ਤਾਜਾ ਵੱਡੀ ਖਬਰ
ਦੇਸ਼ ਦੇ ਹਰ ਵਰਗ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਰਵੀਂ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਕੀਤੀ ਜਾ ਰਹੀ ਹੈ। ਇਹ ਸਭ ਗਾਇਕ ਅਤੇ ਕਲਾਕਾਰ ਪਹਿਲਾਂ ਰਾਜ ਪੱਧਰ ਉੱਪਰ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿਚ ਸ਼ਾਮਲ ਹੁੰਦੇ ਆਏ ਹਨ। ਜਿਸ ਸਮੇਂ ਤੋਂ 26 ਨਵੰਬਰ ਨੂੰ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਹੋਇਆ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਕਲਾਕਾਰ ਅਤੇ ਗਾਇਕ ਇਸ ਕਿਸਾਨੀ ਸੰਘਰਸ਼ ਵਿੱਚ ਬਾਰੀ-ਬਾਰੀ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਵੱਲੋਂ ਬਣਦਾ ਯੋਗਦਾਨ ਦੇ ਰਹੇ ਹਨ।
ਵਿਦੇਸ਼ਾਂ ਵਿਚ ਵਸਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਸਮਰਥਨ ਕਰਨ ਲਈ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਹਾਜ਼ਰੀ ਲਵਾਈ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਫਿਲਮੀ ਕਲਾਕਾਰਾਂ ਦੀ ਅਲੋਚਨਾ ਵੀ ਕੀਤੀ ਗਈ ਸੀ ਜਿਨ੍ਹਾਂ ਨੇ ਪੰਜਾਬੀ ਕਿਰਦਾਰਾਂ ਦੇ ਵਿੱਚ ਫਿਲਮ ਨਗਰੀ ਵਿਚ ਵਾਹਵਾ ਖੱਟੀ ਹੈ। ਉਥੇ ਹੀ ਕੁਝ ਫਿਲਮੀ ਕਲਾਕਾਰ ਆਪਣੇ ਫ਼ਿਲਮੀ ਸਫਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਹੁਣ ਮਸ਼ਹੂਰ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਵਿਚ ਕਟਨੀ ਦੀ ਇਕ ਅਦਾਲਤ ਵੱਲੋਂ ਅਕਸ਼ੇ ਕੁਮਾਰ ਖ਼ਿਲਾਫ਼ ਨੋਟਿਸ ਭੇਜਿਆ ਗਿਆ ਹੈ। ਇਹ ਸਾਰਾ ਮਾਮਲਾ ਅਦਾਕਾਰ ਅਕਸ਼ੈ ਕੁਮਾਰ ਦੀ ਇਕ ਫਿਲਮ ਰੁਸਤਮ ਦੇ ਇਕ ਸੀਨ ਨੂੰ ਲੈ ਕੇ ਸਾਹਮਣੇ ਆਇਆ ਹੈ। ਇਨ੍ਹੀਂ ਦਿਨੀਂ ਅਕਸ਼ੇ ਕੁਮਾਰ ਆਪਣੀਆਂ ਆਉਣ ਵਾਲੀਆਂ ਫ਼ਿਲਮਾਂ ਵਿਚ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ ਹੁਣ ਅਤਰੰਗੀ ਰੇ, ਬੈਲ ਬੋਟਮ ਵਰਗੀਆਂ ਫਿਲਮਾਂ ਨੂੰ ਰਿਲੀਜ਼ ਕਰਨ ਦੀ ਤਰੀਕ ਦਾ ਵੀ ਐਲਾਨ ਕੀਤਾ ਗਿਆ ਹੈ। ਅਕਸ਼ੈ ਕੁਮਾਰ ਨੂੰ ਭੇਜੇ ਗਏ ਨੋਟਿਸ ਫਿਲਮ ਦੇ ਇਕ ਸੀਨ ਜਿਸ ਵਿੱਚ ਉਨ੍ਹਾਂ ਵੱਲੋਂ ਇਕ ਵਕੀਲ ਨੂੰ ਬੇ-ਸ਼-ਰ-ਮ ਕਿਹਾ ਗਿਆ ਸੀ, ਦੇ ਕਾਰਨ ਹੀ ਭੇਜਿਆ ਗਿਆ ਹੈ।
ਇਸ ਸੀਨ ਨੂੰ ਲੈ ਕੇ ਹੀ ਕਟਨੀ ਨਿਵਾਸੀ ਐਡਵੋਕੇਟ ਮਨੋਜ ਗੁਪਤਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਹ ਫਿਲਮ 2016 ਵਿੱਚ ਰਿਲੀਜ਼ ਹੋਈ ਸੀ ਜਿਸ ਵਿੱਚ ਇੱਕ ਨੇਵੀ ਅਧਿਕਾਰੀ ਦਾ ਰੋਲ ਅਦਾ ਕੀਤਾ ਗਿਆ ਸੀ, ਜਿਸ ਵਿੱਚ ਉਸ ਦੀ ਪ੍ਰੇਮ ਕਹਾਣੀ ਨੂੰ ਦਰਸਾਇਆ ਗਿਆ ਸੀ। ਅਦਾਲਤ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਅਕਸ਼ੇ ਕੁਮਾਰ ਤੋਂ ਇਲਾਵਾ ਹੋਰਾਂ ਨੂੰ ਵੀ 10 ਮਾਰਚ 2021 ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਸ ਵਿੱਚ ਐਂਟਰਟੇਨਮੈਂਟ ਐਂਟਰਪ੍ਰਾਈਜ਼ਿਜ਼ ਲਿਮਟਡ ਦੇ ਚੇਅਰਮੈਨ ਸੁਭਾਸ਼ ਚੰਦਰ ਫ਼ਿਲਮ ਦੇ ਨਿਰਦੇਸ਼ਕ ਟੀਨੂੰ ਸੁਰੇਸ਼ ਦੇਸਾਈ, ਫ਼ਿਲਮ ਕਲਾਕਾਰ ਅਨੰਦ ਦੇਸਾਈਂ, ਸਿਟੀ ਪ੍ਰਾਈਡ ਸਿਨੇਮਾ ਹਾਲ ਸਿਟੀ ਮਾਲ ਦੇ ਮਾਲਕ ਸੁਰੇਸ਼ ਗੁਪਤਾ ਦਾ ਨਾਮ ਵੀ ਸ਼ਾਮਲ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …