ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਮੁੜ ਤੋਂ ਆਪਣੀ ਅਗਲੀ ਲਹਿਰ ਦੇ ਸਦਕਾ ਸਾਰੀ ਦੁਨੀਆਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਉਸ ਤੋਂ ਬਾਅਦ ਵੀ ਇਸ ਕਰੋਨਾ ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਉਸ ਤੋਂ ਬਾਅਦ ਭਾਰਤ ਵਿੱਚ ਵੀ ਕਰੋਨਾ ਦੇ ਕੇਸ ਅਜੇ ਵੀ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਜੋ ਪੂਰੇ ਦੇਸ਼ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਦੇਸ਼ ਅੰਦਰ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਅਹਿਮ ਫ਼ੈਸਲੇ ਲਏ ਗਏ ਹਨ ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਜ਼ਿਲਿਆਂ ਵਿਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਹੁਣ ਦੇਸ਼ ਵਿੱਚ ਲਾਕਡਾਊਨ ਲੱਗਣ ਬਾਰੇ ਅਮਿਤ ਸ਼ਾਹ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਦੇਸ਼ ਵਿੱਚ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਸੂਬਿਆਂ ਵਿੱਚ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਜਿੱਥੇ ਮਹਾਂਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਜਿੱਥੇ ਇਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਉਥੇ ਹੀ ਦੂਜੇ ਨੰਬਰ ਤੇ ਉੱਤਰ ਪ੍ਰਦੇਸ਼ ਦੇ ਵਿੱਚ ਵੀ ਵਾਧਾ ਹੋ ਰਿਹਾ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਸ ਤਰ੍ਹਾਂ ਹੀ ਮਹਾਰਾਸ਼ਟਰ ਦੇ ਵਿੱਚ ਵੀ ਕੁਝ ਦਿਨਾਂ ਦਾ ਲਾਕਡਾਊਨ ਕੀਤਾ ਗਿਆ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੇ ਵਿੱਚ ਵੀ ਐਤਵਾਰ ਨੂੰ ਪੂਰਨ ਤੌਰ ਤੇ ਲਾਕਡਾਊਨ ਕੀਤਾ ਗਿਆ ਹੈ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦੇਸ਼ ਦੇ ਕਰੋਨਾ ਸਬੰਧੀ ਹਲਾਤਾਂ ਨੂੰ ਦੇਖਦੇ ਹੋਏ ਆਖਿਆ ਗਿਆ ਹੈ ਕਿ ਇਸ ਸਮੇਂ ਦੇਸ਼ ਵਿਚ ਕਰੋਨਾ ਕਾਰਨ ਸਥਿਤੀ ਕਾਫੀ ਗੰਭੀਰ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਤੋਂ ਭਾਰਤ ਤਾਲਾਬੰਦੀ ਵੱਲ ਵਧ ਰਿਹਾ ਹੈ। ਪਰ ਇਸ ਵਿੱਚ ਕੋਈ ਵੀ ਜਲਦਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਵਿਗਿਆਨੀ ਇਸ ਕਰੋਨਾ ਨੂੰ ਠੱਲ੍ਹ ਪਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਸਾਡੇ ਕੋਲ ਕੋਈ ਵੀ ਤੋੜ ਨਹੀਂ ਸੀ। ਪਰ ਇਸ ਵਾਰ ਟੀਕਾਕਰਨ ਦੇ ਜ਼ਰੀਏ ਕਰੋਨਾ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …