Breaking News

ਚੰਗੀ ਖਬਰ ਸਕੂਲਾਂ ਦੇ ਖੁਲਣ ਬਾਰੇ ਇਥੇ ਹੋ ਗਿਆ ਇਹ ਵਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ


ਭਾਰਤ ਵਿੱਚ ਕਰੋਨਾ ਨੇ ਬਹੁਤ ਜ਼ਿਆਦਾ ਪ੍ਰਭਾਵ ਪਾਇਆ ਹੈ ਜਿਸ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਵਿਦਿਆਰਥੀਆਂ ਨੂੰ ਕਰੋਨਾ ਵਾਇਰਸ ਦੀ ਚ-ਪੇ-ਟ ਵਿਚ ਆਉਣ ਤੋਂ ਬਚਾਇਆ ਜਾ ਸਕੇ। ਦੇਸ਼ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ ਅਤੇ ਬਹੁਤ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਗਈਆਂ ਸਨ। ਕੇਂਦਰ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲਣ ਬਾਰੇ ਵਿਚਾਰ-ਵਟਾਂਦਰਾ ਕੀਤਾ ਹੀ ਜਾ ਰਿਹਾ ਸੀ ਕਿ ਕਰੋਨਾ ਦੀ ਦੂਜੀ ਲਹਿਰ ਨੇ ਦੇਸ਼ ਵਿਚ ਸੰਕਟਕਾਲੀਨ ਸਥਿਤੀ ਪੈਦਾ ਕਰ ਦਿੱਤੀ।

ਕਰੋਨਾ ਦੀ ਦੂਜੀ ਲਹਿਰ ਦੇ ਦਿਨੋ ਦਿਨ ਘਟ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖ ਕੇ ਕੇਂਦਰ ਦੇ ਕਈ ਰਾਜਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਬਾਰੇ ਚਰਚਾ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਰਤ ਦੇ ਬਹੁਤ ਸਾਰੇ ਰਾਜਾਂ ਵਿਚੋਂ ਇੱਕ ਵੱਡੀ ਤਾਜਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ, ਉੱਤਰ ਪ੍ਰਦੇਸ਼, ਤੇਲੰਗਨਾ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਖੋਲਣ ਦੀ ਇਜਾਜਤ ਦੇ ਦਿੱਤੀ ਗਈ ਹੈ। ਬਿਹਾਰ ਵਿੱਚ ਕਰੋਨਾ ਮਾਮਲਿਆਂ ਦੀ ਕਮੀ ਨੂੰ ਦੇਖਦੇ ਤਾਲਾਬੰਦੀ ਖੋਲ੍ਹਣੀ ਸ਼ੁਰੂ ਕਰ ਦਿੱਤੀ ਗਈ ਹੈ ਉਥੇ ਹੀ ਬਿਹਾਰ ਦੇ ਸਿੱਖਿਆ ਮੰਤਰੀ ਵਿਜੈ ਕੁਮਾਰ ਚੌਧਰੀ ਨੇ ਸ਼ਨੀਵਾਰ ਨੂੰ ਬਿਹਾਰ ਦੇ ਵਿਦਿਅਕ ਅਦਾਰਿਆਂ ਨੂੰ ਪੜਾਅਵਾਰ 6 ਜੁਲਾਈ ਤੋਂ ਖੋਲਣ ਦਾ ਐਲਾਨ ਕੀਤਾ ਹੈ।

ਪਹਿਲੇ ਪੜਾਅ ਵਿੱਚ ਕਾਲਜਾਂ-ਯੂਨੀਵਰਸਿਟੀਆਂ, ਦੂਜੇ ਪੜਾਅ ਵਿੱਚ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੀਆਂ ਕਲਾਸਾਂ ਦੇ ਸਕੂਲ ਅਤੇ ਤੀਜੇ ਪੜਾਅ ਵਿੱਚ ਪਹਿਲੀ ਤੋਂ ਅੱਠਵੀਂ ਕਲਾਸ ਦੇ ਸਕੂਲ ਖੋਲ੍ਹੇ ਜਾਣਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ 1 ਜੁਲਾਈ ਤੋਂ ਸਕੂਲਾਂ ਨੂੰ ਮੁੜ ਖੋਲਣ ਅਤੇ ਵਿਦਿਆਰਥੀਆਂ ਦੇ ਦਾਖਲੇ ਸਬੰਧੀ ਕੰਮਾਂ ਨੂੰ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਲਈ ਇਸ ਪ੍ਰਬੰਧਕੀ ਕੰਮ ਵਿਚ ਸਿਰਫ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਹੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਤੇਲੰਗਨਾ ਸਰਕਾਰ ਨੇ ਰਾਜ ਵਿੱਚ ਲਾਕਡਾਉਨ ਨੂੰ ਪੂਰੀ ਤਰ੍ਹਾਂ ਨਾਲ ਹਟਾ ਦਿੱਤਾ ਹੈ ਅਤੇ ਸਕੂਲਾਂ ਨੂੰ 50 ਫੀਸਦੀ ਹਾਜ਼ਰੀ ਨਾਲ਼ ਸਵੇਰ ਅਤੇ ਸ਼ਾਮ ਦੇ ਦੋ ਬੇਚਾਂ ਵਿੱਚ 1 ਜੁਲਾਈ ਤੋਂ ਕਲਾਸਾਂ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਪਰ ਨੌਂਵੀਂ ਅਤੇ ਦਸਵੀਂ ਸ਼੍ਰੇਣੀ ਦੀਆਂ ਕਲਾਸਾਂ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ।

ਮੱਧ ਪ੍ਰਦੇਸ਼ ਦੇ ਉੱਚ ਸਿੱਖਿਆ ਮੰਤਰੀ ਮੋਹਨ ਯਾਦਵ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਵੈਕਸੀਨ ਨੂੰ ਜ਼ਰੂਰੀ ਐਲਾਨਿਆ ਹੈ ਅਤੇ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ 50 ਫੀਸਦੀ ਸਮਰੱਥਾ ਨਾਲ ਅਗਸਤ ਵਿੱਚ ਸ਼ੁਰੂ ਕਰਨ ਲਈ ਵਿਚਾਰ ਕਰ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਮ ਠਾਕਰੇ ਪਿੰਡਾਂ ਦੇ ਉਨ੍ਹਾਂ ਸਕੂਲਾਂ ਨੂੰ ਹੀ ਖੋਲ੍ਹਣ ਵਾਲੇ ਚਰਚਾ ਕਰ ਰਹੇ ਹਨ ਜਿਥੇ ਕੋਵਿਡ ਦੇ ਕੇਸ ਬਿਲਕੁਲ ਨਹੀਂ ਹਨ ਅਤੇ ਉਨ੍ਹਾਂ ਨੇ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਸਿੱਖਿਆ ਵਿਭਾਗ ਨੂੰ ਸਕੂਲ ਖੋਲਣ ਬਾਰੇ ਵਿਚਾਰ ਕਰਨ ਲਈ ਕਿਹਾ। ਆਂਧਰਾ ਪ੍ਰਦੇਸ਼ ਸਰਕਾਰ ਵੀ ਅਗਸਤ ਤੋਂ ਸਕੂਲਾਂ ਨੂੰ ਖੋਲ੍ਹਣ ਸਬੰਧੀ ਤਿਆਰੀ ਕਰ ਰਹੀ ਹੈ ਪਰ ਅਜੇ ਤਕ ਆਂਧਰਾ ਪ੍ਰਦੇਸ਼ ਦੀ ਸਰਕਾਰ ਵੱਲੋਂ ਕੋਈ ਵੀ ਤਾਰੀਕ ਨੂੰ ਲਾਗੂ ਨਹੀਂ ਕੀਤਾ ਗਿਆ।ਇਨ੍ਹਾਂ ਸਾਰੇ ਰਾਜਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਸਕੂਲਾਂ ਵਿੱਚ ਕਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਸਖਤ ਹਦਾਇਤਾਂ ਦਿੱਤੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …