Breaking News

ਜਨਤਕ ਥਾਵਾਂ ਅਤੇ ਸੜਕਾਂ ‘ਤੇ ਧਰਨਿਆਂ ‘ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ

ਧਰਨਾ ਪ੍ਰਦਰਸ਼ਨ ਇਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਆਮ ਵਿਅਕਤੀ ਆਪਣੇ ਨਾਲ ਹੋ ਰਹੇ ਧੱਕੇ ਜਾਂ ਜ਼ ਬ ਰ ਦੇ ਖਿਲਾਫ ਆਵਾਜ਼ ਚੁੱਕ ਸਕਦਾ ਹੈ। ਇਸ ਸਮੇਂ ਕਿਸਾਨਾਂ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਕੁਝ ਮਹੀਨੇ ਪਹਿਲਾਂ ਗੱਲ ਕੀਤੀ ਜਾਵੇ ਤਾਂ ਕੁਝ ਅਜਿਹਾ ਹੀ ਧਰਨਾ ਪ੍ਰਦਰਸ਼ਨ ਦਿੱਲੀ ਵਿਖੇ ਕੁਝ ਲੋਕਾਂ ਵੱਲੋਂ ਸ਼ਾਹੀਨ ਬਾਗ ਵਿੱਚ ਕੀਤਾ ਗਿਆ ਸੀ।

ਇਹ ਧਰਨਾ ਪ੍ਰਦਰਸ਼ਨ ਰਾਸ਼ਟਰੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਕੀਤਾ ਗਿਆ ਸੀ। ਇਸ ਧਰਨੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਗਿਆ ਸੀ ਜਿਸ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਵਿਰੋਧ ਪ੍ਰਦਰਸ਼ਨ ਇਕ ਹੱਦ ਵਿੱਚ ਹੋਣਾ ਚਾਹੀਦਾ ਹੈ ਨਾ ਕਿ ਅਣਮਿੱਥੇ ਸਮੇਂ ਲਈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੁਲਿਸ ਕਾਰਵਾਈ ਕਰਨ ਲਈ ਆਜ਼ਾਦ ਹੈ।

ਅਦਾਲਤ ਨੇ ਇਹ ਫੈਸਲਾ ਦੱਖਣੀ ਦਿੱਲੀ ਦੇ ਵਿਚ ਸ਼ਾਹੀਨ ਬਾਗ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਸੜਕ ‘ਤੇ ਬੈਠੀ ਭੀੜ ਨੂੰ ਹਟਾਉਣ ਦੇ ਮਾਮਲੇ ਵਿਚ ਸੁਣਾਇਆ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਕਿਸੇ ਵੀ ਕਿਸਮ ਦੇ ਜਨਤਕ ਸਥਾਨਾਂ ਨੂੰ ਨਾ ਘੇਰਿਆ ਜਾਏ ਅਤੇ ਨਾ ਹੀ ਕਿਸੇ ਕਿਸਮ ਦੀ ਹਾਨੀ ਪਹੁੰਚਾਈ ਜਾਏ। ਜਨਤਕ ਸਥਾਨਾਂ ਨੂੰ ਘੇਰ ਕੇ ਪ੍ਰਦਰਸ਼ਨ ਕਰਨ ਨਾਲ ਆਮ ਲੋਕਾਂ ਦੇ ਹਿੱਤਾਂ ਦੀ ਉਲੰਘਣਾ ਹੁੰਦੀ ਹੈ।

ਕੋਰਟ ਨੇ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਪ੍ਰਦਰਸ਼ਨਕਾਰੀ ਪ੍ਰਦਰਸ਼ਨਾਂ ਦੇ ਬਹਾਨੇ ਜਨਤਕ ਥਾਵਾਂ ‘ਤੇ ਅੜਚਣ ਨਹੀਂ ਪੈਦਾ ਕਰ ਸਕਦਾ ਅਤੇ ਨਾ ਹੀ ਥਾਵਾਂ ਨੂੰ ਰੋਕ ਸਕਦਾ ਹੈ। ਵਕੀਲ ਅਮਿਤ ਅਸਾਨੀ ਅਤੇ ਦਿੱਲੀ ਬੀਜੇਪੀ ਦੇ ਸਾਬਕਾ ਵਿਧਾਇਕ ਨੰਦ ਕਿਸ਼ੋਰ ਗਰਗ ਨੇ CAA ਅਤੇ NRC ਖਿਲਾਫ ਕਰੀਬ ਸੌ ਦਿਨਾਂ ਤੱਕ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਹੀਨ ਬਾਗ ‘ਚ ਮੁੱਖ ਸੜਕ ਮਾਰਗ ‘ਤੇ ਕਬਜ਼ਾ ਕਰਨ ਕਰਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੇ ਨਤੀਜੇ ਵਜੋਂ ਕੋਰਟ ਨੇ ਇਹ ਫੈਸਲਾ ਸੁਣਾਇਆ। ਕਰੋਨਾ ਵਾਇਰਸ ਦੌਰਾਨ ਜਦੋਂ ਲੋਕਡਾਊਨ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਉਸ ਵੇਲੇ ਸ਼ਾਹੀਨ ਬਾਗ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾ ਦਿੱਤਾ ਗਿਆ ਸੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …