ਆਈ ਤਾਜਾ ਵੱਡੀ ਖਬਰ
ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਤੇ ਸਿਤਾਰੇ ਹਨ ਜੋ ਆਪਣੇ ਟੈਲੈਂਟ ਦੇ ਜ਼ਰੀਏ ਦੁਨੀਆਂ ਭਰ ਦੇ ਵਿੱਚ ਵਸੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ l ਅਸਲੀ ਕਲਾਕਾਰ ਉਹੀ ਹੁੰਦਾ ਹੈ ਜੋ ਆਪਣੀ ਕਲਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਲੈਂਦਾ ਹੈ ਤੇ ਉਹਨਾਂ ਦੇ ਦਿਲ ਵਿੱਚ ਇੱਕ ਵੱਖਰੀ ਥਾਂ ਬਣਾ ਲੈਂਦਾ ਹੈ। ਪਰ ਜਦੋਂ ਉਹਨਾਂ ਦੇ ਨਾਲ ਕੁਝ ਅਣਸੁਖਾਵੀ ਆ ਘਟਨਾਵਾਂ ਵਾਪਰਦੀਆਂ ਹਨ ਤਾਂ ਉਨਾਂ ਦੇ ਫੈਨਸ ਦੇ ਲਈ ਇਹ ਦਰਦ ਸਹਿਣਾ ਮੁਸ਼ਕਿਲ ਹੋ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬੀ ਇੰਡਸਟਰੀ ਤੋਂ ਬੇਹਦ ਹੀ ਬੁਰੀ ਖਬਰ ਸਾਹਮਣੇ ਆਈ l ਦਰਅਸਲ ਮਸ਼ਹੂਰ ਗਾਇਕ ਦੀ ਅਚਾਨਕ ਸੜਕੀ ਹਾਦਸੇ ਦੌਰਾਨ ਮੌਤ ਹੋ ਗਈ l ਜਿਸ ਕਾਰਨ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦਈਏ ਕਿ ਜਲੰਧਰ ਦੇ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਸੜਕ ’ਤੇ ਸਥਿਤ ਅੱਡਾ ਨੌਗੱਜਾ ਦੇ ਨਜ਼ਦੀਕ ਪੰਜਾਬੀ ਗਾਇਕ ਦਲਵੀਰ ਸ਼ੌਂਕੀ ਨਾਲ ਇੱਕੋ ਵੱਡਾ ਹਾਦਸਾ ਵਾਪਰ ਗਿਆ l
ਉਹਨਾਂ ਦੀ ਕਾਰ ਸਫ਼ੈਦੇ ਨਾਲ ਟਕਰਾ ਗਈ, ਜਿਸ ਨਾਲ ਮੌਕੇ ’ਤੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਜਦੋਂ ਉਹ ਅੱਡਾ ਨੌਗੱਜਾ ਨਜ਼ਦੀਕ ਪਹੁੰਚਿਆ ਤਾਂ ਉਸ ਦੀ ਕਾਰ ਅਚਾਨਕ ਬੇਕਾਬੂ ਹੋ ਗਈ l ਜਦੋਂ ਕਾਰ ਬੇਕਾਬੂ ਹੋ ਗਈ ਤਾਂ, ਉਹ ਸੜਕ ਕਿਨਾਰੇ ਇਕ ਭਾਰੀ ਦਰੱਖ਼ਤ ਨਾਲ ਜਾ ਟਕਰਾਈ l ਇਹ ਟੱਕਰ ਇੰਨੀ ਜਿਆਦਾ ਜਬਰਦਸਤ ਸੀ ਕਿ ਟੱਕਰ ’ਚ ਦਲਵੀਰ ਸ਼ੌਂਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਦੇ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l
ਸੂਚਨਾ ਮਿਲਣ ’ਤੇ ਪੁਲਸ ਚੌਂਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਹਾਦਸੇ ਵਾਲੇ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਣ ਉਪਰੰਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 194 ਬੀ. ਐੱਨ. ਐੱਸ. ਐੱਸ ਅਧੀਨ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਦਲਵੀਰ ਸਿੰਘ ਉਰਫ਼ ਸ਼ੌਂਕੀ ਪੁੱਤਰ ਜੋਗਿੰਦਰ ਪਾਲ ਨਿਵਾਸੀ ਨੌਗੱਜਾ ਕਾਲੋਨੀ, ਜੋਕਿ ਭੁਲੱਥ ਨੇੜੇ ਕਿਸੇ ਪ੍ਰੋਗਰਾਮ ਤੋਂ ਵਾਪਸ ਬੀਤੇ ਦਿਨ ਸਵੇਰੇ 6 ਵਜੇ ਦੇ ਕਰੀਬ ਆਪਣੀ ਕਾਰ ’ਚ ਆਪਣੇ ਪਿੰਡ ਆ ਰਿਹਾ ਸੀ। ਪਰ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਇਸ ਤਰੀਕੇ ਦੇ ਨਾਲ ਇਹ ਭਾਣਾ ਵਾਪਰ ਜਾਵੇਗਾ ਤੇ ਹੱਸਦੇ ਵੱਸਦੇ ਪਰਿਵਾਰ ਦੇ ਵਿੱਚ ਇਸ ਤਰੀਕੇ ਦੇ ਨਾਲ ਮਾਤਮ ਦਾ ਮਾਹੌਲ ਛਾ ਜਾਵੇਗਾ l ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ ਤੇ ਗਾਇਕ ਸਦਾ ਸਦਾ ਦੇ ਲਈ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਿਆl
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …