ਆਈ ਤਾਜਾ ਵੱਡੀ ਖਬਰ
ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਜਿਸ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਭ ਰਾਜਾਂ ਵਿਚ ਸ਼ੁਰੂ ਹੋਇਆ ਇਹ ਸੰਘਰਸ਼ ਪਿਛਲੇ ਸਾਲ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਲਗਾਤਾਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।
ਜਿਨ੍ਹਾਂ ਵੱਲੋਂ ਪਹਿਲਾਂ ਪੰਜਾਬ ਅੰਦਰ ਹੋ ਰਹੇ ਧਰਨੇ ਅਤੇ ਰੋਸ ਪ੍ਰਦਰਸ਼ਨਾਂ ਦੇ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਸੀ। ਉਨ੍ਹਾਂ ਹੀ ਗਾਇਕਾ ਅਤੇ ਕਲਾਕਾਰਾਂ ਵੱਲੋਂ ਦਿੱਲੀ ਚੱਲ ਰਹੇ ਸੰਘਰਸ਼ ਦੇ ਵਿੱਚ ਵੀ ਬਾਰੋ ਬਾਰੀ ਪਹੁੰਚ ਕੇ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ।
ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਹੁਣ ਵੱਖ-ਵੱਖ ਜਗਾਹਾਂ ਤੇ ਮਹਾਪੰਚਾਇਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਕੱਲ੍ਹ ਗਵਾਚੀ ਇਹ ਚੀਜ਼ ਲੱਭਣ ਵਾਲੇ ਨੂੰ ਮਿਲੇਗਾ ਐਨੇ ਲੱਖ ਦਾ ਇਨਾਮ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ 23 ਮਾਰਚ ਦੇ ਮੌਕੇ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਮਹਾ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ।
ਜਿੱਥੇ ਬਹੁਤ ਸਾਰੇ ਗਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਉਥੇ ਹੀ ਪੰਜਾਬੀ ਗਾਇਕ ਜੱਸ ਬਾਜਵਾ ਵੱਲੋਂ ਵੀ ਇਸ ਮਹਾ ਪੰਚਾਇਤ ਵਿੱਚ ਹਿੱਸਾ ਲਿਆ ਗਿਆ । ਜਿਸ ਸਮੇਂ ਉਹ ਸਟੇਜ ਤੇ ਸੰਬੋਧਨ ਕਰਕੇ ਆ ਰਹੇ ਸਨ ਤਾਂ ਉਨ੍ਹਾਂ ਦਾ ਕਿਸੇ ਵੱਲੋਂ ਮੋਬਾਈਲ ਚੋਰੀ ਕਰ ਲਿਆ ਗਿਆ। ਇਸ ਦਾ ਪਤਾ ਲੱਗਣ ਤੇ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜਿਸ ਕਿਸੇ ਨੂੰ ਵੀ ਉਨ੍ਹਾਂ ਦਾ ਮੋਬਾਈਲ ਮਿਲੇ ਤਾਂ ਉਹ ਤੁਰੰਤ ਵਾਪਸ ਕਰ ਦੇਣ। ਉਹ ਉਸ ਵਿਅਕਤੀ ਦਾ ਨਾਂ ਗੁਪਤ ਰੱਖਣਗੇ ਅਤੇ 1 ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਕਿਉਂਕਿ ਉਨ੍ਹਾਂ ਦੇ ਫੋਨ ਵਿੱਚ ਕੁਝ ਜ਼ਰੂਰੀ ਡਾਟਾ ਹੈ ਅਤੇ ਕੁਝ ਜ਼ਰੂਰੀ ਨੰਬਰ ਹਨ। ਇਸ ਸਬੰਧੀ ਜਸ ਬਾਜਵਾ ਵੱਲੋਂ ਵੀਡੀਓ ਜਾਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …