ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਅਤੇ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਉਥੇ ਹੀ ਤਾਲਾਬੰਦੀ ਵੀ ਕਰ ਦਿੱਤੀ ਗਈ ਸੀ ਜਿਸ ਸਮੇਂ ਬਹੁਤ ਸਾਰੇ ਪਰਿਵਾਰਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਅਤੇ ਕਈ ਪਰਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੀ ਮੁਸ਼ਕਲ ਦੀ ਸਥਿਤੀ ਵਿਚ ਬਹੁਤ ਸਾਰੀਆਂ ਸੰਸਥਾਵਾਂ ਅਤੇ ਉਨ੍ਹਾਂ ਨਾਲ ਜੁੜੇ ਹੋਏ ਨੁਮਾਇੰਦਿਆਂ ਵੱਲੋਂ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਉਸ ਸਮੇਂ ਲੋਕਾਂ ਦੀ ਮਦਦ ਕਰਨ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਜੁੜੀਆ ਹੋਈਆ ਸੰਸਥਾਵਾਂ ਅੱਗੇ ਰਹੀਆਂ।
ਉਥੇ ਹੀ ਉਨ੍ਹਾਂ ਵੱਲੋਂ ਕਾਫੀ ਲੰਮਾ ਸਮਾਂ ਹੋਣ ਵਾਲੇ ਸਮਾਗਮਾਂ ਨੂੰ ਵੀ ਟਾਲ ਦਿੱਤਾ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਮੁੜ ਤੋਂ ਆਪਣੀਆਂ ਸੰਸਥਾਵਾਂ ਨੂੰ ਖੋਲ੍ਹੇ ਜਾਣ ਦਾ ਐਲਾਨ ਕੀਤਾ ਸੀ ਉਥੇ ਹੀ ਹੁਣ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਇਕ ਵੱਡੀ ਅਹਿਮ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਲੋ ਦੇਸ਼ ਅੰਦਰ ਜੁਲਾਈ ਤੋਂ ਲੈ ਕੇ ਨਵੰਬਰ 2022 ਤੱਕ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਜਿੱਥੇ ਦੇਸ਼ ਦੇ ਸਾਰੇ ਕੇਂਦਰਾਂ ਦੇ ਵਿੱਚ ਬਾਕੀ ਕੰਮ ਪਹਿਲਾਂ ਦੀ ਤਰ੍ਹਾਂ ਲਗਾਤਾਰ ਜਾਰੀ ਰਹਿਣਗੇ। ਉਥੇ ਹੀ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਵੀ ਡੇਰਾ ਮੁਖੀ ਵੱਲੋਂ ਕੀਤਾ ਗਿਆ ਹੈ। ਉਥੇ ਹੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਵੱਲੋਂ ਇਨ੍ਹਾਂ ਸਤਿਸੰਗ ਸਮਾਗਮਾਂ ਨੂੰ ਰੱਦ ਕੀਤੇ ਜਾਣ ਦਾ ਕਾਰਨ ਦੱਸਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸਿਹਤ ਸਬੰਧੀ ਮੁਸ਼ਕਲ ਨੂੰ ਦੇਖਦੇ ਹੋਏ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਹੋਣ ਵਾਲੇ ਸਮਾਗਮਾਂ ਨੂੰ ਰੱਦ ਕੀਤਾ ਗਿਆ ਹੈ ਜਿਸ ਵਾਸਤੇ ਉਨ੍ਹਾਂ ਵੱਲੋਂ ਸੰਗਤ ਤੋਂ ਖਿਮਾ ਮੰਗੀ ਗਈ ਹੈ।
ਉੱਥੇ ਹੀ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਸਾਰੇ ਕੇਂਦਰਾਂ ਦੇ ਵਿਚ ਆਪਸੀ ਪਿਆਰ ਅਤੇ ਸਹਿਯੋਗ ਨਾਲ ਕੰਮ ਕਰਦੇ ਰਹਿਣ, ਉੱਥੇ ਹੀ ਉਨ੍ਹਾਂ ਸਭ ਨੂੰ ਕਿਸੇ ਵੀ ਤਰ੍ਹਾਂ ਦੀਆਂ ਗਲ਼ਤ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਵੀ ਬਚਣ ਵਾਸਤੇ ਆਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …