦੋਸਾਂਝ ਕਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ।

ਕਰੋਨਾ ਦੇ ਚਲਦੇ ਹੋਏ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਨਹੀਂ ਲਿਆਂਦਾ ਜਾ ਸਕਦਾ। ਇਸ ਲਈ ਉਸ ਦਾ ਅੰਤਿਮ ਸੰਸਕਾਰ ਦੁਬਈ ਵਿੱਚ ਹੀ ਕੱਲ੍ਹ ਬਾਅਦ ਦੁਪਹਿਰ ਕੀਤਾ ਜਾਵੇਗਾ। ਭਾਰਤ ਵਿੱਚ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾਈ ਗਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜੋ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਦੋ ਬੇਟੀਆਂ ਅਤੇ ਇਕ ਬੇਟੇ ਨੂੰ ਛੱਡ ਗਿਆ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …