ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਂਠਕਾਂ ਤੋਂ ਬਾਅਦ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਵੀ ਪਾਬੰਦੀ ਲਾਗੂ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਵਿਆਹ ਸਮਾਗਮ ਤੇ ਅੰਤਿਮ ਸੰਸਕਾਰ ਵਿਚ 20 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ।
ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰਾ ਗਿੱਪੀ ਗਰੇਵਾਲ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਵਿਚ ਜਿਥੇ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਉਥੇ ਹੀ ਅੱਜ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ਗਿਰਧਾਰੀ ਲਾਲ ਦੀ ਸ਼ੂਟਿੰਗ ਚੱਲ ਰਹੀ ਸੀ।
ਜਿੱਥੇ 100 ਤੋਂ ਵਧੇਰੇ ਮੈਂਬਰਾਂ ਦੇ ਮੌਜੂਦ ਹੋਣ ਕਾਰਨ ਪੁਲੀਸ ਵੱਲੋਂ ਗਿੱਪੀ ਗਰੇਵਾਲ ਸਣੇ ਕਈ ਹੋਰਨਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਖਿਲਾਫ਼ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਤੇ ਵੱਖ-ਵੱਖ ਧਰਾਵਾਂ ਹੇਠ ਬਨੂੜ ਥਾਣੇ ਵਿਚ ਪਰਚਾ ਦਰਜ ਕੀਤਾ ਗਿਆ ਹੈ। ਬਨੂੜ ਦੇ ਸਾਬਕਾ ਐਮ ਸੀ ਗੁਰਮੀਤ ਸਿੰਘ ਨੇ ਉਨ੍ਹਾਂ ਦੀ ਜਮਾਨਤ ਦਿੱਤੀ ਅਤੇ ਮੌਕੇ ਤੇ ਹੀ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ।
ਇਸ ਸਬੰਧੀ ਜਦੋਂ ਪੱਤਰਕਾਰਾਂ ਨੇ ਗੱਲਬਾਤ ਕਰਨੀ ਚਾਹੀ ਤਾਂ ਗਿੱਪੀ ਗਰੇਵਾਲ ਦੇ ਬਾਊਸਰਾਂ ਨੇ ਏਬੀਪੀ ਸਾਂਝਾ ਦੀ ਮਾਇਕ,ਆਈਡੀ,ਕੈਮਰੇ ਨੂੰ ਨੁਕਸਾਨ ਪਹੁੰਚਾਇਆ ਇਸ ਤਰ੍ਹਾਂ ਹੀ ਬੀਤੇ ਦਿਨੀਂ ਲੁਧਿਆਣਾ ਦੇ ਵਿੱਚ ਹੋ ਰਹੀ ਇਕ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਪੁਲਸ ਨੇ ਫਿਲਮੀ ਅਦਾਕਾਰ ਜਿੰਮੀ ਸ਼ੇਰਗਿੱਲ ਸਮੇਤ ਚਾਰ ਲੋਕਾਂ ਦੇ ਖਿਲਾਫ਼ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਤਿੰਨ ਅਪੈਡਮਿਕ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …