Breaking News

ਦਿੱਲੀ ਕੁੰਡਲੀ ਬਾਰਡਰ ਤੋਂ ਆ ਗਈ ਹੁਣ ਇਹ ਮਾੜੀ ਖਬਰ, ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਟੋਲ ਪਲਾਜ਼ਾ, ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਹਨ । ਹਰ ਵਰਗ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਅਤੇ ਜਥੇ ਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਹ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 8 ਦਸੰਬਰ ਭਾਰਤ ਬੰਦ ਨੂੰ ਭਰਪੂਰ ਹੁੰਗਾਰਾ ਮਿਲਿਆ,

ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਭ ਕਿਸਾਨ ਜਥੇਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ। ਉਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਕੁਝ ਦੁਖਦਾਈ ਖ਼ਬਰ ਵੀ ਸਾਹਮਣੇ ਆ ਰਹੀਆਂ ਹਨ। ਦਿੱਲੀ ਧਰਨੇ ਵਿਚ ਕੁੰਡਲੀ ਬਾਰਡਰ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧਰਨੇ ਵਿਚ ਸ਼ਮੂਲੀਅਤ ਕਰ ਰਿਹਾ ਸਰਦਾਰ ਭਾਗ ਸਿੰਘ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ।

ਇਸ ਕਿਸਾਨ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਕਿਸਾਨ ਦੀ ਮੌਤ ਸਵੇਰੇ ਕਰੀਬ ਢਾਈ ਵਜੇ ਹੋ ਗਈ, ਸੰਘਰਸ਼ ਸੇਵਾ ਕਰਦੇ ਹੋਏ ਸ਼ਹੀਦੀ ਪ੍ਰਾਪਤ ਕਰ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਜਦੋਂ ਇਸ ਮੌਤ ਬਾਰੇ ਮ੍ਰਿਤਕ ਦੇ ਪਿੰਡ ਜਾਣਕਾਰੀ ਪੁੱਜੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ। ਇਹ ਕਿਸਾਨ ਪੰਜਾਬ ਦੇ ਪਿੰਡ ਬੱਦੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਸਰਦਾਰ ਭਾਗ ਸਿੰਘ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਵਿੱਚ ਆਪਣਾ ਫਰਜ਼ ਅਦਾ ਕਰਦਾ ਆ ਰਿਹਾ ਸੀ। ਯੂਨੀਅਨ ਆਗੂਆਂ ਵੱਲੋਂ ਆਰਥਿਕ ਮੱਦਦ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਆਰਥਿਕ ਮੱਦਦ ਕੀਤੀ ਜਾਵੇ। ਮ੍ਰਿਤਕ ਦੇ ਪਰਿਵਾਰ ਨਾਲ ਸਭ ਕਿਸਾਨ ਜਥੇ ਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …