Breaking News

ਚੰਨੀ ਦੇ ਮੁਖ ਮੰਤਰੀ ਬਣਦੇ ਦੀ ਹੋ ਗਿਆ ਇਹ ਕੰਮ ਸ਼ੁਰੂ – ਇਹ ਲੋਕ ਹੋ ਜਾਣ ਸਾਵਧਾਨ ਕਿਤੇ ਰਗੜੇ ਨਾ ਜਾਇਓ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵਿੱਚ ਅਚਾਨਕ ਹੋਈ ਉੱਥਲ-ਪੁੱਥਲ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਸ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਬਦਲ ਦਿੱਤਾ ਜਾਵੇਗਾ। ਜਿਥੇ ਕੁਝ ਵਿਧਾਇਕਾਂ ਵੱਲੋਂ ਬਾਗ਼ੀ ਸੁਰ ਛਿੜ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉੱਥੇ ਹੀ ਹਾ-ਈ-ਕ-ਮਾ-ਨ ਵੱਲੋਂ ਬਾਕੀ ਵਿਧਾਇਕਾਂ ਦੀ ਸਹਿਮਤੀ ਨਾਲ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਅਗਲਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁਦੇ ਤੇ ਸੋਹ ਚੁੱਕ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਆਰੰਭ ਕਰ ਦਿੱਤਾ ਗਿਆ ਹੈ।

ਉਨ੍ਹਾਂ ਵੱਲੋਂ ਕਈ ਲੋਕਾਂ ਲਈ ਐਲਾਨ ਵੀ ਕੀਤੇ ਗਏ ਹਨ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦੇ ਹੀ ਇਹ ਕੰਮ ਸ਼ੁਰੂ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਤਾਂ ਜੋ ਪੰਜਾਬ ਵਿੱਚ ਸਾਰੇ ਸਿਸਟਮ ਨੂੰ ਸਹੀ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਪਠਾਨਕੋਟ ਵਿੱਚ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ। ਜਿੱਥੇ ਵੱਖ ਵੱਖ ਦਫ਼ਤਰਾਂ ਵਿੱਚ ਕਈ ਅਧਿਕਾਰੀ ਗੈਰ-ਹਾਜ਼ਰ ਪਾਏ ਗਏ ਹਨ।

ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਉਥੇ ਹੀ ਟਾਈਮ ਸਿਰ ਦਫ਼ਤਰ ਪਹੁੰਚਣ ਵਾਲੇ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ। ਉਥੇ ਹੀ ਇਹ ਵੀ ਆਖਿਆ ਗਿਆ ਹੈ ਕੇ ਗੈਰਹਾਜ਼ਰ ਹੋਣ ਵਾਲੇ ਕਰਮਚਾਰੀਆਂ ਦਾ ਉਸ ਸਮੇਂ ਤੱਕ ਕੋਈ ਵੀ ਗੈਰਹਾਜ਼ਰ ਹੋਣ ਦਾ ਕਾਰਨ ਮੰਨਿਆ ਨਹੀਂ ਜਾਵੇਗਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਰਜਿਸਟਰ ਤੇ ਦੇਰੀ ਨਾਲ ਆਉਣ ਦਾ ਕਾਰਨ ਨਹੀਂ ਦੱਸਿਆ ਜਾਵੇਗਾ। ਉਥੇ ਹੀ ਐਸਡੀਐਮ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਅਧਿਕਾਰੀਆਂ ਨੂੰ ਪਹਿਲਾ ਦਸਤਾਰ ਪੈ ਰਹੀ ਹੈ ਉਸਤੋਂ ਬਾਅਦ ਕੰਮ ਦੀ ਸ਼ੁਰੂਆਤ ਕਰਨ।

ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਕਿਸੇ ਵੀ ਸਮੇਂ ਦੌਰਾਨ ਵੀ ਕੀਤੀ ਜਾ ਸਕਦੀ ਹੈ ਅਤੇ ਗੈਰ ਹਾਜ਼ਰ ਹੋਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੀਤੀ ਗਈ ਚੈਕਿੰਗ ਦੀ ਸਾਰੀ ਜਾਣਕਾਰੀ ਐਸ ਡੀ ਐਮ ਪਠਾਨਕੋਟ ਵੱਲੋਂ ਮੁੱਖ ਮੰਤਰੀ ਦੇ ਦਫਤਰ ਨੂੰ ਭੇਜ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਲੇਟ ਆਉਣ ਵਾਲੇ ਅਧਿਕਾਰੀਆਂ ਵੱਲੋ ਵਟਸਪ ਗਰੁੱਪ ਵਿੱਚ ਲੇਟ ਆਉਣ ਦਾ ਕਾਰਨ ਹੀ ਛੱਡ ਦਿੱਤਾ ਜਾਂਦਾ ਹੈ ਜਿਸ ਨੂੰ ਸਵੀਕਾਰ ਨਹੀ ਕੀਤਾ ਜਾਵੇਗਾ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …