Breaking News

ਚੋਟੀ ਦੇ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਦੇ ਸਦਕਾ ਦਿਨ ਰਾਤ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੀ ਮਿਹਨਤ ਸਦਕਾ ਹੀ ਦੁਨੀਆਂ ਦੇ ਕੋਨੇ ਕੋਨੇ ਵਿਚ ਨਾਮ ਪੈਦਾ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਲੋਕਾਂ ਦੀ ਗਿਣਤੀ ਦੁਨੀਆ ਦੇ ਅਮੀਰ ਵਿਅਕਤੀਆਂ ਦੇ ਵਿੱਚ ਆਉਦੀ ਹੈ। ਜਿੱਥੇ ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਹੁਣ ਚੋਟੀ ਦੇ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਸਮੇਤ ਪੂਰੇ ਪਰਿਵਾਰ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਜਿਸ ਬਾਰੇ ਆਈ ਤਾਜਾ ਵੱਡੀ ਖਬਰ।

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਵੱਡੇ ਕਾਰੋਬਾਰੀਆਂ ਵਿੱਚ ਆਪਣੀ ਇੱਕ ਪਛਾਣ ਰੱਖਣ ਵਾਲੇ ਰਿਲਾਈਂਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਧਮਕੀ HN ਰਿਲਾਈਂਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ ‘ਤੇ ਦਿੱਤੀ ਗਈ ਹੈ ਜਿੱਥੇ ਧਮਕੀ ਦੇਣ ਵਾਲੇ ਵਿਅਕਤੀਆਂ ਵੱਲੋਂ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਹਨ।

ਪੁਲਿਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ ਅਤੇ 8 ਵਾਰ ਫ਼ੋਨ ਕਰਨ ਵਾਲੇ ਵਿਅਕਤੀ ਦੀ ਲੁਕੇਸ਼ਨ ਟ੍ਰੇਸ ਕਰਨ ਤੋਂ ਬਾਅਦ ਉਸ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਦਸਿਆ ਗਿਆ ਹੈ ਕਿ ਉਸ ਵਿਅਕਤੀ ਦੀ ਹਾਲਤ ਠੀਕ ਨਹੀਂ ਹੈ ਉਥੇ ਇਸ ਸਾਰੇ ਮਾਮਲੇ ਦੀ ਜਾਂਚ ਜਾਰੀ ਹੈ।

ਧਮਕੀ ਦੇਣ ਵਾਲੇ ਵਿਅਕਤੀ ਵੱਲੋਂ ਤਿੰਨ ਘੰਟਿਆਂ ਦੇ ਵਿੱਚ ਸਭ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਜਿਥੇ ਪੁਲਿਸ ਵੱਲੋਂ ਆਪਣੀ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਪੁਲਸ ਪਹਿਲਾਂ ਦੇ ਮੁਕਾਬਲੇ ਵਧੇਰੇ ਚੌਕਸ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਫਰਵਰੀ 2021 ਦੇ ਵਿੱਚ ਵੀ ਪਰਿਵਾਰ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ ਜਿੱਥੇ ਸਾਰੇ ਪਰਿਵਾਰ ਨੂੰ ਮਾਰੇ ਜਾਣ ਦੀ ਧਮਕੀ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਉਨਾਂ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …