ਆਈ ਤਾਜਾ ਵੱਡੀ ਖਬਰ
ਵੈਸੇ ਤਾਂ ਇਸ ਸੰਸਾਰ ਦੇ ਵਿਚ ਕਈ ਅਜਿਹੀਆਂ ਬਿਮਾਰੀਆਂ ਮੌਜੂਦ ਹਨ ਜਿਨ੍ਹਾਂ ਦੇ ਸੰਪਰਕ ਵਿੱਚ ਆ ਜਾਣ ਕਾਰਨ ਇਨਸਾਨ ਦੀ ਜਾਨ ‘ਤੇ ਬਣ ਆਉਂਦੀ ਹੈ। ਜਿਨ੍ਹਾਂ ਵਿੱਚੋਂ ਬਹੁਤੀਆਂ ਬਿਮਾਰੀਆਂ ਦਾ ਇਲਾਜ ਅਜੋਕੇ ਸਮੇਂ ਦੇ ਵਿਚ ਸੰਭਵ ਹੋ ਚੁੱਕਾ ਹੈ। ਪਰ ਪਿਛਲੇ ਸਾਲ ਦੇ ਵਿੱਚ ਇੱਕ ਅਜਿਹੀ ਬਿਮਾਰੀ ਇਸ ਪੂਰੇ ਸੰਸਾਰ ਉਪਰ ਛਾ ਗਈ ਸੀ ਜਿਸ ਦਾ ਅਸਰ ਅਜੇ ਵੀ ਮੌਜੂਦ ਹੈ। ਇਸ ਬਿਮਾਰੀ ਦੇ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ।
ਭਾਵੇਂ ਇਸ ਨੂੰ ਕੰਟਰੋਲ ਕਰਨ ਦੇ ਲਈ ਵੱਖ ਵੱਖ ਦੇਸ਼ਾਂ ਵੱਲੋਂ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਟੀਕਾ ਕਰਨ ਦੀ ਪ੍ਰਕਿਰਿਆ ਦੁਨੀਆਂ ਦੇ ਹਰ ਇਕ ਇਨਸਾਨ ਤੱਕ ਪਹੁੰਚਣ ਵਿੱਚ ਕਾਫੀ ਸਮਾਂ ਲੱਗੇਗਾ। ਟੀਕਾਕਰਨ ਦੀ ਇਸ ਪ੍ਰਕਿਰਿਆ ਨੂੰ ਦੁਨੀਆਂ ਦੇ ਹਰ ਦੇਸ਼ ਵੱਲੋਂ ਪੜਾਅਵਾਰ ਤਰੀਕੇ ਦੇ ਨਾਲ ਆਰੰਭਿਆ ਗਿਆ ਹੈ। ਭਾਰਤ ਦੇ ਵਿੱਚ ਵੀ ਇਹ ਪ੍ਰਕਿਰਿਆ ਸਿਲਸਿਲੇਵਾਰ ਤਰੀਕੇ ਦੇ ਨਾਲ ਚਲਾਈ ਜਾ ਰਹੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਕ ਵੱਡਾ ਐਲਾਨ ਕੀਤਾ।
ਇਸ ਦੌਰਾਨ ਉਨ੍ਹਾਂ ਆਖਿਆ ਕਿ 50 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਮਾਰਚ ਮਹੀਨੇ ਤੋਂ ਕੋਰੋਨਾ ਵਾਇਰਸ ਤੋਂ ਬਚਾਅ ਵਾਸਤੇ ਟੀਕਾਕਰਨ ਦੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਬੀਤੇ ਤਕਰੀਬਨ ਇੱਕ ਹਫਤੇ ਤੋਂ 188 ਜ਼ਿਲਿਆਂ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦੇਖਣ ਵਿੱਚ ਸਾਹਮਣੇ ਨਹੀਂ ਆਇਆ। ਪਰ ਫਿਰ ਵੀ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਦੇ ਰਹਿਣ ਲਈ ਆਖਦਿਆਂ ਕਿਹਾ ਕਿ ਇਸ ਬਿਮਾਰੀ ਉਪਰ ਅਜੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਗਿਆ ਅਤੇ ਇਹ ਅਜੇ ਤੱਕ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ ਹੈ।
ਭਾਵੇਂ ਸਾਡੇ ਦੇਸ਼ ਅੰਦਰ ਦੋ ਟੀਕੇ ਮੌਜੂਦ ਹਨ ਪਰ ਇਸ ਬਿਮਾਰੀ ਦਾ ਖ਼ਾਤਮਾ ਨਿਯਮਾਂ ਦੀ ਪਾਲਣਾ ਕਰਕੇ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ 80-85 ਲੱਖ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ਦੀ ਇਕ ਵੱਡੀ ਉਪਲੱਬਧੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਹੁਣ ਇੰਨ੍ਹੇ ਸਮਰੱਥ ਹਾਂ ਕਿ 20-25 ਦੇਸ਼ਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਖੁਰਾਕਾਂ ਦੇ ਸਕਦੇ ਹਾਂ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …