ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵੱਖ-ਵੱਖ ਸੰਸਥਾਵਾਂ ਵੱਲੋਂ ਜਿਥੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਕੀਤੇ ਜਾਂਦੇ ਹਨ ਅਤੇ ਜਿਨਾਂ ਵੱਲੋਂ ਮੁਸ਼ਕਲ ਦੌਰ ਵਿਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉੱਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਜਾਂਦੀਆ ਹਨ ਜਿਨ੍ਹਾਂ ਨੂੰ ਲੋਕਾਂ ਦੀਆਂ ਆਲੋਚਨਾਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿੱਥੇ ਉਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਕੀਤੀਆਂ ਗਈਆਂ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆਂ ਸੰਸਥਾ ਦਾ ਅਕਸ ਵੀ ਖਰਾਬ ਹੋ ਜਾਂਦਾ ਹੈ। ਹੁਣ ਜੇਲ ਵਿੱਚ ਬੰਦ ਰਾਮ ਰਹੀਮ ਵੱਲੋਂ ਇੱਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਇਹ ਖੁਲਾਸਾ ਕੀਤਾ ਗਿਆ ਸੀ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਦੋਸ਼ਾਂ ਦੇ ਤਹਿਤ ਸਜ਼ਾ ਕੱਟ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵੀ ਬੇਅਦਬੀ ਕਰਨ ਦੇ ਦੋਸ਼ਾਂ ਦੇ ਤਹਿਤ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਹੁਣ ਡੇਰਾ ਮੁਖੀ ਵੱਲੋਂ ਇੱਕ ਚਿੱਠੀ ਆਪਣੇ ਪੈਰੋਕਾਰਾਂ ਲਈ ਲਿਖੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਪੈਰੋਕਾਰਾਂ ਦੇ ਨਾਮ ਤੇ ਇਹ ਚਿੱਠੀ ਲਿਖੀ ਗਈ ਸੀ ਜੋ ਕਿ ਡੇਰਾ ਪ੍ਰਬੰਧਕਾਂ ਵੱਲੋਂ ਨਾਮ ਚਰਚਾ ਸਮਾਗਮ ਦੌਰਾਨ ਜਿਸ ਦਾ ਸਿੱਧਾ ਪ੍ਰਸਾਰਣ ਯੂ ਟਿਊਬ ਚੈਨਲ ਤੇ ਚੱਲ ਰਿਹਾ ਸੀ।
ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਪੈਰੋਕਾਰਾਂ ਨੂੰ ਦੱਸਿਆ ਗਿਆ ਹੈ ਕੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਵੇ, ਕਿਉਂਕਿ ਕੁਝ ਲੋਕਾਂ ਵੱਲੋਂ ਡੇਰੇ ਬਾਰੇ ਗਲਤ ਅਫਵਾਹਾਂ ਫੈਲਾ ਕੇ ਸ਼ਰਧਾਲੂਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਬੇਅਦਬੀ ਦੇ ਦੋਸ਼ੀਆਂ ਨੂੰ ਉਨ੍ਹਾਂ ਵੱਲੋਂ ਸਿਰੇ ਤੋਂ ਰੱਦ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਉਪਰ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਡੇਰੇ ਨੂੰ ਲੈ ਕੇ ਅਤੇ ਉਨ੍ਹਾਂ ਦੀ ਮੂੰਹ ਬੋਲੀ ਬੇਟੀ ਹਰਪ੍ਰੀਤ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਬੱਚੇ ਜਿਨ੍ਹਾਂ ਵਿੱਚ ਉਨ੍ਹਾਂ ਦਾ ਲੜਕਾ ਜਸਮੀਤ ਲੜਕੀ ਅਮਨਪ੍ਰੀਤ ਕੌਰ ਅਤੇ ਚਰਨਪ੍ਰੀਤ ਕੌਰ, ਤੇ ਹਨੀਪਰੀਤ ਉਨ੍ਹਾਂ ਨੂੰ ਫਰਲੋ ਤੋਂ ਬਾਅਦ ਰੋਹਤਕ ਦੀ ਜੇਲ ਵਿੱਚ ਛੱਡਣ ਵੀ ਆਏ ਸਨ। ਉਥੇ ਹੀ ਉਨ੍ਹਾਂ ਦੇ ਬੱਚਿਆਂ ਵੱਲੋਂ ਅੱਗੇ ਆਪਣੇ ਬੱਚਿਆਂ ਦੀ ਉੱਚ ਸਿੱਖਿਆ ਦਿਵਾਉਣ ਵਾਸਤੇ ਉਨ੍ਹਾਂ ਤੋਂ ਇਜਾਜ਼ਤ ਵੀ ਲਈ ਹੈ। ਉਨ੍ਹਾਂ ਵੱਲੋਂ ਆਪਣੇ ਡੇਰਾ ਪ੍ਰੇਮੀਆਂ ਨੂੰ ਰੂਸ ਅਤੇ ਯੂਕਰੇਨ ਦੀ ਜੰਗ ਦੇ ਖ਼ਤਮ ਹੋਣ ਵਾਸਤੇ ਅਰਦਾਸ ਕਰਨ ਲਈ ਵੀ ਆਖਿਆ ਗਿਆ ਹੈ। ਡੇਰਾ ਪ੍ਰੇਮੀਆਂ ਵੱਲੋਂ ਜਿੱਥੇ ਰੋਹਤਕ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ ਸੀ ਉਥੇ ਉਸ ਦੀ ਸ਼ਲਾਘਾ ਵੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …