ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਅਖੀਰ ਵਿੱਚ ਜਿੱਥੇ ਚੀਨ ਦੇ ਵਿੱਚ ਕਰੋਨਾ ਦੀ ਉਤਪਤੀ ਹੋ ਗਈ ਸੀ। ਉਥੇ ਹੀ 2020 ਦੇ ਵਿਚ ਮਾਰਚ ਤੱਕ ਇਹ ਮਹਾਮਾਰੀ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕੀ ਸੀ। ਜਿੱਥੇ ਇਸ ਬੀਮਾਰੀ ਨੇ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲਿਆ ਉੱਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਵੱਖ ਵੱਖ ਦੇਸ਼ਾਂ ਵਿਚ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਹਸਤੀਆਂ ਬਿਮਾਰੀਆਂ ਅਤੇ ਵਾਪਰ ਰਹੇ ਵੱਖ ਵੱਖ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਅਜਿਹੀਆਂ ਹਸਤੀਆਂ ਵੱਲੋਂ ਇਸ ਦੁਨੀਆ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ।
ਅਜਿਹੀਆਂ ਹਸਤੀਆਂ ਤੇ ਇਸ ਸੰਸਾਰ ਤੋਂ ਤੁਰ ਜਾਣ ਦੇ ਨਾਲ ਉਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਚੋਟੀ ਦੇ ਦਿਗਜ਼ ਮਸ਼ਹੂਰ ਕ੍ਰਿਕਟਰ ਦੀ ਮੌਤ ਹੋਣ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਹੁਣ ਆਸਟ੍ਰੇਲੀਆ ਦੇ ਸਾਬਕਾ ਵਿਕਟ ਕੀਪਰ ਅਤੇ ਬੱਲੇਬਾਜ਼ ਰੌਡ ਮਾਰਸ਼ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। 74 ਸਾਲਾਂ ਇਹ ਖਿਡਾਰੀ ਕੁਝ ਸਮੇਂ ਤੋਂ ਹਸਪਤਾਲ ਵਿਚ ਸੀ ਜਿੱਥੇ ਇਕ ਹਫਤਾ ਪਹਿਲਾਂ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ।
ਇਹ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਉਨ੍ਹਾਂ ਵੱਲੋਂ ਕੁਈਨਜ਼ਲੈਂਡ ਵਿੱਚ ਚੈਰੀਟੇਬਲ ਕੰਮਾਂ ਲਈ ਪੈਸਾ ਇਕੱਤਰ ਕੀਤਾ ਜਾ ਰਿਹਾ ਸੀ ਅਤੇ ਇੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਸਪੋਰਟ ਆਸਟ੍ਰੇਲੀਆ ਹਾਲ ਆਫ਼ ਫ਼ੇਮ ਵੱਲੋਂ ਕੀਤੀ ਗਈ ਹੈ। ਵੱਖ-ਵੱਖ ਖੇਡ ਹਸਤੀਆਂ ਵੱਲ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …