ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਪਸ ਵਿੱਚ ਹੀ ਕਈ ਗੱਲਾਂ ਨੂੰ ਲੈ ਕੇ ਉਲਝ ਰਹੀਆਂ ਹਨ। ਸਿਆਸਤ ਵਿੱਚ ਅਜਿਹੇ ਬਹੁਤ ਸਾਰੇ ਚਿਹਰੇ ਵੀ ਸਾਹਮਣੇ ਆ ਰਹੇ ਹਨ ਜਿਨ੍ਹਾਂ ਦੇ ਸਿਆਸਤ ਵਿੱਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਆਪਸੀ ਕਾਟੋ ਕਲੇਸ਼ ਵੀ ਲਗਾਤਾਰ ਜਾਰੀ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ।
ਉਥੇ ਹੀ ਆਪਸੀ ਵਿਵਾਦਾਂ ਦਾ ਅਸਰ ਹੋਣ ਵਾਲੀਆਂ ਚੋਣਾਂ ਉਪਰ ਵੀ ਪੈ ਸਕਦਾ ਹੈ। ਹੁਣ ਪ੍ਰਤਾਪ ਸਿੰਘ ਬਾਜਵਾ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਜਿਥੇ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਦੇ ਨਾਮ ਐਲਾਨੇ ਜਾ ਰਹੇ ਹਨ ਉਥੇ ਹੀ ਹੁਣ ਗੁਰਦਾਸਪੁਰ ਦੇ ਕਾਦੀਆਂ ਹਲਕੇ ਤੋਂ ਅਗਲੀਆਂ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਚੋਣ ਲੜਨ ਦਾ ਬਿਗਲ ਵਜਾ ਦਿੱਤਾ ਗਿਆ ਹੈ।
ਕਿਉਂਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਉਨ੍ਹਾਂ ਨੂੰ ਹਾਈਕਮਾਂਡ ਵੱਲੋਂ ਗ੍ਰੀਨ ਸਿਗਨਲ ਮਿਲ ਗਿਆ ਹੈ। ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਆਪਣੇ ਹਲਕੇ ਅਧੀਨ ਆਉਂਦੇ ਕਸਬਿਆਂ ਵਿੱਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿੱਥੇ ਅੱਜ ਉਹ ਕਸਬਾ ਭੈਣੀ ਮੀਆਂ ਖਾਂ ਵਿਖੇ ਆਪਣੇ ਹਲਕੇ ਦੇ ਵਰਕਰਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਹੋਏ ਸਨ। ਉਥੇ ਹੀ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਆਪਣੇ ਜੱਦੀ ਹਲਕੇ ਕਾਦੀਆਂ ਤੋਂ ਹੀ ਚੋਣ ਲੜੀ ਜਾਵੇਗੀ।। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਦੌਰ ਵਿਚ ਬਹੁਤ ਸਾਰੇ ਕੰਮ ਕੀਤੇ ਗਏ ਹਨ ਅਤੇ ਜੋ ਕੰਮ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦੀ ਹੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਲਕੇ ਕਾਦੀਆਂ ਵਿੱਚ ਲੋਕਾਂ ਦੀ ਸੇਵਾ ਦਾ ਮੌਕਾ ਫਿਰ ਤੋਂ ਮਿਲਦਾ ਹੈ। ਜਿੱਥੇ ਉਹ ਪਹਿਲਾਂ ਵੀ ਵਿਧਾਨ ਸਭਾ,ਲੋਕ ਸਭਾ ਅਤੇ ਰਾਜ ਸਭਾ ਵਿੱਚ ਪਰਮਾਤਮਾ ਦੀ ਮਿਹਰ ਸਦਕਾ ਸੇਵਾਵਾਂ ਦੇ ਚੁੱਕੇ ਹਨ। ਉਥੇ ਹੀ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਿੱਚ ਘੋੜੇ ਤੇ ਸਵਾਰ ਕੀਤਾ ਗਿਆ ਸੀ, ਪਰ ਹੁਣ ਅਜਿਹਾ ਮੌਕਾ ਉਨ੍ਹਾਂ ਨੂੰ ਕੌਣ ਦੇਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …