Breaking News

ਦੁਕਾਨਾਂ ਵਾਲਿਆਂ ਲਈ ਆ ਗਈ ਪੰਜਾਬ ਚ ਇਥੋਂ ਚੰਗੀ ਖਬਰ – ਆਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੋਲਣ ਦੀ ਮਿਲ ਗਈ ਇਜਾਜਤ

ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ। ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਗੈਰਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਇਸ ਨੂੰ ਦੇਖਦੇ ਹੋਏ ਸਾਰੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਸਾਰੇ ਦੁਕਾਨਦਾਰਾਂ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਦੁਕਾਨਾਂ ਖੋਲਣ ਦੀ ਇਜਾਜਤ ਮੰਗੀ ਜਾ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਦੁਕਾਨਾਂ ਬੰਦ ਹੋਣ ਦੇ ਨਾਲ ਉਹ ਆਪਣਾ ਗੁਜ਼ਾਰਾ ਕਿਸ ਤਰ੍ਹਾਂ ਕਰਨਗੇ।

ਦੁਕਾਨਾਂ ਵਾਲਿਆਂ ਲਈ ਆ ਗਈ ਹੈ ਪੰਜਾਬ ਵਿੱਚ ਇੱਥੋਂ ਚੰਗੀ ਖਬਰ ਆਡ ਈਵਨ ਫਾਰਮੂਲੇ ਦੇ ਤਹਿਤ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਮਿਲ ਗਈ ਹੈ। ਜਿੱਥੇ ਵੱਖ-ਵੱਖ ਜ਼ਿਲ੍ਹਾ ਮਜਿਸਟਰੇਟ ਵੱਲੋ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਹੁਣ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਸੋਧ ਕਰਦੇ ਹੋਏ ਜ਼ਿਲ੍ਹੇ ਵਿੱਚ ਆਡ ਈਵਨ ਫਾਰਮੂਲੇ ਦੇ ਤਹਿਤ ਮਾਰਕੀਟਾਂ ਵਿੱਚ ਵੀ ਸਾਰੀਆਂ ਦੁਕਾਨਾਂ ਨੂੰ ਸ਼ਾਮ 5 ਵਜੇ ਤੱਕ ਖੋਲਣ ਦੇ ਆਦੇਸ਼ ਦੇ ਦਿੱਤੇ ਹਨ। ਉੱਥੇ ਹੀ ਸਾਰਿਆਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਨਿੱਜੀ ਦਫ਼ਤਰ ਵੀ 30 ਫ਼ੀਸਦੀ ਸਟਾਫ਼ ਨਾਲ ਖੋਲ੍ਹ ਸਕਣਗੇ। ਸਾਰੇ ਮਾਲ ਬੰਦ ਕੀਤੇ ਗਏ ਹਨ, ਉਥੇ ਹੀ ਜ਼ਰੂਰਤ ਦੀਆਂ ਦੁਕਾਨਾਂ ਖੋਲੀਆਂ ਜਾ ਸਕਦੀਆਂ ਹਨ।

ਨਿੱਜੀ ਅਦਾਰਿਆਂ ਨੂੰ ਆਪਣੇ ਸਟਾਫ ਦਾ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਸਾਰੀਆਂ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ ਤੇ 50 ਫੀਸਦੀ ਤੋਂ ਜ਼ਿਆਦਾ ਦੁਕਾਨਾਂ ਨਾ ਖੋਲੀਆਂ ਜਾਣ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਨਿੱਜੀ ਤੌਰ ਤੇ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ। ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਹਫਤਾਵਾਰੀ ਤਾਲਾਬੰਦੀ ਮੁਕੰਮਲ ਰੂਪ ਵਿੱਚ ਰਹੇਗੀ। ਮੋਹਾਲੀ ਵਿਚ ਕੋਵਿਡ ਮਾਨੀਟਰ ਨਿਯੁਕਤ ਕੀਤੇ ਜਾਣਗੇ। ਉਹਨਾਂ ਦੇ ਨਾਂਅ ਪ੍ਰਮੁੱਖਤਾ ਨਾਲ ਦਰਸਾਏ ਜਾਣਗੇ, ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿੱਜੀ ਤੌਰ ਤੇ ਜਿੰਮੇਵਾਰ ਹੋਣਗੇ। ਉੱਥੇ ਹੀ ਧਾਰਮਿਕ, ਸਮਾਜਿਕ , ਰਾਜਨੀਤਿਕ ਸਮਾਗਮ ਉਪਰ ਪਾਬੰਦੀ ਹੈ, ਇਸ ਤੋਂ ਇਲਾਵਾ ਮਨੋਰੰਜਨ ਪਾਰਕ, ਹੋਟਲ, ਬਾਰ, ਰੈਸਟੋਰੈਂਟ , ਅਸੈਂਬਲੀ ਹਾਲ, ਥਿਏਟਰ, ਸ਼ਾਪਿੰਗ ਮਾਲ ਜਿਮ ,ਸਵੀਮਿੰਗ ਪੂਲ, ਬੰਦ ਰਹਿਣਗੇ। ਸਕੂਲ ,ਕਾਲਜ ਤੇ ਸਿੱਖਿਆ ਅਤੇ ਖੋਜ ਸੰਸਥਾਵਾਂ ਨੂੰ ਆਨਲਾਈਨ ਲਰਨਿੰਗ ਦੀ ਇਜਾਜ਼ਤ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …