ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਮੋਰਚਾ ਲਾ ਕੇ ਬੈਠੀਆ ਹੋਈਆਂ ਹਨ। ਸੰਘਰਸ਼ ਕਰ ਰਹੇ ਕਿਸਾਨਾਂ ਦਾ ਹਰ ਵਰਗ ਵੱਲੋ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਹਰ ਕੋਈ ਆਪਣੇ ਆਪਣੇ ਹਿਸਾਬ ਨਾਲ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਮਦਦ ਕਰ ਰਿਹਾ ਹੈ।
ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨ ਅੰਦੋਲਨ ਵਿੱਚ ਜਾਨ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਡਾਕਟਰ ਉਬਰਾਏ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ, ਹਰਿਆਣਾ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਕੁਝ ਕੀਤਾ ਜਾ ਰਿਹਾ ਹੈ। ਜਿੱਥੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਪਿਛਲੇ ਕਈ ਦਿਨਾਂ ਤੋਂ ਲਗਾ ਤਾਰ ਡਾਕਟਰਾਂ ਦੀਆਂ ਟੀਮਾਂ ਲੋੜਵੰਦ ਕਿਸਾਨਾਂ ਦਾ ਇਲਾਜ ਕਰਨ ਤੋਂ ਇਲਾਵਾ ਮੁਫ਼ਤ ਦਵਾਈਆਂ ਵੰਡ ਰਹੀਆਂ ਹਨ।
ਟਰੱਸਟ ਵੱਲੋਂ ਮੋਰਚੇ ਤੇ ਸੰਘਰਸ਼ ਕਰ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ, ਗਰਮ ਕੰਬਲ , ਤੋਲੀਏ, ਸਲੀਪਰ, ਜੈਕਟਾ , ਲੰਗਰ ਆਦਿ ਦੀ ਨਿਰੰਤਰ ਸੇਵਾ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਸਿੰਘੂ ਬਾਰਡਰ ਤੇ ਕਿਸਾਨ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਓਬਰਾਏ ਨੇ ਇਸ ਕਿਸਾਨ ਸੰਘਰਸ਼ ਵਿੱਚ ਜਾਨ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਓਥੇ ਹੀ ਡਾਕਟਰ ਉਬਰਾਏ ਵੱਲੋਂ ਆਗੂਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਸੰਘਰਸ਼-ਸ਼ੀਲ ਕਿਸਾਨਾਂ ਦੇ ਆਗੂਆਂ ਵੱਲੋਂ ਜੋ ਵੀ ਸੇਵਾ ਟਰੱਸਟ ਲਈ ਲਾਈ ਜਾਵੇਗੀ। ਉਸ ਸੇਵਾ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ। ਇਸ ਸਮੇਂ ਉਨ੍ਹਾਂ ਆਪਣੇ ਸਵਰਗ ਵਾਸੀ ਪਿਤਾ ਜੀ ਪ੍ਰੀਤਮ ਸਿੰਘ ਨੂੰ ਮਿਲਿਆ ਰਾਸ਼ਟਰਪਤੀ ਅਵਾਰਡ ਵੀ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ।
ਇਸਦੇ ਨਾਲ ਹੀ ਮੌਜੂਦ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਸੁਣਾਈ ਦਿੱਤੀ। ਡਾਕਟਰ ਐੱਸ ਪੀ ਸਿੰਘ ਓਬਰਾਏ ਦੇ ਨਾਲ਼ ਉਥੇ ਮੌਜੂਦ ਟਰਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਨੇ ਵੀ ਰਾਸ਼ਟਰਪਤੀ ਪੁਲਿਸ ਅਵਾਰਡ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਗਿਆ। ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐੱਸ ਪੀ ਸਿੰਘ ਓਬਰਾਏ ਵੱਲੋਂ ਕੀਤੀ ਜਾ ਰਹੀ ਮਦਦ ਦਾ ਕਿਸਾਨ ਜਥੇ ਬੰਦੀਆਂ ਵੱਲੋਂ ਧੰਨਵਾਦ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …