ਆਈ ਤਾਜਾ ਵੱਡੀ ਖਬਰ
ਕੋਈ ਵੀ ਸਰਕਾਰ ਜਦੋਂ ਚੁਣੀ ਜਾਂਦੀ ਹੈ ਤਾਂ ਉਸ ਵੱਲੋਂ ਲੋਕਾਂ ਪ੍ਰਤੀ ਕੀਤੇ ਜਾਣ ਵਾਲੇ ਕੰਮਾਂ ਦੀ ਇੱਕ ਸੂਚੀ ਬਣਾ ਲਈ ਜਾਂਦੀ ਹੈ ਜਿਸ ਦੇ ਤਹਿਤ ਉਹ ਚੁਣੀ ਗਈ ਸਰਕਾਰ ਕੰਮ ਕਰਦੀ ਹੈ। ਇਸ ਦੌਰਾਨ ਜਨਤਾ ਦੇ ਸਮੁੱਚੇ ਵਿਕਾਸ ਦੇ ਟੀਚੇ ਨੂੰ ਮੁੱਖ ਰੱਖਿਆ ਜਾਂਦਾ ਹੈ ਜਿਸ ਦੇ ਲਈ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ ਵੱਖ ਕਾਰਕਾਂ ਨੂੰ ਉੱਨਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਮੁੱਖ ਤੌਰ ਦੇ ਉੱਤੇ ਵਿਕਾਸ ਦੇ ਲਈ ਸਹਾਈ ਹੋਣ ਵਾਲੇ ਮੁੱਦੇ ਲੋਕਾਂ ਦੇ ਸਰਵ ਪੱਖੀ ਵਿਕਾਸ ਦੇ ਨਾਲ ਜੁੜੇ ਹੁੰਦੇ ਹਨ ਜਿਨ੍ਹਾਂ ਦੇ ਵਿਚ ਲੋਕਾਂ ਦਾ ਰਹਿਣ ਸਹਿਣ, ਉਨ੍ਹਾਂ ਦਾ ਆਲਾ ਦੁਆਲਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਸ਼ਾਮਲ ਹੁੰਦੀਆਂ ਹਨ। ਇਸ ਵਿਕਾਸ ਨੂੰ ਪੇਂਡੂ ਖੇਤਰ ਦੇ ਵਿਚ ਹੁਲਾਰਾ ਦੇਣ ਦੇ ਲਈ ਪੰਜਾਬ ਦੀ ਸੂਬਾ ਸਰਕਾਰ ਵੱਲੋਂ 4,300 ਕਰੋੜ ਰੁਪਏ ਰੱਖੇ ਗਏ ਹਨ।
ਜਿਸ ਤਹਿਤ ਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪੁੱਜੇ। ਇਸ ਦੌਰਾਨ ਉਨ੍ਹਾਂ ਆਖਿਆ ਕਿ ਪਿੰਡਾਂ ਦੀ ਹਰੇਕ ਮੁੱਢਲੀ ਜ਼ਰੂਰਤ ਨੂੰ ਸ਼ਹਿਰ ਦੇ ਮੁਤਾਬਕ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਅੰਤਰ ਨੂੰ ਘੱਟ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਦੇ ਸੰ-ਕ-ਟ-ਕਾ-ਲ ਵਿੱਚ ਕੀਤੇ ਕਾਰਜਾਂ ਦੇ ਲਈ ਗ੍ਰਾਮ ਪੰਚਾਇਤਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਪੇਂਡੂ ਖੇਤਰਾਂ ਦੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਗੱਲ ਵੀ ਆਖੀ।
ਉਨ੍ਹਾਂ ਕਿਹਾ ਕਿ 3,600 ਕਰੋੜ ਪਹਿਲਾਂ ਹੀ ਪੇਂਡੂ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਜਿਸ ਤਹਿਤ 2,400 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ 7,00 ਕਰੋੜ ਰੁਪਏ ਦੀ ਇਕ ਹੋਰ ਕਿਸ਼ਤ ਅਪ੍ਰੈਲ ਵਿੱਚ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸੂਬੇ ਦੀ ਕੈਪਟਨ ਸਰਕਾਰ ਪਿੰਡਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਜੇਕਰ ਜ਼ਰੂਰਤ ਪਈ ਤਾਂ ਉਹਨਾਂ ਦੀ ਸਰਕਾਰ ਇਸ ਵਿਕਾਸ ਕਾਰਜ ਲਈ ਵਧੇਰੇ ਫੰਡ ਵੀ ਉਪਲੱਬਧ ਕਰਵਾਏਗੀ। ਇਸ ਦੌਰਾਨ ਉਨ੍ਹਾਂ ਨੇ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਸਾਰਥਕ ਤਰੀਕੇ ਨਾਲ ਕਰਨ ਦੀ ਤਰਜੀਹ ਵੀ ਦਿੱਤੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …