ਆਈ ਤਾਜਾ ਵੱਡੀ ਖਬਰ
ਅਮਰੀਕਾ ਤੋਂ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਾਰੀ ਦੁਨੀਆਂ ਹੈਰਾਨ ਹੋ ਗਈ ਹੈ। ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਹਾਹਾਕਾਰ ਮਚਾਈ ਹੋਈ ਹੈ ਦੁਨੀਆਂ ਵਿਚ ਸਭ ਤੋਂ ਜਿਆਦਾ ਮਰੀਜਾਂ ਦੀ ਗਿਣਤੀ ਅਮਰੀਕਾ ਵਿਚ ਹੀ ਹੈ ਅਤੇ ਸਭ ਤੋਂ ਜਿਆਦਾ ਲੋਕਾਂ ਦੀ ਮੌਤ ਇਸ ਵਾਇਰਸ ਨਾਲ ਅਮਰੀਕਾ ਵਿਚ ਹੀ ਹੋਈ ਹੈ। ਇਹਨਾਂ ਸਭ ਦਾ ਕਰਕੇ ਹੁਣ ਟਰੰਪ ਨੇ ਇੱਕ ਵੱਡਾ ਐਲਾਨ ਕੀਤਾ ਹੈ।
ਅਮਰੀਕਾ ਨੇ ਵਿਸ਼ਵ ਸਿਹਤ ਸੰਗਠਨ (WHO) ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਦਾ ਫੈਸਲਾ ਕੀਤਾ ਹੈ। ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਛੇ ਕਰੋੜ ਡਾਲਰ ਤੋਂ ਜ਼ਿਆਦਾ ਬਕਾਇਆ ਰਾਸ਼ੀ ਨਹੀਂ ਦਿੱਤੀ ਜਾਵੇਗੀ।ਬੁੱਧਵਾਰ ਐਲਾਨ ਤੋਂ ਇੱਕ ਦਿਨ ਪਹਿਲਾਂ ਵਾਈਟ ਹਾਊਸ ਨੇ ਕੋਵਿਡ-19 ਦੇ ਟੀਕੇ ਦੇ ਵਿਕਾਸ ਤੇ ਵੰਡ ਦੀ WHO ਦੀ ਯੋਜਨਾ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਦੇ ਤਰੀਕੇ ਨੂੰ ਲੈ ਕੇ WHO ਤੋਂ ਖਫਾ ਹੈ।
ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਚੀਨ ਦੇ ਦਬਾਅ ਦੇ ਚੱਲਦਿਆਂ ਉਸ ਨੇ ਪ੍ਰਭਾਵੀ ਭੂਮਿਕਾ ਨਹੀਂ ਨਿਭਾਈ। ਜੇਕਰ ਸਮਾਂ ਰਹਿੰਦਿਆਂ WHO ਨੇ ਦੁਨੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਹੁੰਦੀ ਤਾਂ ਮਹਾਮਾਰੀ ਖਿਲਾਫ ਠੀਕ ਢੰਗ ਨਾਲ ਕਦਮ ਚੁੱਕੇ ਜਾ ਸਕਦੇ ਸਨ। ਇਸ ਲਈ ਉਨ੍ਹਾਂ WHO ਨੂੰ 2020 ‘ਚ ਦੇਣ ਵਾਲੀ ਰਾਸ਼ੀ ‘ਚੋਂ ਕਰੀਬ 6.2 ਕਰੋੜ ਡਾਲਰ ਦੀ ਰਾਸ਼ੀ ਰੋਕਣ ਦਾ ਫੈਸਲਾ ਕੀਤਾ।
WHO ਤੋਂ ਖੁਦ ਦੇ ਵੱਖ ਹੋਣ ਦੀ ਪ੍ਰਕਿਰਿਆ ਦੇ ਬਾਵਜੂਦ ਅਧਿਕਾਰੀਆਂ ਨੇ ਕਿਹਾ ਕਿ ਅਮਰੀਕਾ ਉਨ੍ਹਾਂ ਦੀਆਂ ਚੋਣਵੀਆਂ ਬੈਠਕਾਂ ‘ਚ ਸ਼ਾਮਲ ਹੁੰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਵੱਖ ਹੋਣ ਦੀ ਪ੍ਰਕਿਰਿਆ ਦੇ ਇਕ ਸਾਲ ਦੀ ਸਮਾਂ ਸੀਮਾ ਦੌਰਾਨ ਉਸ ਦੇ ਵਿਸ਼ੇਸ਼ ਪ੍ਰੋਗਰਾਮਾਂ ‘ਚ ਅਮਰੀਕਾ ਇਕ ਵਾਰ ਯੋਗਦਾਨ ਵੀ ਦੇਵੇਗਾ।
WHO ਦੇ ਪ੍ਰੋਗਰਾਮਾਂ ‘ਚ ਅਫਗਾਨਿਸਤਾਨ ਅਤੇ ਪਾਕਿਸਤਾਨ ‘ਚ ਪੋਲੀਓ ਰੋਕਥਾਮ ਪ੍ਰੋਗਰਾਮ, ਲੀਬੀਆ, ਸੀਰੀਆ ‘ਚ ਮਨੁੱਖੀ ਸਹਾਇਤਾ ਤੋਂ ਇਲਾਵਾ ਇਨਫਲੂਏਂਜ਼ਾ ਨਾਲ ਨਜਿੱਠਣ ਦੇ ਯਤਨ ਸ਼ਾਮਲ ਹਨ। ਜੁਲਾਈ ‘ਚ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ ਜੁਲਾਈ, 2021 ਤਕ WHO ਤੋਂ ਵੱਖ ਹੋ ਜਾਵੇਗਾ।
ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਉਸ ਦੇ ਵਿੱਤਪੋਸ਼ਣ ਅਤੇ ਸਹਿਯੋਗ ਸਬੰਧੀ ਕੰਮ ਨਿਪਟਾਉਣ ਨੂੰ ਸ਼ੁਰੂ ਕਰਨ ਦਾ ਹੁਕਮ ਦਿੱਤਾ ਸੀ। ਐਲਾਨ ਤਕ ਅਮਰੀਕਾ 2020 ਲਈ ਅੰਦਾਜ਼ਨ 12 ਕਰੋੜ ਡਾਲਰ ਦੀ ਰਾਸ਼ੀ ‘ਚੋਂ 5.2 ਡਾਲਰ ਦਾ ਭੁਗਤਾਨ ਕਰ ਚੁੱਕਾ ਸੀ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …