ਆਈ ਤਾਜ਼ਾ ਵੱਡੀ ਖਬਰ
ਅੱਜ ਪੂਰੇ ਦੇਸ਼ ਦੇ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਹੀ ਰੌਣਕਾਂ ਨਜ਼ਰ ਆ ਰਹੀਆਂ ਹਨ । ਚਾਰੇ ਪਾਸੇ ਰੌਸ਼ਨੀ ਹੀ ਰੌਸ਼ਨੀ ਵਿਖਾਈ ਦੇ ਰਹੀ ਹੈ ,ਕਿਉਂਕਿ ਦੀਵਾਲੀ ਦਾ ਹੈ ਹੀ ਰੌਸ਼ਨੀਆਂ ਦਾ ਪ੍ਰਤੀਕ । ਜਿੱਥੇ ਇਹ ਦੀਵਾਲੀ ਬਹੁਤ ਸਾਰੇ ਲੋਕਾਂ ਦੇ ਲਈ ਖ਼ੁਸ਼ੀਆਂ ਲੈ ਕੇ ਆਈ ਹੈ , ਉਥੇ ਹੀ ਇਸ ਦੀਵਾਲੀ ਗ਼ਰੀਬ ਲੋਕਾਂ ਦੀਆਂ ਵੀ ਖ਼ੁਸ਼ੀਆਂ ਦੁੱਗਣੀਆਂ ਪੰਜਾਬ ਸਰਕਾਰ ਦੇ ਵੱਲੋਂ ਕੀਤੇ ਐਲਾਨ ਤੋਂ ਬਾਅਦ ਹੋ ਚੁੱਕੀਆਂ ਹਨ । ਜਿੱਥੇ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਦਾ ਜੋਰ ਹੈ , ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਤਕ ਪੰਜਾਬੀਆਂ ਦੀ ਭਲਾਈ ਦੇ ਲਈ ਬਹੁਤ ਸਾਰੇ ਐਲਾਨ ਕਰ ਦਿੱਤੇ ਗਏ ਹਨ ਤੇ ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਝੁੱਗੀ ਝੌਂਪੜੀਆਂ ਦੇ ਵਿੱਚ ਆਪਣਾ ਜੀਵਨ ਬਸਰ ਕਰਨ ਵਾਲੇ ਲੋਕਾਂ ਨੂੰ ਦੀਵਾਲੀ ਦਾ ਇਕ ਅਜਿਹਾ ਤੋਹਫਾ ਦਿੱਤਾ ਗਿਆ ਹੈ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਤੇਜ਼ੀ ਦੇ ਨਾਲ ਛਿੜ ਚੁੱਕੀ ਹੈ ।
ਦਰਅਸਲ ਦੀਵਾਲੀ ਦੇ ਇਸ ਪਾਵਨ ਤਿਉਹਾਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਤੇ ਵੱਲੋਂ ਚਮਕੌਰ ਸਾਹਿਬ ਵਿਖੇ ਬਸੇਰਾ ਸਕੀਮ ਦੇ ਅਧੀਨ ਝੁੱਗੀ ਝੌਂਪੜੀਆਂ ਵਿੱਚ ਆਪਣਾ ਜੀਵਨ ਬਸਰ ਕਰਨ ਵਾਲੇ ਲੋਕਾਂ ਨੂੰ ਪੱਕੇ ਮਲਕਾਣਾ ਹਕ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਅੱਜ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਖੁਦ ਚਮਕੌਰ ਸਾਹਿਬ ਦੇ ਇੰਦਰਾ ਕਲੋਨੀ ਦੇ ਕੁਝ ਗ਼ਰੀਬ ਲੋਕਾਂ ਦੇ ਘਰ ਦੇ ਵਿੱਚ ਗਏ । ਉੱਥੇ ਜਾ ਕੇ ਉਨ੍ਹਾਂ ਦੇ ਵੱਲੋ ਉਨ੍ਹਾਂ ਦੇ ਘਰਾਂ ਦੇ ਵਿੱਚ ਦੀਵੇ ਵੀ ਦੀਵਾਲੀ ਮੌਕੇ ਜਲਾਏ ਗਏ ।
ਅਤੇ ਉਨ੍ਹਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਘਰਾਂ ਦੇ ਮਲਕਾਣਾ ਹੱਕ ਦੀਆਂ ਸਨਦਾ ਸੌਂਪਿਆ ਵੀ ਸੌਂਪੀਆਂ ਗਈਆਂ । ਉੱਥੇ ਹੀ ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਗ਼ਰੀਬ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੇ ਲਈ ਬਸੇਰਾ ਸਕੀਮ ਦੇ ਤਹਿਤ ਉਨ੍ਹਾਂ ਦਾ ਆਪਣਾ ਘਰ ਹੋਣ ਦਾ ਸੁਪਨਾ ਪੂਰਾ ਹੋਣ ਜਾ ਰਿਹਾ ਹੈ । ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਝੁੱਗੀ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ, ਕਿਉਂਕਿ ਕਾਫ਼ੀ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਘਰ ਨਾ ਹੋਣ ਦੇ ਚਲਦੇ ਜੱਦੋਜਹਿਦ ਕਰਨੀ ਪੈ ਰਹੀ ਸੀ ।
ਪਰ ਹੁਣ ਜਿਵੇਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਉਨ੍ਹਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ ਉਸ ਦੇ ਚੱਲਦੇ ਝੁੱਗੀ ਝੌਂਪੜੀਆਂ ਦੇ ਵਿੱਚ ਆਪਣਾ ਜੀਵਨ ਬਸਰ ਕਰਨ ਵਾਲੇ ਲੋਕਾਂ ਦੇ ਵਿਚ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪਹਿਲਾਂ ਹੀ ਪੰਜਾਬੀਆਂ ਨੂੰ ਜਿਨ੍ਹਾਂ ਦੇ ਘਰ ਲਾਲ ਲਕੀਰ ਦੇ ਤਹਿਤ ਆਉਂਦੇ ਹਨ ਉਨ੍ਹਾਂ ਨੂੰ ਵੀ ਮਲਕਾਣਾ ਹੱਕ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸਦੇ ਚੱਲਦੇ ਬਹੁਤ ਸਾਰੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ ਤੇ ਹੁਣ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਗ਼ਰੀਬਾਂ ਨੂੰ ਵੀ ਦੀਵਾਲੀ ਮੌਕੇ ਵੱਡਾ ਗਿਫਟ ਦਿੱਤਾ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …