ਆਈ ਤਾਜਾ ਵੱਡੀ ਖਬਰ
ਇਨਸਾਨ ਆਪਣੇ ਸਰੀਰ ਨੂੰ ਚੁਸਤ ਅਤੇ ਦਰੁਸਤ ਰੱਖਣ ਦੇ ਲਈ ਬਹੁਤ ਸਾਰੀਆਂ ਕਿਰਿਆਵਾਂ ਕਰਦਾ ਹੈ। ਇਨ੍ਹਾਂ ਦੇ ਵਿੱਚ ਯੋਗ ਆਸਣ ਤੋਂ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਕਸਰਤਾਂ ਸ਼ਾਮਲ ਹੁੰਦੀਆਂ ਹਨ। ਪਰ ਜ਼ਿਆਦਾਤਰ ਲੋਕ ਖੇਡਾਂ ਜ਼ਰੀਏ ਆਪਣੇ ਸਰੀਰ ਦੀ ਤੰਦਰੁਸਤੀ ਨੂੰ ਕਾਇਮ ਰੱਖਦੇ ਹਨ। ਇਨ੍ਹਾਂ ਖੇਡਾਂ ਵਿਚੋਂ ਹੀ ਪੂਰੇ ਵਿਸ਼ਵ ਭਰ ਦੇ ਵਿਚ ਕ੍ਰਿਕਟ ਖੇਡ ਬੜੇ ਜੋਸ਼ ਅਤੇ ਜਨੂੰਨ ਨਾਲ ਖੇਡੀ ਜਾਂਦੀ ਹੈ। ਇਸ ਖੇਡ ਨਾਲ ਜੁੜੇ ਹੋਏ ਵੱਖ ਵੱਖ ਦੇਸ਼ਾਂ ਦੇ ਖਿਡਾਰੀਆਂ ਦੇ ਲੱਖਾਂ ਦੀ ਗਿਣਤੀ ਵਿਚ ਪ੍ਰਸ਼ੰਸਕ ਬਣ ਜਾਂਦੇ ਹਨ।
ਜੋ ਆਪਣੇ ਪਸੰਦੀਦਾ ਖਿਡਾਰੀ ਦੇ ਵਧੀਆ ਪ੍ਰਦਰਸ਼ਨ ਉਪਰ ਖੁਸ਼ ਹੁੰਦੇ ਹਨ ਪਰ ਕਈ ਵਾਰ ਇਹਨਾਂ ਚਹੇਤਿਆਂ ਨੂੰ ਗਹਿਰੇ ਦੁੱਖ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੇਂ ਇਕ ਦੁੱਖ ਭਰੀ ਖਬਰ ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੂਰੇ ਵਿਸ਼ਵ ਦੇ ਕ੍ਰਿਕਟ ਪ੍ਰਸ਼ੰਸਕਾਂ ਵਾਸਤੇ ਆਈ ਹੈ ਕਿ ਜਿਥੇ ਇਸ ਦੇਸ਼ ਦੀ ਕ੍ਰਿਕਟ ਟੀਮ ਦਾ ਹਿੱਸਾ ਰਹੇ ਮਸ਼ਹੂਰ ਬੱਲੇਬਾਜ਼ ਦੀ ਅਚਾਨਕ ਮੌਤ ਹੋ ਗਈ। ਇਸ ਸ਼ੌਕ ਭਰੀ ਖਬਰ ਦੇ ਨਾਲ ਪੂਰੇ ਕ੍ਰਿਕਟ ਜਗਤ ਦੇ ਵਿੱਚ ਉਦਾਸੀ ਛਾ ਗਈ ਹੈ।
ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਵੱਲੋਂ 19 ਟੈਸਟ ਮੈਚ ਖੇਡਦੇ ਹੋਏ 6 ਸੈਂਕੜੇ ਲਗਾਉਣ ਵਾਲੇ ਜਾਨ ਐੱਫ਼ ਰੀਡ ਦਾ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 64 ਸਾਲ ਸੀ ਅਤੇ ਉਹ ਬੀਤੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮੰਗਲਵਾਰ ਨੂੰ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਕੀਤੀ। ਜ਼ਿਕਰਯੋਗ ਹੈ ਕਿ ਰੀਡ ਨੇ ਨਵੰਬਰ 1987 ਵਿੱਚ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿਖੇ ਆਸਟ੍ਰੇਲੀਆ ਖਿਲਾਫ 104 ਦੌੜਾਂ ਦੀ ਪਾਰੀ ਖੇਡ
ਆਪਣੇ ਦੇਸ਼ ਨੂੰ 41 ਦੌੜਾਂ ਨਾਲ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਾਨ ਐੱਫ਼ ਰੀਡ ਖੱਬੇ ਹੱਥ ਦੇ ਬੱਲੇਬਾਜ਼ ਸਨ ਜਿਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਹੋਰ ਵੀ ਕਈ ਰਿਕਾਰਡ ਕਾਇਮ ਕੀਤੇ। ਉਨ੍ਹਾਂ ਨੇ ਮਾਰਟਿਨ ਕ੍ਰੋ ਨਾਲ ਮਿਲਕੇ ਤੀਜੇ ਵਿਕਟ ਦੇ ਲਈ 225 ਦੌੜਾਂ ਦੀ ਸਾਂਝੇਦਾਰੀ ਕਾਇਮ ਕੀਤੀ ਸੀ। ਜਿਸ ਕਾਰਨ ਨਿਊਜ਼ੀਲੈਂਡ ਦੀ ਟੀਮ ਨੇ ਆਪਣੀ ਇਕਲੌਤੀ ਪਾਰੀ ਵਿੱਚ 553 ਦੌੜਾਂ 7 ਵਿਕਟਾਂ ਦੇ ਨੁਕਸਾਨ ਉੱਪਰ ਬਣਾਈਆਂ ਸਨ। ਜਾਨ ਐੱਫ਼ ਰੀਡ ਨੇ ਆਪਣੇ ਟੈਸਟ ਕ੍ਰਿਕਟ ਕਰੀਅਰ 1979 ਤੋਂ 1986 ਵਿੱਚ 1296 ਦੌੜਾ ਮਹਿਜ਼ 46 ਦੀ ਔਸਤ ਨਾਲ ਬਣਾਈਆਂ ਸਨ। ਉਨ੍ਹਾਂ ਦੀ ਮੌਤ ਉੱਪਰ ਕ੍ਰਿਕਟ ਜਗਤ ਦੇ ਕਈ ਦਿੱਗਜ਼ ਖਿਡਾਰੀਆਂ ਵੱਲੋਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …