ਆਈ ਤਾਜਾ ਵੱਡੀ ਖਬਰ
ਇਸ ਸਮੇਂ ਸਾਰੀ ਦੁਨੀਆ ਦੀ ਨਜ਼ਰ ਹੋ ਰਹੇ ਹਨ ਰੂਸ ਅਤੇ ਯੂਕਰੇਨ ਦੇ ਯੁੱਧ ਉੱਪਰ ਟਿਕੀ ਹੋਈ ਹੈ ਕਿਉਂਕਿ ਇਸ ਦਾ ਅਸਰ ਸਾਰੀ ਦੁਨੀਆਂ ਉਪਰ ਪੈ ਰਿਹਾ ਹੈ। ਇਸ ਯੁੱਧ ਨੂੰ ਰੋਕਣ ਲਈ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉਪਰ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਵਪਾਰਕ ਸਬੰਧਾਂ ਉਪਰ ਵੀ ਅਸਰ ਪੈ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਰੂਸ ਉਪਰ ਦਰਾਮਦ ਅਤੇ ਬਰਾਮਦ ਉਪਰ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਉਥੇ ਹੀ ਦੂਸਰੇ ਦੇਸ਼ਾਂ ਵਿੱਚ ਵੀ ਸਪਲਾਈ ਕੀਤੀਆਂ ਜਾਣ ਵਾਲੀਆਂ ਵਸਤਾਂ ਉੱਪਰ ਕਾਫੀ ਹੱਦ ਤੱਕ ਪਾਬੰਦੀ ਲਗਾਈ ਜਾ ਰਹੀ ਹੈ।
ਭਾਰਤ ਵਿਚ ਵੀ ਇਸਦਾ ਅਸਰ ਵੇਖਿਆ ਜਾ ਰਿਹਾ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਣ ਇਹਨਾਂ ਲੋਕਾਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਮੋਦੀ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੇਂਦਰ ਸਰਕਾਰ ਵੱਲੋਂ ਪੀ ਐਫ ਵਿਆਜ ਦਰ ਨੂੰ ਘਟਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਉਥੇ ਹੀ ਮੋਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ। ਚਾਲੀ ਸਾਲਾਂ ਵਿਚ ਸਭ ਤੋਂ ਘੱਟ ਕੀਮਤ ਤੇ ਮਿਲਣ ਵਾਲੀ ਵਿਆਜ ਦਰ ਨਾਲ ਸਰਕਾਰੀ ਨੌਕਰੀ ਕਰਨ ਵਾਲੇ ਕਰਮਚਾਰੀਆਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿੱਥੇ ਰੂਸ ਅਤੇ ਯੂਕਰੇਨ ਦੇ ਚੱਲ ਰਹੇ ਯੁੱਧ ਦੇ ਕਾਰਨ ਵੀ ਇਹ ਗਿਰਾਵਟ ਵੇਖੀ ਜਾ ਰਹੀ ਹੈ ਜਿੱਥੇ ਸਰਕਾਰ ਵੱਲੋਂ ਪੀ ਐੱਫ ਦੀਆਂ ਵਿਆਜ ਦਰਾਂ ਨੂੰ 2021 -22 ਵਿੱਚ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਹੈ ਜਾਂ ਇਸ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਜਿਸ ਦਾ ਫੈਸਲਾ ਹੁਣ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਹੈ।
ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਕਾਰਨ ਜਿੱਥੇ ਦੇਸ਼ ਦੇ 6 ਕਰੋੜ ਕਰਮਚਾਰੀਆਂ ਨੂੰ ਭਾਰੀ ਨੁਕਸਾਨ ਸਹਿਣਾ ਪਵੇਗਾ। ਹੁਣ ਈ ਪੀ ਐੱਫ ਓ ਦੀ ਸ਼ੁੱਕਰਵਾਰ 11 ਮਾਰਚ ਨੂੰ ਦੋ ਰੋਜ਼ਾ ਬੈਠਕ ਸ਼ੁਰੂ ਹੋਈ ਸੀ ਤੇ ਜੋ ਹੁਣ ਖਤਮ ਹੋ ਗਈ ਹੈ। ਉਥੇ ਹੀ ਅੱਜ ਇਸ ਬੈਠਕ ਦੇ ਖਤਮ ਹੋਣ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿੱਥੇ ਪਹਿਲਾਂ ਇਹ ਵਿਆਜ ਦਰ 8.5 ਫ਼ੀਸਦੀ ਸੀ। ਉਸਨੂੰ ਹੁਣ ਸਰਕਾਰ ਵੱਲੋਂ ਘਟਾਕੇ 8.1 ਫ਼ੀਸਦੀ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …