ਆਈ ਤਾਜ਼ਾ ਵੱਡੀ ਖਬਰ
ਇਕ ਤੋਂ ਬਾਅਦ ਇਕ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਅਜਿਹੇ ਵਿਵਾਦ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਹੁੰਦਾ। ਵਿਧਾਨ ਸਭਾ ਚੋਣਾਂ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਵਿਵਾਦਾਂ ਦੇ ਵਿਚ ਫਸੀਆਂ ਹਨ। ਉੱਥੇ ਇਸ ਸਮੇਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਹਸਤੀਆਂ ਜੇਲਾਂ ਦੇ ਵਿਚ ਬੰਦ ਹਨ । ਹੁਣ ਜੇਲ ਚ ਬੰਦ ਸਾਬਕਾ ਮੰਤਰੀ ਨਵਜੋਤ ਸਿੱਧੂ ਬਾਰੇ ਕੋਰਟ ਚੋਂ ਆਈ ਵੱਡੀ ਖਬਰ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਅੱਜ ਉਸ ਸਮੇਂ ਇਕ ਵੱਡਾ ਝਟਕਾ ਲੱਗਾ ਜਦੋਂ ਅਦਾਲਤ ਵੱਲੋਂ ਉਨ੍ਹਾਂ ਦੀ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।
ਇਸ ਵਿੱਚ ਨਵਜੋਤ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ ਉਥੇ ਹੀ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਜਿੱਥੇ ਨਵਜੋਤ ਸਿੱਧੂ ਦੇ ਇਸ ਅਦਾਲਤ ਵਿੱਚ ਗਵਾਹ ਵਜੋਂ ਨਾ ਆਉਣ ਕਾਰਨ ਉਨ੍ਹਾਂ ਨੂੰ ਇਹ ਝਟਕਾ ਦਿੱਤਾ ਗਿਆ ਹੈ। ਜਿੱਥੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ਲਗਾਈ ਗਈ ਸੀ ਉਥੇ ਹੀ ਇਸ ਪਟੀਸ਼ਨ ਦੇ ਉਪਰ ਅਦਾਲਤ ਵਿੱਚ ਅੱਜ ਸੁਣਵਾਈ ਕਰਦਿਆਂ ਹੋਇਆ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਨੇ ਇਸ ਨੂੰ ਖਾਰਿਜ ਕਰ ਦਿੱਤਾ ਹੈ।
ਦੱਸ ਦਈਏ ਕਿ ਅੱਜ ਇਥੇ ਸਾਬਕਾ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਸ਼ਿਕਾਇਤ ਮਾਮਲੇ ’ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੀ. ਜੇ. ਐੱਮ. ਦੀ ਅਦਾਲਤ ਨੇ ਬਤੌਰ ਗਵਾਹ ਅਦਾਲਤ ’ਚ ਤਲਬ ਕੀਤਾ ਹੈ।
ਜਿੱਥੇ ਨਵਜੋਤ ਸਿੱਧੂ ਵੱਲੋਂ ਨਾ ਪਹੁੰਚਣ ਤੇ ਕਾਰਨ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਜਿੱਥੇ ਹੇਠਲੀ ਅਦਾਲਤ ਨੂੰ ਚੁਣੌਤੀ ਦਿੱਤੀ ਗਈ ਸੀ। ਜਿੱਥੇ ਨਵਜੋਤ ਸਿੱਧੂ ਵੱਲੋਂ ਉਸ ਤੋਂ ਪੁੱਛਗਿੱਛ ਕਰਨ ਵਾਸਤੇ ਵੀਡਿਓ ਕਾਨਫਰੈਸਿੰਗ ਦੇ ਜ਼ਰੀਏ ਜਿਥੇ ਉਸ ਤੋਂ ਪੁੱਛਗਿੱਛ ਕਰਨ ਤੇ ਦੀ ਬੇਨਤੀ ਕੀਤੀ ਗਈ ਸੀ। ਜਾਂ ਉਹਨਾਂ ਦਾ ਨਾਂ ਗਵਾਹ ਦੇ ਤੌਰ ਤੋਂ ਹਟਾਉਣ ਦੀ ਬੇਨਤੀ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …