ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਨੂੰ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਦੂਸਰੇ ਦੇਸ਼ਾਂ ਵਿੱਚ ਜਾ ਕੇ ਭਾਰੀ ਮੁਸ਼ਕਤ ਕੀਤੀ ਜਾਂਦੀ ਹੈ ਤਾਂ ਜੋ ਪਿਛੋਂ ਉਨ੍ਹਾਂ ਦੇ ਪਰਿਵਾਰ ਦਾ ਪਾਲਣ-ਪੋਸ਼ਣ ਬੇਹਤਰੀਨ ਢੰਗ ਨਾਲ ਹੋ ਸਕੇ। ਜਿੱਥੇ ਪਰਿਵਾਰ ਦੀਆਂ ਖੁਸ਼ੀਆਂ ਵਾਸਤੇ ਵਿਦੇਸ਼ ਗਏ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਵੀ ਕੁਰਬਾਨ ਕਰ ਦਿੱਤਾ ਜਾਂਦਾ ਹੈ। ਹਰ ਮਾਂ-ਬਾਪ ਜਿੱਥੇ ਆਪਣੇ ਬੱਚਿਆਂ ਨੂੰ ਬਿਹਤਰ ਭਵਿੱਖ ਦੇਣ ਬਾਰੇ ਸੋਚਦਾ ਹੈ ਅਤੇ ਅਨੇਕਾਂ ਹੀ ਸੁਪਨੇ ਸਜਾਉਂਦਾ ਹੈ। ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਮਾਪੇ ਆਪਣੀਂ ਜ਼ਿੰਦਗੀ ਦੀ ਜਮਾਪੁੰਜੀ ਵੀ ਲਗਾ ਦਿੰਦੇ ਹਨ। ਉਥੇ ਹੀ ਉਹ ਸਾਰੇ ਲੋਕਾਂ ਵੱਲੋਂ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਪਹੁੰਚਣ ਵਾਸਤੇ ਅਤੇ ਗੈਰ ਕਾਨੂੰਨੀ ਰਸਤੇ ਵੀ ਅਪਣਾਅ ਲੈਂਦੇ ਹਨ ਇਥੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ।
ਹੁਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ ਨੇ ਪਰਿਵਾਰ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ ਇਸ ਬਾਰੇ ਤਾਂ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਰੋਹੀ ਕੰਡਾ ਨੇੜੇ ਬਗੀਚੀ ਮੰਦਰ ਤਰਨਤਾਰਨ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ 45 ਸਾਲਾ ਵਿਅਕਤੀ ਜਤਿੰਦਰ ਸਿੰਘ ਉਰਫ ਲਵਲੀ ਪੁੱਤਰ ਹਰਬੰਸ ਸਿੰਘ ਦੀ ਗੈਰ-ਕਨੂੰਨੀ ਢੰਗ ਨਾਲ ਅਮਰੀਕਾ ਜਾਂਦੇ ਸਮੇਂ ਰਸਤੇ ਵਿੱਚ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਜਿੱਥੇ ਮ੍ਰਿਤਕ 2019 ਦੇ ਵਿੱਚ ਆਪਣੇ ਪਰਿਵਾਰ ਦੀ ਖਾਤਰ ਬ੍ਰਾਜ਼ੀਲ ਦੇਸ਼ ਵਿੱਚ ਮਿਹਨਤ-ਮਜ਼ਦੂਰੀ ਕਰਨ ਲਈ ਗਿਆ ਸੀ। ਉਥੇ ਹੀ ਬੀਤੇ ਦਿਨੀਂ ਉਹ ਜੰਗਲ ਦੇ ਰਸਤੇ ਰਾਹੀਂ ਆਪਣੇ ਕੁਝ ਦੋਸਤਾਂ ਦੇ ਨਾਲ ਪੈਦਲ ਹੀ ਅਮਰੀਕਾ ਜਾਣ ਲਈ ਰਵਾਨਾ ਹੋ ਗਿਆ ਸੀ। ਇੱਥੇ ਰਸਤੇ ਵਿੱਚ ਉਸ ਦੀ ਸਿਹਤ ਖਰਾਬ ਹੋਣ ਕਾਰਨ ਅਤੇ ਸਹੂਲਤ ਨਾ ਮਿਲਣ ਦੇ ਚਲਦਿਆਂ ਹੋਇਆਂ ਉਸ ਦੀ ਮੌਤ ਹੋ ਗਈ। ਮ੍ਰਿਤਕ ਜਿੱਥੇ ਆਪਣੇ ਪਰਿਵਾਰ ਵਿੱਚ ਪਤਨੀ ,ਬੇਟੇ ਅਤੇ ਬੇਟੀ ਨੂੰ ਛੱਡ ਗਿਆ ਹੈ।
ਉੱਥੇ ਹੀ ਉਸ ਦੀ ਮੌਤ ਦੀ ਜਾਣਕਾਰੀ ਉਸ ਦੇ ਦੋਸਤਾਂ ਵੱਲੋਂ ਮੰਗਲਵਾਰ ਰਾਤ ਨੂੰ ਫੋਨ ਕਰਕੇ ਉਸ ਦੇ ਪਰਿਵਾਰ ਨੂੰ ਦਿੱਤੀ ਗਈ ਹੈ, ਜਿਨ੍ਹਾਂ ਦੱਸਿਆ ਹੈ ਕਿ ਅਮਰੀਕਾ ਦੇ ਬਾਰਡਰ ਪਾਰ ਕਰਨ ਤੋਂ ਪਹਿਲਾਂ ਹੀ ਸਿਹਤ ਖਰਾਬ ਹੋਣ ਕਾਰਨ ਜਤਿੰਦਰ ਸਿੰਘ ਦੀ ਮੌਤ ਹੋ ਗਈ ਸੀ । ਇਸ ਘਟਨਾ ਦੀ ਖਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …