ਇਸ ਏਰੀਏ ਨੂੰ ਪੁਲਸ ਨੇ ਕਰਤਾ ਫੋਰਨ ਸੀਲ
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
ਨਕੋਦਰ ਦੇ ਮੁਹੱਲਾ ਰਵਿਦਾਸਪੁਰਾ ਵਿਖੇ 3 ਬੱਚਿਆਂ ਸਮੇਤ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ I ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਮੈਡੀਕਲ ਅਧਿਕਾਰੀ ਡਾ. ਭੁਪਿੰਦਰ ਕੌਰ ਵੱਲੋਂ ਸਿਟੀ ਪੁਲਸ ਨੂੰ ਸੂਚਿਤ ਕਰਕੇ ਇਲਾਕੇ ਨੂੰ ਸੀਲ ਕਰਵਾ ਦਿੱਤਾ ਗਿਆ ਹੈ I
ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਮੁਹੱਲਾ ਰਵਿਦਾਸਪੁਰਾ ਵਿਖੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਸ ਦੇ ਸੰਪਰਕ ’ਚ ਆਏ 11 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਆਉਣ ’ਤੇ 3 ਬੱਚਿਆਂ ਸਮੇਤ 8 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਹੈ, ਜਿਨ੍ਹਾਂ ਨੂੰ ਮੈਰੀਟੋਰੀਅਸ ਸਕੂਲ ਜਲੰਧਰ ਸ਼ਿਫਟ ਕੀਤਾ ਜਾ ਰਿਹਾ ਹੈ I ਉਨ੍ਹਾਂ ਦੱਸਿਆ ਕਿ ਜਿਸ ਇਲਾਕੇ ਵਿਚ 5 ਤੋਂ ਵੱਧ ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾਂਦੇ ਹਨ,
ਉਸ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਜਾਂਦਾ ਹੈ ਇਸ ਲਈ ਮੁਹੱਲਾ ਰਵਿਦਾਸਪੁਰਾ ਦੇ ਜਿਸ ਇਲਾਕੇ ਵਿਚੋਂ ਪਾਜ਼ੀਟਿਵ ਕੇਸ ਪਾਏ ਗਏ ਹਨ, ਉਸ ਖੇਤਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ I ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਮੁਹੱਲਾ ਰਵਿਦਾਸਪੁਰਾ ਵਿਖੇ ਕੈਂਪ ਲਗਾ ਕੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ, ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਮਰੀਜ਼ਾਂ ਦੇ ਟੈਸਟ ਕੀਤੇ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …