Breaking News

ਤੋਬਾ ਤੋਬਾ ਪੰਜਾਬ ਚ ਇਥੇ ਵਿਆਹ ਚ ਲਾੜੇ ਨੇ ਰਖਤੀ ਇਹ ਮੰਗ – ਫਿਰ ਕੁੜੀ ਵਾਲਿਆਂ ਨੇ ਬੇਰੰਗ ਮੋੜਤੀ ਬਰਾਤ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਦੇ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉੱਥੇ ਹੀ ਦੇਸ਼ ਅੰਦਰ ਹੋਣ ਵਾਲੇ ਵਿਆਹਾਂ ਉਪਰ ਵੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਇਕੱਠ ਦੀ ਗਿਣਤੀ ਵੀ ਸੀਮਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਕੀਤੇ ਜਾਣ ਵਾਲੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਇਕੱਠ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ। ਉੱਥੇ ਹੀ ਦੇਸ਼ ਅੰਦਰ ਧੂਮ-ਧੜੱਕੇ ਨਾਲ ਹੋਣ ਵਾਲੇ ਵਿਆਹਾਂ ਦੀ ਥਾਂ ਸਾਦੇ ਵਿਆਹ ਨੇ ਲੈ ਲਈ ਹੈ। ਜਿਸ ਕਾਰਨ ਦਹੇਜ ਵਰਗੀ ਪ੍ਰਥਾ ਨੂੰ ਵੀ ਠੱਲ੍ਹ ਪਈ ਹੈ। ਪਰ ਫਿਰ ਵੀ ਕੁਝ ਲੋਕਾਂ ਵੱਲੋਂ ਇਸ ਸਬੰਧੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਹੀ ਜਾਂਦੀ ਹੈ।

ਹੁਣ ਇੱਥੇ ਲਾੜੇ ਦੀ ਮੰਗ ਨੂੰ ਦੇਖ ਕੇ ਲੜਕੀ ਵੱਲੋਂ ਬੇਰੰਗ ਬਰਾਤ ਵਾਪਸ ਭੇਜ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਪੈਂਦੇ ਕਸਬਾ ਚੱਬੇਵਾਲ ਦੇ ਪਿੰਡ ਚਗਰਾ ਤੋਂ ਸਾਹਮਣੇ ਆਈ ਹੈ। ਜਿੱਥੇ ਪੀੜਤ ਪੱਖ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਆਪਣੀ ਬੇਟੀ ਦਾ ਰਿਸ਼ਤਾ ਯੂ ਪੀ ਦੇ ਇਕ ਪਰਿਵਾਰ ਦੇ ਬੇਟੇ ਨਾਲ ਕੀਤਾ ਸੀ ਜੋ ਮੌਜੂਦਾ ਸਮੇਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਲਾੜੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਲੁਧਿਆਣੇ ਵਿੱਚ ਦੋ ਮਹੀਨੇ ਪਹਿਲਾਂ ਮੰਗਣੀ ਦੀਆਂ ਰਸਮਾਂ ਕੀਤੀਆਂ ਗਈਆਂ ਸਨ ਤਾਂ ਉਸ ਸਮੇਂ ਲੜਕੇ ਪਰਿਵਾਰ ਵੱਲੋਂ ਮੋਟਰ ਸਾਈਕਲ, ਵਾਸ਼ਿੰਗ ਮਸ਼ੀਨ ,ਐਲਸੀਡੀ ਆਦਿ ਦੀ ਮੰਗ ਕੀਤੀ ਗਈ ਸੀ ਤੇ ਉਸ ਸਮੇਂ ਇਸ ਸਭ ਦੇ ਨਾਲ 11,000 ਰੁਪਏ ਵੀ ਦਿੱਤੇ ਗਏ ਸਨ।

ਉਸ ਸਮੇਂ ਲੜਕੇ ਵੱਲੋਂ ਗੁੱਸੇ ਵਿੱਚ ਆ ਕੇ ਸ਼ਗਨ ਵਾਲੀ ਥਾਲ ਨੂੰ ਸੁੱਟ ਦਿੱਤਾ ਗਿਆ ਅਤੇ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਤੇ ਹੁਣ ਵਿਆਹ ਦੀਆਂ ਰਸਮਾਂ ਦੌਰਾਨ ਇੱਕ ਲਾੜੇ ਵੱਲੋਂ ਫੇਰੇ ਹੋਣ ਦੇ ਸਮੇਂ ਸੋਨੇ ਦੀ ਮੁੰਦਰੀ ਅਤੇ ਚੇਨ ਦੀ ਮੰਗ ਕੀਤੀ, ਜਿਸ ਨੂੰ ਵੇਖਦੇ ਹੋਏ ਲਾੜੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਇਸ ਰਿਸ਼ਤੇ ਤੋਂ ਇਨਕਾਰ ਕਰ ਦਿੱਤਾ ਗਿਆ।

ਉੱਥੇ ਹੀ ਇਹ ਮਾਮਲਾ ਪੁਲੀਸ ਸਟੇਸ਼ਨ ਪਹੁੰਚ ਗਿਆ ਜਿੱਥੇ ਦੋਹਾਂ ਪੱਖਾਂ ਦਾ ਸਮਾਨ ਉਨ੍ਹਾਂ ਨੂੰ ਵਾਪਸ ਕਰਵਾ ਦਿੱਤਾ ਗਿਆ, ਤੇ ਲੜਕੇ ਪਰਿਵਾਰ ਵੱਲੋਂ 70 ਹਜ਼ਾਰ ਰੁਪਏ ਵੀ ਵੱਖ ਤੋਂ ਦਿੱਤੇ ਗਏ ਹਨ। ਡੋਲੀ ਲੈਣ ਆਏ ਲਾੜੇ ਨੂੰ ਬੇਰੰਗ ਹੀ ਵਾਪਸ ਪਰਤਣਾ ਪਿਆ। ਇਲਾਕੇ ਵਿੱਚ ਇਸ ਘਟਨਾ ਦੀ ਚਰਚਾ ਹੋ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …