Breaking News

ਜੇ ਅਕਾਲੀ ਦਲ ਦੀ ਸਰਕਾਰ ਆਈ ਤਾਂ ਇਹਨਾਂ ਨੂੰ ਮਿਲਣਗੇ 75 ਹਜਾਰ ਰੁਪਏ – ਸੁਖਬੀਰ ਬਾਦਲ ਨੇ ਕਰਤਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵਾਅਦੇ, ਐਲਾਨ ਅਤੇ ਵਿਕਾਸ ਦੀਆਂ ਗੱਲਾਂ ਦਾ ਜ਼ਿਕਰ ਜ਼ੋਰਾਂ ਤੇ ਕਰ ਰਹੀਆਂ ਹਨ । ਹਰ ਕਿਸੇ ਦੇ ਵੱਲੋਂ ਐਲਾਨ ਅਤੇ ਵਾਅਦਿਆਂ ਦੇ ਨਾਲ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਤੇ ਵਿਕਾਸ ਦੀਆਂ ਗੱਲਾਂ ਦਾ ਜ਼ਿਕਰ ਤਾਂ ਹਰ ਕਿਸੇ ਮੰਤਰੀ ਦੇ ਵੱਲੋਂ ਕੀਤਾ ਜਾ ਰਿਹਾ ਹੈ । ਹੁਣ ਤੱਕ ਵੱਖ ਵੱਖ ਸਿਆਸੀ ਪਾਰਟੀਆਂ ਨੇ ਇਨ੍ਹਾਂ ਚੋਣਾਂ ਨੂੰ ਵੇਖਦੇ ਹੋਏ ਕਈ ਤਰਾਂ ਦੇ ਐਲਾਨ ਤੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਹਨ । ਇਸੇ ਵਿਚਕਾਰ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬੀਆਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ ।

ਦਰਅਸਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਜੇਕਰ ਬਣਦੀ ਹੈ ਤਾਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਵਿਰਸੇ ਨੂੰ ਅੱਗੇ ਤੋਰਦਿਆਂ ਕਮਜ਼ੋਰ ਵਰਗਾਂ ਦਾ ਜੀਵਨ ਉੱਚਾ ਕਰਨ ਦੇ ਲਈ ਜ਼ੋਰ ਦਿੱਤਾ ਜਾਵੇਗਾ ਤੇ ਨਾਲ ਹੀ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਦੇ ਨਾਲ ਦਿੱਤੇ ਜਾਣਗੇ । ਨਾਲ ਹੀ ਸ਼ਗਨ ਸਕੀਮ ਦੀ ਰਾਸ਼ੀ ਸਾਰੇ ਹੀ ਲਾਭਪਾਤਰੀਆਂ ਲਈ 75000 ਰੁਪਏ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਇਸ ਸਮੇਂ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਨੇ , ਵੱਖੋ ਵੱਖਰੇ ਤਰੀਕੇ ਨਾਲ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਵੋਟਰਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ । ਵੱਡੇ ਵੱਡੇ ਦਾਅਵੇ ਅਤੇ ਐਲਾਨ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੋ ਮਾਨਸਾ ਵਿੱਚ ਪਾਰਟੀ ਦੇ ਉਮੀਦਵਾਰ ਪ੍ਰੇਮ ਅ-ਰੋ-ਡ਼ਾ ਅਤੇ ਡਾ ਨਿਸ਼ਾਨ ਸਿੰਘ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ।

ਜਿੱਥੇ ਉਨ੍ਹਾਂ ਦੇ ਵੱਲੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਜੋ ਪੁਰਾਣੀਆਂ ਸਕੀਮਾਂ ਬਾਦਲ ਸਰਕਾਰ ਦੇ ਸਮੇਂ ਲਾਗੂ ਸਨ ਉਨ੍ਹਾਂ ਨੂੰ ਮੁੜ ਤੋਂ ਚਾਲੂ ਕਰਨ ਸਬੰਧੀ ਗੱਲਾਂ ਆਖਿਆ ਅਤੇ ਨਾਲ ਹੀ ਬੁਢਾਪਾ ਪੈਨਸ਼ਨ ਸਮੇਤ ਹੋਰਾਂ ਸਕੀਮਾਂ ਦੀ ਰਾਸ਼ੀ ਵਿਚ ਵਾਧਾ ਕਰਨ ਦਾ ਐਲਾਨ ਵੀ ਕੀਤਾ ਗਿਆ । ਫਿਲਹਾਲ ਚੋਣਾਂ ਤੋਂ ਪਹਿਲਾਂ ਵਾਅਦੇ ਅਤੇ ਐਲਾਨ ਤਾਂ ਵੱਡੇ ਵੱਡੇ ਕੀਤੇ ਜਾ ਰਹੇ ਹਨ ਤੇ ਜੋ ਵੀ ਸਰਕਾਰ ਇਨ੍ਹਾਂ ਚੋਣਾਂ ਵਿਚ ਵੋਟਾਂ ਜਿੱਤ ਹਾਸਲ ਕਰਕੇ ਸੱਤਾ ਵਿੱਚ ਆਉਂਦੀ ਹੈ , ਦੇਖਣਾ ਬੇਹੱਦ ਦਿਲਚਸਪ ਕੀ ਉਹ ਸਰਕਾਰ ਇਨ੍ਹਾਂ ਵਾਅਦਿਆਂ ਤੇ ਦਾਅਵਿਆਂ ਨੂੰ ਪੂਰਾ ਕਰੇਗੀ ਜਾਂ ਫਿਰ ਇਹ ਸਿਰਫ਼ ਵਾਅਦੇ ਅਤੇ ਐਲਾਨ ਹੀ ਰਹਿ ਜਾਣਗੇ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …