Breaking News

ਜਲੰਧਰ :ਪਿੰਡ ਦੇ ਖੇਤਾਂ ਚ ਅਸਮਾਨੋਂ ਆਈ ਇਹ ਛੈ ਪੰਜਾਬ ਪੁਲਸ ਝੱਟ ਪਹੁੰਚੀ ਮੌਕੇ ਤੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਨੂੰ ਵੀ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਜਿਹੀਆਂ ਘਟਨਾਵਾਂ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਨਾਲ ਪੰਜਾਬ ਦੇ ਹਾਲਾਤ ਖਰਾਬ ਹੋ ਸਕਦੇ ਹਨ। ਪਰ ਕੁਝ ਲੋਕਾਂ ਤੇ ਕੁਝ ਦੇਸ਼ਾਂ ਵੱਲੋਂ ਦੂਸਰੇ ਦੇਸ਼ ਦੇ ਲੋਕਾਂ ਵਿਚ ਡਰ ਪੈਦਾ ਕਰਨ ਲਈ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਪਿਛਲੇ ਦਿਨੀਂ ਵੀ ਸਰਹੱਦੀ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਹੁਣ ਜਲੰਧਰ ਅਧੀਨ ਆਉਂਦੇ ਪਿੰਡ ਦੇ ਖੇਤਾਂ ਵਿੱਚੋਂ ਵੀ ਕੁਝ ਪ੍ਰਾਪਤ ਹੋਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਜਿੱਥੇ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨ ਦੇ ਨਾਮ ਵਾਲੇ ਗੁਬਾਰੇ ਅਤੇ ਝੰਡੀ ਮਿਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਵੇਖੀ ਗਈ। ਉਥੇ ਹੀ ਜਲੰਧਰ ਜ਼ਿਲ੍ਹੇ ਅਧੀਨ ਆਉਂਦੀ ਤਹਿਸੀਲ ਨਕੋਦਰ ਦੇ ਹੁੰਦਲ ਢੱਡਾ ਪਿੰਡ ਵਿਖੇ ਵੀ ਖੇਤਾਂ ਵਿੱਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਪੰਜਾਬ ਵਿਚ ਪਾਕਿਸਤਾਨੀ ਗੁਬਾਰੇ ਅਤੇ ਝੰਡਾ ਮਿਲਣ ਦਾ ਇਹ ਪਹਿਲਾ ਮਾਮਲਾ ਨਹੀਂ ਹੈ।

15 ਅਗਸਤ ਦੇ ਮੌਕੇ ਤੇ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਖੇਤਾਂ ਵਿੱਚ ਮਿਲਣ ਵਾਲੇ ਇਨਾਂ ਗੁਬਾਰਿਆਂ ਅਤੇ ਝੰਡੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਔਜਲਾ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਵੱਖ ਵੱਖ ਮਹਿਕਮਿਆ ਨਾਲ ਤਾਲਮੇਲ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਗੁਬਾਰੇ ਪਿੰਡ ਦੇ ਹਰਭਜਨ ਸਿੰਘ ਦੇ ਖੇਤਾਂ ਨੇੜਿਓਂ ਬਰਾਮਦ ਕੀਤੇ ਗਏ ਹਨ।

ਇਹਨਾਂ ਗੁਬਾਰਿਆਂ ਉਪਰ ਦਿਲ ਦਿਲ ਪਾਕਿਸਤਾਨ ਲਿਖਿਆ ਹੋਇਆ ਹੈ। ਉਥੇ ਹੀ ਸਾਰੀਆਂ ਜਾਂਚ ਏਜੰਸੀਆਂ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗੁਬਾਰੇ ਕਿਸ ਦਿਸ਼ਾ ਤੋਂ ਆਏ ਹੋਣਗੇ। 15 ਅਗਸਤ ਨੂੰ ਦੇਖਦੇ ਹੋਏ ਜਿੱਥੇ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਸੀ ਉੱਥੇ ਹੀ ਹੁਣ ਇਹ ਮਾਮਲਾ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …