ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨ ਪਿਛਲੇ ਸਾਲ 26 ਨਵੰਬਰ 2020 ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਕਰੋਨਾ ਦੇ ਦੌਰ ਦੇ ਵਿਚ ਵੀ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।
ਦਿੱਲੀ ਵਿਚ ਟਰੈਕਟਰ ਮਾਰਚ ਨੂੰ ਲੈ ਕੇ ਰਾਕੇਸ਼ ਟਿਕੈਤ ਵੱਲੋਂ ਆਇਆ ਹੈ ਇਕ ਵੱਡਾ ਬਿਆਨ। ਅੱਜ ਚੰਡੀਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੇ ਸੰਧੂ ਦਾ ਭੋਗ ਪਾਇਆ ਗਿਆ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਵੱਲੋਂ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅਤੇ ਐਮ ਐਸ ਪੀ ਦੀ ਗਰੰਟੀ ਨੂੰ ਯਕੀਨ ਨਹੀਂ ਬਣਾਉਂਦੀ ਉਸ ਸਮੇਂ ਤੱਕ ਕਿਸਾਨ ਮੋਰਚੇ ਤੇ ਬੈਠੇ ਰਹਿਣਗੇ ਤੇ ਪਿੱਛੇ ਨਹੀਂ ਹਟਣਗੇ।
ਬੇਸ਼ੱਕ ਕਿੰਨਾ ਸਮਾਂ ਉਨ੍ਹਾਂ ਨੂੰ ਉਥੇ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਬਿਨਾ ਵਜ਼ਾ ਬਦਨਾਮ ਕੀਤਾ ਜਾ ਰਿਹਾ ਹੈ । ਹੁਣ ਕਰੋਨਾ ਦੇ ਨਾਮ ਤੇ ਇਸ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਜੋ ਕੇਂਦਰ ਸਰਕਾਰ ਦੀ ਇਕ ਸਲਾਹਕਾਰ ਵਜੋਂ ਕੰਮ ਕਰਦੀ ਹੈ। ਉਸ ਵੱਲੋਂ ਕਿਸਾਨਾਂ ਦੇ ਮੋਰਚੇ ਵਿੱਚ ਅਜੇ ਤੱਕ ਟੀਕਾ ਕਰਨ ਲਈ ਕੋਈ ਵੀ ਡਾਕਟਰੀ ਟੀਮ ਨਹੀਂ ਭੇਜੀ ਗਈ। ਨਾ ਹੀ ਕਿਸਾਨਾਂ ਵੱਲੋਂ ਵੈਕਸੀਨ ਦਾ ਵਿਰੋਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਘਟਨਾ ਨੂੰ ਲੈ ਕੇ ਵੀ ਸਰਕਾਰ ਵੱਲੋਂ ਬਿਨਾਂ ਵਜ੍ਹਾ ਕਿਸਾਨਾਂ ਨੂੰ ਬਦਨਾਮ ਕੀਤਾ ਗਿਆ ਸੀ। ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਉਹ ਸਭ ਬੇਕਸੂਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਫਿਰ ਤੋਂ 26 ਜਨਵਰੀ ਵਾਂਗ ਟਰੈਕਟਰ ਮਾਰਚ ਕਰ ਸਕਦੇ ਹਨ। ਕਿਉਂਕਿ ਹਰ ਮਹੀਨੇ 26 ਤਰੀਕ ਆਉਂਦੀ ਹੈ ਤੇ ਮੋਰਚਾ ਕਿਸੇ ਵੀ ਸਮੇਂ ਸਥਿਤੀਆਂ ਦੇ ਅਨੁਸਾਰ ਫੈਸਲਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਟਰੈਕਟਰ ਤੇ ਕਿਸਾਨ ਭਾਰਤ ਵਿੱਚ ਹੀ ਮੌਜੂਦ ਹਨ ਕਿਤੋਂ ਬਾਹਰੋਂ ਨਹੀਂ ਆਉਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …