ਆਈ ਤਾਜ਼ਾ ਵੱਡੀ ਖਬਰ
ਅੱਜਕਲ ਦੇ ਯੁੱਗ ਵਿੱਚ ਜਿੱਥੇ ਲੋਕਾਂ ਵੱਲੋਂ ਆਪਣੇ ਮੋਬਾਇਲ ਫੋਨ ਦੀ ਵਰਤੋਂ ਬਹੁਤ ਸਾਰੇ ਕੰਮਾਂ ਲਈ ਕੀਤੀ ਜਾਂਦੀ ਹੈ। ਉਥੇ ਹੀ ਜਿੱਥੇ ਇਸ ਮੋਬਾਇਲ ਫੋਨ ਦੇ ਫ਼ਾਇਦੇ ਹਨ ਉੱਥੇ ਹੀ ਇਸ ਦੇ ਨੁਕਸਾਨ ਵੀ ਹਨ। ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਆਪਣੀ ਜਵਾਨੀ ਦੇ ਜੋਸ਼ ਵਿਚ ਹੋਸ਼ ਤੋਂ ਕੰਮ ਨਹੀਂ ਲਿਆ ਜਾਂਦਾ ਅਤੇ ਬਹੁਤ ਸਾਰੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਅਜਿਹੇ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੈਲਫੀ ਲੈਣ ਦੀ ਚਾਹਤ ਕੁਝ ਸੈਕਿੰਡ ਵਿੱਚ ਹੀ ਉਨ੍ਹਾਂ ਦੀ ਜ਼ਿੰਦਗੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦੀ ਹੈ। ਜਿੱਥੇ ਕਈ ਲੋਕਾਂ ਵੱਲੋਂ ਸੈਲਫ਼ੀ ਲੈਂਦੇ ਸਮੇਂ ਸਾਵਧਾਨੀ ਨਹੀਂ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਹੁਣ ਨੌਜਵਾਨ ਨੂੰ ਸੈਲਫੀ ਲੈਣੀ ਮਹਿੰਗੀ ਪਈ ਹੈ ਜਿੱਥੇ ਇਸ ਤਰ੍ਹਾਂ ਦਰਦਨਾਕ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਛੱਤਰਪੁਰ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਈ ਹੈ।। ਜਿੱਥੇ ਵੀਰਵਾਰ ਨੂੰ ਕੁਝ ਨੌਜਵਾਨ ਘੁੰਮਣ ਵਾਸਤੇ ਗਏ ਹੋਏ ਸਨ ਅਤੇ ਰੇਲਵੇ ਸਟੇਸ਼ਨ ਉਪਰ ਸੈਲਫ਼ੀ ਲੈਂਦੇ ਸਮੇਂ ਇਕ ਨੌਜਵਾਨ ਦੀ ਹਾਈਟੈਨਸ਼ਨ ਪਾਵਰ ਲਾਇਨ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇੱਕ 16 ਸਾਲਾ ਲੜਕੇ ਦੇ ਦੋਸਤ ਅਸ਼ਰਫ ਨੇ ਦੱਸਿਆ ਹੈ ਕਿ ਰੇਲਵੇ ਸਟੇਸ਼ਨ ਦੇਖਣ ਆਏ ਸਨ ਜਿੱਥੇ ਉਨ੍ਹਾਂ ਵੱਲੋਂ ਮੂੰਹ ਹੱਥ ਧੋ ਕੇ ਤਰੋਤਾਜ਼ਾ ਹੋਣ ਦੀ ਤਿਆਰੀ ਕੀਤੀ ਜਾ ਰਹੀ ਸੀ। ਉਸੇ ਸਮੇਂ ਉਨ੍ਹਾਂ ਦੇ ਦੋਸਤ ਸੁਹੇਲ ਵੱਲੋਂ ਸੈਲਫੀ ਲੈਣ ਦਾ ਆਖਿਆ ਗਿਆ ਅਤੇ ਉਹ ਮੋਬਾਈਲ ਫੋਨ ਲੈ ਕੇ ਇੰਜਣ ਤੇ ਚੜ੍ਹ ਗਿਆ। ਇਸੇ ਦੌਰਾਨ ਹਾਈਟੈਨਸ਼ਨ ਲਾਈਨ ਦੀ ਚਪੇਟ ਵਿਚ ਆ ਗਿਆ। ਜਿੱਥੇ ਉਹਨਾਂ ਵੱਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਸਮੇਂ ਤਕ ਉਸ ਦੀ ਮੌਤ ਹੋ ਚੁੱਕੀ ਸੀ।
ਜਿੱਥੇ ਇਸ ਨੌਜਵਾਨ ਦੀ ਮੌਤ ਉਸਦੀ ਆਪਣੀ ਹੀ ਗਲਤੀ ਕਾਰਨ ਹੋਈ ਹੈ ਉਥੇ ਹੀ ਉਸ ਦੇ ਦੋਸਤਾਂ ਵੱਲੋਂ ਗੁੱਸੇ ਵਿੱਚ ਆ ਕੇ ਸਟੇਸ਼ਨ ਮਾਸਟਰ ਦੇ ਦਫ਼ਤਰ ਦਾ ਦਰਵਾਜ਼ਾ ਤੋੜਿਆ ਗਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਦਾ ਸਮਾਨ ਖੋਹਇਆ ਗਿਆ ਹੈ। ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਸਥਿਤੀ ਉਪਰ ਕਾਬੂ ਪਾਇਆ ਗਿਆ ਉਥੇ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …