ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਹੋਈਆਂ ਸਨ। ਉਸ ਸਮੇਂ ਤੋਂ ਹੀ ਡੋਨਾਲਡ ਟਰੰਪ ਜ਼ਿਆਦਾ ਚਰਚਾ ਵਿੱਚ ਚੱਲ ਰਹੇ ਹਨ। ਅਮਰੀਕਾ ਦੇ ਅਗਲੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਜਿੱਥੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਗਈ ਹੈ। ਉਥੇ ਹੀ ਟਰੰਪ ਵੱਲੋਂ ਆਪਣੀ ਹਾਰ ਸਵੀਕਾਰ ਨਹੀਂ ਕੀਤੀ ਜਾ ਰਹੀ। ਉਸ ਵੱਲੋਂ ਪਹਿਲਾਂ ਵੀ ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿਚ ਘਪਲਾ ਕਰਨ ਦੇ ਦੋਸ਼ ਲਗਾਏ ਗਏ ਸਨ। ਉਸ ਤੋਂ ਬਾਦ ਵੀ ਡੋਨਾਲਡ ਟਰੰਪ ਜਾਂਦੇ ਜਾਂਦੇ ਬਹੁਤ ਸਾਰੇ ਅਜਿਹੇ ਕੰਮ ਕਰ ਰਹੇ ਹਨ, ਜਿਸ ਬਾਰੇ ਸਾਰੇ ਸੋਚ ਰਹੇ ਹਨ। ਜਾਂਦੇ-ਜਾਂਦੇ ਟਰੰਪ ਨੇ ਵੀਜਿਆ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ।
ਜਿਸ ਕਾਰਨ ਸਾਰੀ ਦੁਨੀਆ ਤੇ ਚਰਚਾ ਹੋ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਤੇਜ਼ੀ ਨਾਲ ਕਈ ਫੈਸਲੇ ਲਏ ਹਨ। ਉਨ੍ਹਾਂ ਨੇ ਹੁਣ ਕੁਝ ਦੇਸ਼ਾਂ ਪ੍ਰਤੀ ਸਖਤ ਰੱਵਈਆ ਅਪਣਾਇਆ ਹੈ ਜਿਨ੍ਹਾਂ ਨੇ ਆਪਣੇ ਨਾਗਰਿਕਾਂ ਨੂੰ ਲੈਣ ਤੋਂ ਮਨਾ ਕੀਤਾ ਹੈ। ਅਮਰੀਕਾ ਵਿਚ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ਾਂ ਵੱਲੋਂ ਆਪਣੇ ਦੇਸ਼ ਵਿਚ ਲੈਣ ਤੋਂ ਮਨਾ ਕਰ ਦਿੱਤਾ ਗਿਆ ਹੈ। ਜਿਸ ਕਾਰਨ ਟਰੰਪ ਨੇ ਉਨ੍ਹਾਂ ਦੇਸ਼ਾਂ ਤੇ ਵੀਜ਼ਾ ਪਾਬੰਦੀ ਨੂੰ ਅਨਿਸ਼ਚਿਤ ਸਮੇ ਲਈ ਵਧਾ ਦਿੱਤਾ ਹੈ।
ਪਹਿਲਾਂ ਇਹ ਵੀਜ਼ਾ ਪਾਬੰਦੀ ਕੁਝ ਦੇਸ਼ਾ ਤੇ 31 ਦਸੰਬਰ ਨੂੰ ਖਤਮ ਹੋ ਰਹੀ ਸੀ। ਰਾਸ਼ਟਰਪਤੀ ਨੇ ਬੀਤੇ ਸਾਲ ਅਪ੍ਰੈਲ ਵਿਚ ਇਕ ਆਦੇਸ਼ ਜਾਰੀ ਕੀਤਾ ਗਿਆ ਸੀ। ਇਹ ਆਦੇਸ਼ 10 ਅਪ੍ਰੈਲ ਨੂੰ ਜਾਰੀ ਕੀਤਾ ਸੀ। ਜਿਸ ਵਿੱਚ ਰਾਸ਼ਟਰਪਤੀ ਵੱਲੋਂ ਵਿਦੇਸ਼ ਮੰਤਰੀ ਅਤੇ ਗ੍ਰਹਿ ਸੁਰੱਖਿਆ ਮੰਤਰੀ ਨੂੰ ਇਕ ਅਧਿਕਾਰ ਜਾਰੀ ਕੀਤਾ ਸੀ। ਜਿਸ ਦੇ ਵਿਚ ਉਨ੍ਹਾਂ ਦੇਸ਼ਾਂ ਨੂੰ ਵੀਜ਼ਾ ਜਾਰੀ ਨਾ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ ਜਿਨ੍ਹਾਂ ਦੇਸ਼ਾਂ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਆਪਣੇ
ਨਾਗਰਿਕਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਰਾਸ਼ਟਰਪਤੀ ਵੱਲੋਂ ਜਾਰੀ ਕੀਤੇ ਗਏ ਆਦੇਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤਕ ਰਾਸ਼ਟਰਪਤੀ ਉਸਨੂੰ ਰੱਦ ਨਹੀਂ ਕਰ ਸਕਦਾ। ਇਸ ਦਾ ਕਾਰਨ ਦੇਸ਼ ਅੰਦਰ ਕਰੋਨਾ ਦਾ ਪ੍ਰਸਾਰ ਵੀ ਰਿਹਾ ਹੈ। ਕਿਉਂਕਿ ਅਮਰੀਕਾ ਵਿੱਚ ਸਭ ਤੋਂ ਵੱਧ ਕਰੋਨਾ ਦੇ ਮਾਮਲੇ ਪਾਏ ਗਏ ਹਨ। ਜਿਸ ਦੇ ਚੱਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਯਾਤਰੀਆਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …