ਆਈ ਤਾਜ਼ਾ ਵੱਡੀ ਖਬਰ
ਬੇਸ਼ਕ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਗਏ ਹਨ। ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਉਸ ਸਮੇਂ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰ ਰਹੇ ਬਹੁਤ ਸਾਰੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਅਜਿਹੇ ਪਰਵਾਰਾਂ ਦੀ ਮਦਦ ਵਾਸਤੇ ਉਨ੍ਹਾਂ ਨੂੰ ਭੋਜਨ ਮੁੱਹਈਆ ਕਰਵਾਉਣ ਲਈ ਅਜਿਹੀਆਂ ਸੰਸਥਾਵਾਂ ਵਲੋਂ ਅੱਗੇ ਆ ਕੇ ਮਦਦ ਕੀਤੀ ਗਈ ਅਤੇ ਮਰੀਜ਼ਾਂ ਲਈ ਆਕਸੀਜਨ ਦੇ ਲੰਗਰ ਤੱਕ ਲਗਾ ਦਿੱਤੇ ਗਏ ।
ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਪਰ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜਿਹਨਾਂ ਦੇ ਮੁਖੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦਾਂ ਵਿਚ ਫਸੇ ਹੋਏ ਹਨ। ਹੁਣ ਜੇਲ ਵਿੱਚ ਬੰਦ ਰਾਮ ਰਹੀਮ ਨੂੰ ਜਲਦੀ ਬਾਹਰ ਕੱਢਣ ਲਈ ਇਹ ਕੰਮ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਅਤੇ ਉਸ ਦੇ ਸਾਥੀਆਂ ਵੱਲੋਂ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਕਾਂਡ ਮਾਮਲੇ ਨੂੰ ਲੈ ਕੇ ਉਮਰ ਕੈਦ ਦੀ ਸਜ਼ਾ ਨੂੰ ਘੱਟ ਕਰਨ ਲਈ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ।
ਇਸ ਮਾਮਲੇ ਨੂੰ ਲੈ ਕੇ ਜਿੱਥੇ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉੱਥੇ ਹੀ ਗੁਰਮੀਤ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ 31ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਸੀ। ਬਾਕੀ 4 ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਸੀ।
ਜਿੱਥੇ ਹਾਈ ਕੋਰਟ ਦੇ ਜੱਜ ਏ ਜੀ ਮਸੀਹ ਅਤੇ ਜਸਟਿਸ ਸੰਦੀਪ ਮੋਦਗਿੱਲ ਤੇ ਆਧਾਰਤ ਬੈਂਚ ਨੇ ਸੋਮਵਾਰ ਨੂੰ ਅਪੀਲ ਐਡਮਿਟ ਕਰਦੇ ਹੋਏ ਰਾਮ ਰਹੀਮ ਨੂੰ ਜੁਰਮਾਨੇ ਦੀ ਲਗਾਈ ਗਈ ਰਾਸ਼ੀ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਜਿੱਥੇ ਰਾਮ ਰਹੀਮ ਅਤੇ ਚਾਰ ਹੋਰ ਦੋਸ਼ੀਆਂ ਨੂੰ 8 ਅਕਤੂਬਰ ਨੂੰ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਉੱਥੇ ਹੀ ਇਸ ਸਮੇਂ ਉਹ ਸੱਭ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …