Breaking News

ਦੀਵਾਲੀ ਤੋਂ ਪਹਿਲਾਂ ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਘਰ ਦਾ ਸਭ ਕੁਜ ਸੜ੍ਹ ਕੇ ਹੋਇਆ ਸੁਆਹ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਪਿਆ ਹੈ ਉਥੇ ਹੀ ਲੋਕਾਂ ਵੱਲੋਂ ਖੁਸ਼ੀ ਅਤੇ ਪਿਆਰ ਦੇ ਨਾਲ ਇਨ੍ਹਾਂ ਤਿਉਹਾਰਾਂ ਨੂੰ ਮਨਾਇਆ ਜਾ ਰਿਹਾ ਹੈ। ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਖਰਚ ਲਿਆ ਗਿਆ ਸੀ ਅਤੇ ਮੁੜ ਪੈਰਾਂ-ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਪਰਿਵਾਰ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਈ ਪਰਿਵਾਰਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕੀਤਾ ਜਾਂਦਾ ਹੈ ਉਥੇ ਹੀ ਅਜਿਹੇ ਦਿਨ ਤਿਉਹਾਰਾਂ ਦੇ ਮੌਕੇ ਤੇ ਖਰਚਾ ਕਰਨਾ ਉਨ੍ਹਾਂ ਲਈ ਮੁਸ਼ਕਿਲ ਹੋ ਜਾਂਦਾ ਹੈ।

ਉੱਥੇ ਹੀ ਕਈ ਗਰੀਬ ਪਰਿਵਾਰਾਂ ਦੇ ਉਪਰ ਜਿੱਥੇ ਸਮੇਂ ਦੀ ਅਜਿਹੀ ਮਾਰ ਪੈਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਦੀ ਘੜੀ ਵਿੱਚੋਂ ਨਿੱਕਲਣਾ ਵੀ ਮੁਸ਼ਕਲ ਜਾਪਦਾ ਹੈ। ਹੁਣ ਇੱਥੇ ਦੀਵਾਲੀ ਤੋਂ ਪਹਿਲਾਂ ਇਕ ਗਰੀਬ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਜਿੱਥੇ ਉਨ੍ਹਾਂ ਦੇ ਘਰ ਵਿੱਚ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਦੇ ਅਧੀਨ ਆਉਂਦੇ ਪਿੰਡ ਟਮਕੋਦੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਗਰੀਬ ਪਰਿਵਾਰ ਦੇ ਘਰ ਵਿੱਚ ਲੱਗੀ ਅੱਗ ਨੇ ਉਨ੍ਹਾਂ ਦਾ ਸਭ ਕੁਝ ਸਾੜ ਕੇ ਸੁਆਹ ਕਰ ਦਿੱਤਾ ਹੈ।

ਦੱਸਿਆ ਗਿਆ ਹੈ ਕਿ ਪਰਿਵਾਰ ਵਿਚ ਜਿਥੇ ਸੁਖਵਿੰਦਰ ਸਿੰਘ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਵਿਚ ਤਿੰਨ ਧੀਆਂ ਅਤੇ ਇੱਕ ਪੁੱਤਰ ਅਤੇ ਪਤਨੀ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਪਹਿਲਾਂ ਵੀ ਕਈ ਵਾਰ ਸਰਕਾਰ ਅੱਗੇ ਉਨ੍ਹਾਂ ਨੂੰ ਪੱਕਾ ਮਕਾਨ ਬਣਾਉਣ ਵਾਸਤੇ ਅਰਜੀ ਦਿੱਤੀ ਗਈ ਸੀ। ਪਰ ਉਹਨਾਂ ਦੀ ਕਿਤੇ ਵੀ ਸੁਣਵਾਈ ਨਾ ਹੋਣ ਦੇ ਚੱਲਦਿਆਂ ਹੋਇਆਂ ਹੁਣ ਜਿੱਥੇ ਉਨ੍ਹਾਂ ਦੇ ਮਕਾਨ ਨੂੰ ਅੱਗ ਲੱਗ ਗਈ ਹੈ।

ਉੱਥੇ ਹੀ ਉਹਨਾਂ ਦੇ ਘਰ ਦਾ ਸਾਰਾ ਸਮਾਨ ਸੜ ਕੇ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੁਆਹ ਹੋ ਚੁੱਕਾ ਹੈ। ਜਿਸ ਵਿੱਚ ਘਰ ਦੀਆਂ ਜ਼ਰੂਰੀ ਚੀਜ਼ਾ ਬੱਚਿਆਂ ਦੇ ਕੱਪੜੇ ਅਤੇ ਕਿਤਾਬਾਂ ਤੱਕ ਵੀ ਸ਼ਾਮਲ ਹਨ। ਪਰਿਵਾਰ ਵੱਲੋਂ ਹੁਣ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਬਿਜਲੀ ਦੀਆਂ ਤਾਰਾਂ ਕਾਰਨ ਇਹ ਅੱਗ ਲੱਗੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …