Breaking News

ਟੋਲ ਪਲਾਜ਼ੇ ਤੇ ਧਰਨੇ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ – ਲਗੇਗਾ ਧਰਨਾ ਇਸ ਕਾਰਨ

ਆਈ ਤਾਜਾ ਵੱਡੀ ਖਬਰ 

ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ,ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਇੱਕ ਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਤੱਕ ਮੋਰਚੇ ਲਗਾਏ ਗਏ। ਪੰਜਾਬ ਵਿੱਚ ਕਿਸਾਨਾਂ ਵੱਲੋਂ ਜਿੱਥੇ ਟੋਲ ਪਲਾਜ਼ਾ ਉਪਰ ਧਰਨੇ ਲਗਾਏ ਗਏ ਸਨ। ਜਿਸ ਕਾਰਨ ਟੋਲ ਕੰਪਨੀਆਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਟੋਲ ਪਲਾਜ਼ਿਆਂ ਨੂੰ ਬੰਦ ਰੱਖਿਆ ਗਿਆ। ਉਥੇ ਹੀ ਖੇਤੀ ਕਾਨੂੰਨਾਂ ਨੂੰ ਜਿੱਥੇ ਰੱਦ ਕਰ ਦਿੱਤਾ ਗਿਆ ਅਤੇ ਕਿਸਾਨਾਂ ਵੱਲੋਂ 15 ਦਸੰਬਰ ਤੋਂ ਸੰਘਰਸ਼ ਖਤਮ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਥੇ ਹੀ ਟੋਲ ਕੰਪਨੀਆਂ ਵੱਲੋਂ ਵੀ ਆਪਣੇ ਟੋਲ ਪਲਾਜਾ 15 ਦਸੰਬਰ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਕਿਉਂਕਿ ਕਾਫੀ ਲੰਮਾ ਸਮਾਂ ਟੋਲ ਕੰਪਨੀ ਵੱਲੋਂ ਟੌਲ ਪਲਾਜ਼ਾ ਬੰਦ ਰੱਖੇ ਗਏ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਗੱਲ ਦੀ ਖਬਰ ਮਿਲਦੇ ਹੀ ਮੁੜ ਤੋਂ ਇਨ੍ਹਾਂ ਟੋਲ ਪਲਾਜ਼ਾ ਤੇ ਸੰਘਰਸ਼ ਜਾਰੀ ਰੱਖਿਆ ਗਿਆ ਜਦੋਂ ਉਨਾਂ ਨੂੰ ਪਤਾ ਲੱਗਾ ਕਿ ਟੋਲ ਵਿੱਚ ਟੋਲ ਕੰਪਨੀਆਂ ਵੱਲੋਂ ਟੋਲ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਕਿਉਂਕਿ ਕਿਸਾਨਾਂ ਨੂੰ ਲੱਗ ਰਿਹਾ ਸੀ ਕਿ ਸਾਡੇ ਕਿਸਾਨੀ ਸੰਘਰਸ਼ ਦੇ ਕਾਰਨ ਹੀ ਇਹ ਦਰਾਂ ਵਧਾ ਦਿੱਤੀਆਂ ਗਈਆਂ ਹਨ ਜਿਸ ਦਾ ਅਸਰ ਯਾਤਰਾ ਕਰਨ ਵਾਲੇ ਹਰ ਇਕ ਵਾਹਨ ਚਾਲਕ ਉਪਰ ਪੈ ਰਿਹਾ ਹੈ।

ਟੋਲ ਪਲਾਜ਼ਾ ਤੇ ਧਰਨੇ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਧਰਨਾ ਲੱਗੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ਤੇ ਟੋਲ ਪਲਾਜ਼ਾ ਤੇ ਧਰਨੇ ਨੂੰ ਜਾਰੀ ਰੱਖਣ ਤੋਂ ਬਾਅਦ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤੱਕ ਟੋਲ ਦਰਾਂ ਵਿੱਚ ਪਹਿਲੇ ਰੇਟ ਲਾਗੂ ਹੋਣ ਦਾ ਭਰੋਸਾ ਨਹੀਂ ਦਿਵਾਇਆ ਜਾਂਦਾ।

ਉਸ ਸਮੇਂ ਤੱਕ ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ਤੇ ਪੈਂਦੇ ਪਿੰਡ ਚੌਂਕੀਮਾਨ ਦੇ ਟੋਲ ਪਲਾਜ਼ਾ ਤੇ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਤੇ ਮਜੂਦ ਗੁਰਮੁਖ ਸਿੰਘ ਮੋਰਕਰੀਮਾ, ਅਵਤਾਰ ਸਿੰਘ ਰਸੂਲਪੁਰੀ ,ਹਰੀ ਸਿੰਘ, ਜਸਵੰਤ ਸਿੰਘ ਮਾਨ, ਜਸਦੇਵ ਸਿੰਘ ਲਲਤੋਂ, ਆਦ ਹਾਜ਼ਰ ਸਨ। ਉੱਥੇ ਹੀ ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਬੁਲਾਰਿਆਂ ਨੇ ਆਖਿਆ ਹੈ ਕਿ ਸਰਕਾਰ ਆਪਣੀ ਮਨਮਰਜ਼ੀ ਨਾਲ ਟੋਲ ਲਾਗੂ ਨਹੀਂ ਕਰ ਸਕਦੀ। ਕਿਉਂਕਿ ਟੈਕਸ ਦੇ ਰੇਟ ਦੁੱਗਣੇ ਕਰ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …