Breaking News

ਦਿੱਲੀ ਏਅਰਪੋਰਟ ਤੇ ਲੱਗੀ ਅੱਗ ਪਈਆਂ ਭਾਜੜਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵੱਖ-ਵੱਖ ਕੰਮ ਵਾਲੀ ਜਗ੍ਹਾ ਉਪਰ ਕਈ ਵਾਰ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਕਈ ਵਾਰ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਕਰੋਪੀਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕਰੋਨਾ,ਸੜਕ ਹਾਦਸਿਆਂ ਅਤੇ ਹੋਰ ਕਈ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅੱਗ ਲੱਗਣ ਵਰਗੀਆਂ ਭਿਆਨਕ ਘਟਨਾਵਾਂ ਵੀ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸ਼ਾਮਲ ਹਨ।

ਹੁਣ ਦਿੱਲੀ ਏਅਰਪੋਰਟ ਤੇ ਭਿਆਨਕ ਅੱਗ ਲੱਗਣ ਕਾਰਨ ਭਾਜੜਾਂ ਪੈਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਇਹ ਘਟਨਾ ਸ਼ੁੱਕਰਵਾਰ ਨੂੰ ਦਿੱਲੀ ਦੇ ਏਅਰਪੋਰਟ ਤੇ ਕਾਰਗੋ ਬੇਅ ਵਿੱਚ ਵਾਪਰੀ ਹੈ। ਜਿੱਥੇ ਲੱਗੀ ਭਿਆਨਕ ਅੱਗ ਦੇ ਕਾਰਨ ਭਾਰੀ ਨੁਕਸਾਨ ਹੋ ਸਕਦਾ ਸੀ ਜੋ ਕਿ ਅੱਗ ਉਪਰ ਸਮੇਂ ਰਹਿੰਦੇ ਕਾਬੂ ਪਾਉਣ ਨਾਲ ਬਚਾਅ ਹੋ ਗਿਆ ਹੈ। ਜਿੱਥੇ ਅੱਗ ਲੱਗਣ ਵਾਲੇ ਖੇਤਰ ਦੇ ਨਜ਼ਦੀਕ ਹੀ ਜਹਾਜ ਖੜ੍ਹੇ ਰਹਿੰਦੇ ਹਨ ਅਤੇ ਵੱਡਾ ਹਾਦਸਾ ਵਾਪਰ ਸਕਦਾ ਸੀ। ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾਇਆ ਗਿਆ ਹੈ।

ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਫਾਇਰ ਫਾਈਟਰ ਵੱਲੋਂ ਜਿੱਥੇ ਕਾਫੀ ਮਿਹਨਤ ਤੋਂ ਬਾਅਦ ਇਸ ਅੱਗ ਉਪਰ ਕਾਬੂ ਪਾਇਆ ਗਿਆ । ਉੱਥੇ ਹੀ ਇਸ ਹਾਦਸੇ ਦੇ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਘਟਨਾ ਸ਼ੁੱਕਰਵਾਰ 3 ਜੂਨ ਦੀ ਦੱਸੀ ਜਾ ਰਹੀ ਹੈ ਜੋ ਸ਼ਾਮ 5 ਵੱਜ ਕੇ 25 ਮਿੰਟ ਦੇ ਕਰੀਬ ਵਾਪਰੀ ਹੈ।

ਉਥੇ ਹੀ ਫਾਇਰ ਫਾਈਟਰ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਅਗਰ ਸਮੇਂ ਸਿਰ ਇਸ ਅੱਗ ਉਪਰ ਕਾਬੂ ਨਾ ਪਾਇਆ ਜਾਂਦਾ ਤਾਂ ਕੋਈ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਉਥੇ ਹੀ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋਈਆਂ ਹਨ ਜਿਨ੍ਹਾਂ ਵਿਚ ਧੂੰਆਂ ਉਠਦਾ ਵਿਖਾਈ ਦੇ ਰਿਹਾ ਹੈ। ਉਥੇ ਹੀ ਅੱਗ ਬੁਝਾਊ ਦਸਤੇ ਵੱਲੋਂ ਅੱਗ ਬੁਝਾਉਣ ਦੀ ਵੀਡੀਓ ਵੀ ਸਾਹਮਣੇ ਆਈ ਹੈ।

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …