Breaking News

ਟਰੈਕਟਰਾਂ ਤੋਂ ਆਸਮਾਨ ਤਕ ਪਹੁੰਚ ਗਿਆ ਕਿਸਾਨ ਅੰਦੋਲਨ,ਪੰਜਾਬੀ ਲੈ ਆਏ ਹੈਲੀਕਾਪਟਰ ਪ੍ਰਚਾਰ ਲਈ

ਆਈ ਤਾਜਾ ਵੱਡੀ ਖਬਰ

ਕਿਸਾਨ ਅੰਦੋਲਨ ਦਾ ਸੇਕ ਵਿਦੇਸ਼ਾਂ ਤੱਕ ਵੀ ਪਹੁੰਚਿਆ ਹੋਇਆ ਹੈ ਜਿਸ ਕਾਰਨ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਅਤੇ ਪੰਜਾਬੀਆਂ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵੱਸਦੇ ਭਾਰਤੀਆਂ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ।ਉਨ੍ਹਾਂ ਦੇ ਹੱਕ ਵਿੱਚ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੱਖ ਵੱਖ ਤਰੀਕੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਇਨ੍ਹਾਂ ਰੈਲੀਆਂ ਨੂੰ ਕੱਢ ਕੇ ਕਿਸਾਨਾਂ ਦੇ ਨਾਲ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ।

ਸਭ ਲੋਕਾਂ ਵੱਲੋਂ ਵੱਖਰੇ ਵੱਖਰੇ ਢੰਗ ਨਾਲ ਇਹ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਟਰੈਕਟਰਾ ਤੋਂ ਅਸਮਾਨ ਤਕ ਪਹੁੰਚ ਗਿਆ ਕਿਸਾਨੀ ਅੰਦੋਲਨ। ਪੰਜਾਬੀ ਹੈਲੀਕਾਪਟਰ ਲੈ ਕੇ ਪ੍ਰਚਾਰ ਕਰ ਰਹੇ ਨੇ ਤੇ ਸਾਰੀ ਦੁਨੀਆਂ ਦੇ ਵਿੱਚ ਇਸ ਗੱਲ ਦੀ ਚਰਚਾ ਹੋ ਰਹੀ ਹੈ। ਕੈਨੇਡਾ ਵਿਚ ਪੰਜਾਬੀਆਂ ਵੱਲੋਂ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿੱਥੇ ਪਹਿਲਾਂ ਟਰੈਕਟਰ ਰੈਲੀਆਂ ਤੇ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ। ਉੱਥੇ ਹੀ ਹੁਣ ਹੈਲੀਕਾਪਟਰ ਰਾਹੀਂ ਰੈਲੀ ਕੱਢੀ ਗਈ। ਜਿਸ ਦੀ ਸਭ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।

ਕਨੇਡਾ ਵਿਚ ਵਸਦੇ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆ ਵੱਖਰੇ ਢੰਗ ਨਾਲ ਰੈਲੀ ਕੱਢੀ ਗਈ ਹੈ। ਟਰਾਂਟੋ ਇਲਾਕੇ ਚ ਪੈਂਦੇ ਹਾਈਵੇਜ਼, ਸੀ. ਐੱਨ. ਟਾਵਰ ਵੱਡੇ ਗੁਰਦੁਆਰਾ ਸਾਹਿਬਾਨ ਦੇ ਇਲਾਕਿਆਂ ਵਿੱਚ ਪੰਜਾਬੀਆਂ ਦੀ ਭਰਵੀਂ ਵਸੋਂ ਵਾਲੇ ਇਲਾਕਿਆਂ ਦੇ ਉੱਪਰ ਇੱਕ ਹੈਲੀਕਾਪਟਰ ਉਡਾਇਆ ਗਿਆ। ਇਸ ਰੈਲੀ ਵਿਚ ਜਗ੍ਹਾ-ਜਗ੍ਹਾ ਤੇ ਲੋਕ ਇਕੱਠੇ ਹੋਏ ਸਨ। ਜਿਨ੍ਹਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਹੈਲੀਕਾਪਟਰ ਦਾ ਸਵਾਗਤ ਕੀਤਾ ਜਾਂਦਾ ਰਿਹਾ,

ਇਹ ਹੈਲੀਕਾਪਟਰ ਉਨ੍ਹਾਂ ਦੇ ਉਪਰ ਉਡਾਰੀ ਭਰਦਾ ਰਿਹਾ। ਪੰਜਾਬੀਆਂ ਵੱਲੋਂ ਕੀਤੇ ਗਏ ਇਸ ਕੰਮ ਦੀ ਸਭ ਲੋਕਾਂ ਵਿਚ ਕਾਫੀ ਚਰਚਾ ਹੋ ਰਹੀ ਹੈ। ਪੰਜਾਬੀਆਂ ਵੱਲੋਂ ਸਾਂਝੇ ਤੌਰ ਤੇ ਟਰਾਂਟੋ ਇਲਾਕੇ ਵਿੱਚ ਇੱਕ ਹੈਲੀਕਾਪਟਰ ਉਡਾਇਆ, ਜਿਸ ਨੂੰ ਸੰਕੇਤਕ ਤੌਰ ਤੇ ਕਿਸਾਨਾਂ ਦੇ ਟਰੈਕਟਰ ਤੋਂ ਹੈਲੀਕਾਪਟਰ ਤਕ ਨਾਲ ਜੋੜਨ ਲਈ ਟਰੈਕਟਰ ਟੂ ਚਾਪਰ ਰੈਲੀ ਦਾ ਨਾਮ ਦਿੱਤਾ ਗਿਆ। ਕੈਨੇਡਾ ਵਿਚ ਵਸਦੇ ਹੋਏ ਪੰਜਾਬੀਆਂ ਵੱਲੋਂ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …