Breaking News

ਚੋਟੀ ਦੇ ਮਸ਼ਹੂਰ ਕ੍ਰਿਕੇਟ ਖਿਡਾਰੀ ਦੀ ਹੋਈ ਅਚਾਨਕ ਮੌਤ , ਖੇਡ ਜਗਤ ਚ ਛਾਇਆ ਸੋਗ


ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਚੋਟੀ ਦੇ ਮਸ਼ਹੂਰ ਕ੍ਰਿਕਟ ਖਿਡਾਰੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਛਾ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਸਾਬਕਾ ਟੈਸਟ ਬੱਲੇਬਾਜ਼ ਜਾਨ ਇਡਰਿਚ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਨੇ ਖੱਬੇ ਹੱਥ ਦੇ ਬੱਲੇਬਾਜ਼ ਹੋਣ ਦੇ ਨਾਤੇ 77 ਟੈਸਟ ਮੈਚਾਂ ਦੌਰਾਨ ਇੰਗਲੈਂਡ ਲਈ 5 ਹਜ਼ਾਰ ਤੋਂ ਵਧੇਰੇ ਦੌੜਾਂ ਬਣਾਈਆਂ ਸਨ। ਆਪਣੇ ਫਸਟ ਕਲਾਸ ਕਰੀਅਰ ਵਿਚ ਉਹਨਾਂ ਨੇ 39 ਹਜ਼ਾਰ ਤੋਂ ਵਧੇਰੇ ਦੌੜਾਂ ਬਣਾਈਆਂ ਸਨ।

ਉਹ ਵਨ ਡੇ ਇਤਿਹਾਸ ਵਿੱਚ ਪਹਿਲੇ ਮੈਚ ਦਾ ਹਿੱਸਾ ਰਹੇ ਸੀ। ਉਹਨਾਂ ਦੇ ਨਾਮ ਇਸ ਫਾਰਮੈਟ ਦਾ ਪਹਿਲਾ ਚੌਂਕਾ ਲੱਗਵਾਉਣ ਦਾ ਰਿਕਾਰਡ ਦਰਜ ਹੈ। ਉਹ 1963 ਤੋਂ 1976 ਦੇ ਸਮੇਂ ਦੌਰਾਨ ਇੰਗਲੈਂਡ ਲਈ ਖੇਡਦੇ ਰਹੇ ਸਨ। ਇੱਕ ਟੈਸਟ ਵਿੱਚ ਉਹ ਇੰਗਲੈਂਡ ਦੇ ਕਪਤਾਨ ਵੀ ਰਹੇ ਸਨ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਇੰਗਲੈਂਡ ਐਂਡ ਵੇਲਸ ਕ੍ਰਿਕਟ ਬੋਰਡ ਵੱਲੋਂ ਜਾਰੀ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …