ਆਈ ਤਾਜਾ ਵੱਡੀ ਖਬਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ-2020 ’ਚ ਹੋਣ ਵਾਲੀਆਂ ਅਨੁਪੂਰਕ ਪ੍ਰੀਖਿਆਵਾਂ ਵਿਚ ਦਸਵੀਂ ਸ਼੍ਰੇਣੀ ਦੀ ਵਾਧੂ ਵਿਸ਼ਾ ਕੈਟਾਗਰੀ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਕੈਟਾਗਰੀਆਂ ਲਈ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਸੂਚਨਾ ਅਨੁਸਾਰ ਅਨੁਪੂਰਕ ਪ੍ਰੀਖਿਆਵਾਂ ਲਈ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਨੂੰ ਵਾਧੂ ਵਿਸ਼ਾ ਕੈਟਾਗਰੀ ਲਈ 1050 ਰੁਪਏ ਅਤੇ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀਆਂ ਨੂੰ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਲਈ 1350 ਰੁਪਏ ਪ੍ਰਤੀ ਪ੍ਰੀਖਿਆਰਥੀ ਫ਼ੀਸ ਨਿਰਧਾਰਤ ਕੀਤੀ ਗਈ ਹੈ।
ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦੋਵਾਂ ਸ਼੍ਰੇਣੀਆਂ ਲਈ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ ਭਰਨ ਅਤੇ ਆਨ-ਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 11 ਸਤੰਬਰ ਹੋਵੇਗੀ। ਪ੍ਰਤੀ ਪ੍ਰੀਖਿਆਰਥੀ 500 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨ-ਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 18 ਸਤੰਬਰ ਅਤੇ ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨ-ਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 25 ਸਤੰਬਰ ਹੋਵੇਗੀ। ਜੇਕਰ ਫਿਰ ਵੀ ਕੋਈ ਪ੍ਰੀਖਿਆਰਥੀ ਫੀਸ ਅਤੇ ਪ੍ਰੀਖਿਆ ਫ਼ਾਰਮ ਭਰਨ ਤੋਂ ਰਹਿ ਜਾਂਦਾ ਹੈ ਤਾਂ ਉਹ 2000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ ਪਹਿਲੀ ਅਕਤੂਬਰ ਤਕ ਆਪਣੀ ਫੀਸ ਅਤੇ ਪ੍ਰੀਖਿਆ ਫਾਰਮ ਆਨ-ਲਾਈਨ ਭਰ ਸਕੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ’ਚ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 18 ਸਤੰਬਰ ਹੋਵੇਗੀ ਅਤੇ 500 ਰੁਪਏ ਲੇਟ ਫੀਸ ਨਾਲ ਪ੍ਰੀਖਿਆ ਫਰਮ ਸਿਰਫ਼ 25 ਸਤੰਬਰ ਤਕ ਹੀ ਜਮ੍ਹਾਂ ਹੋ ਸਕਣਗੇ। ਇਸ ਉਪਰੰਤ 1000 ਰੁਪਏ ਲੇਟ ਫੀਸ ਨਾਲ 30 ਸਤੰਬਰ ਤਕ ਅਤੇ 2000 ਰੁਪਏ ਲੇਟ ਫੀਸ ਨਾਲ 05 ਅਕਤੂਬਰ ਤਕ ਕੇਵਲ ਮੁੱਖ ਦਫ਼ਤਰ ਵਿਖੇ ਹੀ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਏ ਜਾ ਸਕਣਗੇ।
ਉਨ੍ਹਾਂ ਕਿਹਾ ਕਿ ਫੀਸ ਕੇਵਲ ਡੈਬਿਟ, ਕਰੈਡਿਟ ਅਤੇ ਨੈੱਟ-ਬੈਂਕਿੰਗ ਗੇਟਵੇਅ ਰਾਹੀਂ ਜਮ੍ਹਾਂ ਕਰਵਾਈ ਜਾਵੇ। ਅਨੁਪੂਰਕ ਪ੍ਰੀਖਿਆ ਲਈ ਪ੍ਰੀਖਿਆ ਫ਼ੀਸਾਂ ਅਤੇ ਹੋਰ ਜਾਣਕਾਰੀ ਲਈ ਪ੍ਰੋਸਪੈਕਟਸ ਅਤੇ ਆਨ-ਲਾਈਨ ਪ੍ਰੀਖਿਆ ਫਾਰਮ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਹਨ। ਪ੍ਰੀਖਿਆ ਸਬੰਧੀ ਡੇਟਸ਼ੀਟ ਦਾ ਸ਼ਡਿਊਲ ਅਤੇ ਰੋਲ ਨੰਬਰ ਕੇਵਲ ਬੋਰਡ ਦੀ ਵੈੱਬਸਾਈਟ ’ਤੇ ਵੱਖਰੇ ਤੌਰ ’ਤੇ ਬਾਅਦ ’ਚ ਉਪਲੱਬਧ ਕਰਵਾਏ ਜਾਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …