ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰ-ਘ-ਰ-ਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੇ ਦਿਨ ਤੋਂ ਹੀ ਆਰੰਭ ਹੋਏ ਇਸ ਕਿਸਾਨੀ ਸੰ-ਘ-ਰ-ਸ਼ ਨੂੰ ਸਭ ਲੋਕਾਂ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ। ਜਿਸ ਸਮੇਂ ਇਹ ਸੰਘਰਸ਼ ਰਾਜ ਪੱਧਰ ਦਾ ਨਾ ਹੋ ਕੇ ਦੇਸ਼ ਦਾ ਬਣ ਗਿਆ ਤਾਂ, ਦਿੱਲੀ ਮੋਰਚੇ ਵਿੱਚ ਜਾ ਕੇ ਵੀ ਸਾਰੇ ਅਦਾਕਾਰਾ ਅਤੇ ਪੰਜਾਬੀ ਗਾਇਕਾਂ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ 2020 ਤੋਂ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਹੋਏ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਦੀ ਚਾਰੇ ਪਾਸੇ ਚ-ਰ-ਚਾ ਹੋ ਰਹੀ ਹੈ। ਅੱਜ 26 ਮਈ ਨੂੰ ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ। ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਇਸ ਦਿਨ ਨੂੰ ਕਾਲੇ ਦਿਵਸ ਦੇ ਤੌਰ ਤੇ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਤੇ ਸਾਰੇ ਲੋਕਾਂ ਨੂੰ ਆਪਣੇ ਘਰਾਂ ਉਪਰ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦਾ ਵਿ-ਰੋ-ਧ ਕਰਨ ਲਈ ਆਖਿਆ ਗਿਆ ਸੀ।
ਜਿੱਥੇ ਬਹੁਤ ਸਾਰੇ ਸਿਆਸੀ ਸਖਸ਼ੀਅਤਾਂ ਵੱਲੋਂ ਆਪਣੇ ਘਰਾਂ ਉਪਰ ਝੰਡੇ ਲਹਿਰਾ ਕੇ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ ਗਿਆ ਹੈ ਉਥੇ ਹੀ ਪੰਜਾਬੀ ਗਾਇਕਾਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਅੱਜ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਵੀ ਆਪਣੇ ਘਰ ਕਾਲਾ ਦਿਵਸ ਮਨਾਉਂਦੇ ਹੋਏ ਝੰਡਾ ਲਹਿਰਾ ਕੇ ਸਮਰਥਨ ਵਿਚ ਸਬੂਤ ਦਿੱਤਾ ਗਿਆ ਹੈ। ਇਸ ਬਾਰੇ ਬੱਬੂ ਮਾਨ ਨੇ ਕਿਹਾ ਹੈ ਕਿ ਕਿਰਤੀ ਤੇ ਕਾਮੇ ਹਾਂ, ਖੂਨ ਵਿਚ ਜੋਸ਼ ਹੈ, ਸਰਕਾਰ ਤੇ ਪੂੰਜੀਪਤੀਆਂ ਖ਼ਿਲਾਫ਼ ਸਾਡਾ ਰੋਸ ਹੈ।
ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਸੀ ਨਾਲ ਖੜੇ ਹਾਂ ਤੇ ਹਮੇਸ਼ਾਂ ਹੀ ਉਨ੍ਹਾਂ ਦੇ ਨਾਲ ਖੜੇ ਰਹਾਂਗੇ। ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ। ਪਰ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਇਹ ਸੰਘਰਸ਼ ਇਸੇ ਤਰਾ ਜਾਰੀ ਰਹੇਗਾ। ਉਥੇ ਹੀ ਗਾਇਕ ਜੱਸ ਬਾਜਵਾ ਵੱਲੋਂ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੇ ਘਰਾਂ, ਗੱਡੀਆਂ ਉੱਪਰ ਕਾਲੇ ਝੰਡੇ ਲਗਾ ਕੇ ਰੋਸ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …