ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਕਰੋਨਾ ਕੇਸਾਂ ਦੀ ਕਮੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ। ਉੱਥੇ ਹੀ ਸੂਬੇ ਅੰਦਰ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵੀ ਆਏ ਦਿਨ ਵਾਧਾ ਦਰਜ ਕੀਤਾ ਜਾ ਰਿਹਾ ਹੈ।। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚੌਕਸੀ ਵਰਤੀ ਜਾਂਦੀ ਹੈ, ਪਰ ਅਜਿਹੇ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਕੱਢ ਲਿਆ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਲੁਟ ਖੋਹ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਇੱਕ ਚਾਰ ਭੈਣਾਂ ਵੱਲੋਂ ਅਜਿਹਾ ਕਾਰਜ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪੁਲਸ ਵੀ ਸੋਚਾਂ ਵਿੱਚ ਪੈ ਗਈ ਹੈ ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਲੁੱਟ-ਖੋਹ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਬਾਰੇ ਨਵੇਂ-ਨਵੇਂ ਕਾਂਡ ਸਾਹਮਣੇ ਆਉਂਦੇ ਹਨ ਜਿਸ ਨੂੰ ਸੁਣ ਕੇ ਲੋਕ ਵੀ ਹੈ-ਰਾ-ਨ ਰਹਿ ਜਾਂਦੇ ਹਨ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਬਠਿੰਡਾ ਦੀਆਂ ਚਾਰ ਭੈਣਾਂ ਨੂੰ ਕਾਬੂ ਕੀਤਾ ਗਿਆ ਹੈ, ਜੋ ਲੁੱਟ-ਖੋਹ ਦੀ ਘਟਨਾਵਾਂ ਨੂੰ ਅੰਜ਼ਾਮ ਦਿੰਦੀਆਂ ਸਨ। ਇਸ ਲੁਟੇਰਾ ਗਰੋਹ ਵੱਲੋਂ ਧਾਰਮਿਕ ਸਥਾਨਾਂ ਦੇ ਨਜ਼ਦੀਕ ਲੋਕਾਂ ਨੂੰ ਲੁੱਟ ਖੋਹ ਦਾ ਸ਼ਿਕਾਰ ਬਣਾਇਆ ਜਾਂਦਾ ਸੀ।
ਸ਼ਨੀਵਾਰ ਦੇਰ ਸ਼ਾਮ ਵੀ ਇਨ੍ਹਾਂ ਦੋ ਭੈਣਾਂ ਵੱਲੋਂ ਦੋ ਹੋਰ ਸਾਥੀਆਂ ਸਮੇਤ ਗੁਰਦੁਆਰਾ ਨਾਨਕਸਰ ਸਾਹਿਬ ਦੇ ਨਜ਼ਦੀਕ ਬਹਾਨਾ ਬਣਾ ਕੇ ਪੈਦਲ ਜਾ ਰਹੇ ਲੋਕਾਂ ਨੂੰ ਰੋਕ ਲਿਆ ਗਿਆ ਸੀ। ਅਤੇ ਨਾਲ ਦੇ ਦੋ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਨੋਕ ਤੇ ਉਨ੍ਹਾਂ ਕੋਲੋਂ ਨਕਦੀ ਅਤੇ ਗਹਿਣੇ ਲੁੱਟ ਖੋਹ ਕੀਤੀ ਗਈ, ਜਿਸ ਸਮੇਂ ਇਹ ਚਾਰੇ ਲੁਟੇਰੇ ਕਾਰ ਵਿੱਚ ਫਰਾਰ ਹੋਣ ਲੱਗੇ ਤਾਂ ਪੀੜਤ ਵਿਅਕਤੀਆਂ ਵੱਲੋਂ ਨਜ਼ਦੀਕ ਤੈਨਾਤ ਪੁਲਿਸ ਨੂੰ ਰੌਲਾ ਪਾ ਕੇ ਸੁਚਿਤ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਉੱਪਰ ਨਜ਼ਰ ਪੈ ਗਈ ਅਤੇ ਉਨ੍ਹਾਂ ਵੱਲੋਂ ਚੌਕਸੀ ਵਰਤਦੇ ਹੋਏ ਇਲਾਕੇ ਵਿਚ ਨਾਕਾਬੰਦੀ ਕਰ ਦਿੱਤੀ ਗਈ ਅਤੇ ਇਸ ਗਰੋਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਿਨ੍ਹਾਂ ਦੀ ਪਹਿਚਾਣ ਨਿਸ਼ਾ,ਰਜਨੀ , ਮਧੂ ਅਤੇ ਲਛਮੀ ਵਾਸੀ ਰਾਮਾਂ ਮੰਡੀ ਬਠਿੰਡਾ, ਸੁਰਿੰਦਰ ਸਿੰਘ ਅਤੇ ਬਿਨਾਲੋ ਨਿਵਾਸੀ ਮੌੜ ਮੰਡੀ ,ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਮੋਕੇ ਤੇ ਤਲਾਸ਼ੀ ਲੈਣ ਤੇ 5 ਮੋਬਾਈਲ, 3 ਸੋਨੇ ਦੀਆਂ ਚੈਨਾਂ, 1 ਮੁੰਦਰੀ, 1 ਚਾਂਦੀ ਦੀ ਝਾਂਜਰਾਂ, ਪੰਦਰਾਂ ਹਜ਼ਾਰ ਰੁਪਏ ਨਕਦੀ ਬਰਾਮਦ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …