ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਅਤੇ ਨਵੇਂ ਬਣਾਏ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਏ ਦਿਨ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਇਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਹਿਸਾਬ ਨਾਲ ਦਾਅ ਪੇਚ ਖੇਡੇ ਜਾ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਜਿਥੇ ਆਪਣੀ ਮਜ਼ਬੂਤੀ ਲਈ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਸਕੇ।
ਹੁਣ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਪੰਜਾਬ ਵਿੱਚ ਵੱਖ ਵੱਖ ਧਾਰਮਿਕ ਅਸਥਾਨਾਂ ਉਪਰ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਵੀ ਕੀਤੇ ਗਏ ਹਨ। ਬੁੱਧਵਾਰ ਦੀ ਸਵੇਰ ਨੂੰ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ।
ਉੱਥੇ ਹੀ ਇਸ ਤੋਂ ਬਾਅਦ ਉਹ ਭਗਵਾਨ ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ। ਜਿਸ ਨੂੰ ਵਾਲਮੀਕ ਤੀਰਥ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ। ਜਿੱਥੇ ਪਹੁੰਚ ਕੇ ਉਨ੍ਹਾਂ ਵੱਲੋਂ ਇਸ ਧਾਰਮਿਕ ਅਸਥਾਨ ਨੂੰ ਹੋਰ ਬਿਹਤਰ ਬਣਾਉਣ ਵਾਸਤੇ 100 ਕਰੋੜ ਰੁਪਏ ਹੋਰ ਖਰਚ ਦਾ ਐਲਾਨ ਕੀਤਾ ਹੈ। ਜਿਸ ਸਦਕਾ ਭਗਵਾਨ ਵਾਲਮੀਕ ਜੀ ਦੇ ਪੂਰੇ ਜੀਵਨ ਨੂੰ ਦਰਸਾਉਂਦਾ ਫਲਸਫਾ ਦਰਸਾਇਆ ਜਾਵੇਗਾ। ਜਿਸ ਵਿੱਚ ਭਗਵਾਨ ਵਾਲਮੀਕ ਜੀ ਦੇ ਪੂਰੇ ਜੀਵਨ ਸਿੱਖਿਆਵਾਂ ਦਾ ਇਕ ਪਨੋਰਮਾ ਤਿਆਰ ਕੀਤਾ ਜਾਵੇਗਾ।
ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਦੋਹਾਂ ਜਗਾ ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਗਿਆ, ਉਥੇ ਹੀ ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ ਪੀ ਸੋਨੀ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂ ਮੌਜੂਦ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …