ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ,ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਬਹੁਤ ਜ਼ਿਆਦਾ ਹਾਵੀ ਹੋਈ ਹੈ, ਜਿਸ ਨਾਲ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਸ਼ਖਤੀ ਨੂੰ ਵੀ ਵਧਾਇਆ ਜਾ ਰਿਹਾ ਹੈ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮਰੀਜਾਂ ਨੂੰ ਮੁਸ਼ਕਲ ਨਾ ਆ ਸਕੇ।
ਚੋਟੀ ਦੇ ਮਸ਼ਹੂਰ ਅਦਾਕਾਰ ਰਾਕੇਸ਼ ਬੇਦੀ ਦੇ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਇਸ ਸਮੇਂ ਦੇਸ਼ ਜਿੱਥੇ ਕਰੋਨਾ ਨਾਲ ਲੜ ਰਿਹਾ ਹੈ, ਉੱਥੇ ਹੀ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਦਿੱਲੀ ਵਿੱਚ ਜਿੱਥੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਦਿੱਲੀ ਦੇ ਵਿੱਚ ਕਰੋਨਾ ਦੇ ਪੀੜਤਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਇਸ ਦੇ ਇਲਾਵਾ ਦਿੱਲੀ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜ਼ਰੂਰੀ ਦਵਾਈਆਂ ,ਆਕਸੀਜਨ ਸਲੰਡਰ ਅਤੇ ਹੋਰ ਜ਼ਰੂਰਤ ਦੀਆਂ ਚੀਜ਼ਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਸਭ ਚੀਜ਼ਾਂ ਨੂੰ ਦੇਖਦੇ ਹੋਏ ਮਸ਼ਹੂਰ ਅਦਾਕਾਰਾ ਰਾਕੇਸ਼ ਬੇਦੀ ਵੱਲੋਂ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਿੱਖ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਨਿਰਸਵਾਰਥ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਸਭ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵੀ ਜਾਤ-ਪਾਤ ਤੋਂ ਉੱਪਰ ਉੱਠ ਕੇ ਇਨਸਾਨਾਂ ਦੀ ਸੇਵਾ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਲੋਕਾਂ ਨੂੰ ਸਲਾਮ ਕਰਦਾ ਹਾਂ, ਜੋ ਹਮੇਸ਼ਾ ਦੁੱਖ ਦੀ ਘੜੀ ਵਿੱਚ ਅੱਗੇ ਆ ਕੇ ਮਦਦ ਕਰਦੇ ਹਨ। ਉਨ੍ਹਾਂ ਸਿੱਖ ਧਰਮ ਦੀ ਸ਼ਲਾਘਾ ਕਰਦਿਆਂ ਹੋਇਆਂ ਇਕ ਵੀਡੀਓ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀ ਕੀਤੀ ਹੈ। ਉਨ੍ਹਾਂ ਖਾਲਸਾ ਏਡ ਦੀ ਵੀ ਪ੍ਰਸੰਸਾ ਕੀਤੀ ਕਿ ਵਿਸ਼ਵ ਵਿੱਚ ਹਰ ਜਗ੍ਹਾ ਅੱਗੇ ਵਧ ਕੇ ਮੁਸੀਬਤ ਵਿੱਚ ਆਏ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …