ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਕ੍ਰੋਨਾ ਸਥਿਤੀ ਨੂੰ ਕਾਬੂ ਕਰਨ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਤੋਂ ਬਚਾਅ ਲਈ ਕਰੋਨਾ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਦੀ ਵੀ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਕਰੋਨਾ ਦੀ ਰੋਕਥਾਮ ਲਈ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਸੂਬੇ ਅੰਦਰ ਵਾਪਰਣ ਵਾਲੀਆਂ ਹੋਰ ਅਣਹੋਣੀਆਂ ਨੂੰ ਰੋਕਣ ਲਈ, ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਅਨਸਰਾਂ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।
ਪਿੰਡ ਬਾਦਲ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਪੁਲਸ ਵੀ ਸੁਣ ਕੇ ਹੈਰਾਨ ਰਹਿ ਗਈ ਹੈ ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੁਲਿਸ ਵੱਲੋਂ ਨਾਜਾਇਜ਼ ਕੰਮਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਉਪਰ ਸਖਤੀ ਵਧਾਈ ਗਈ ਹੈ ਉਥੇ ਹੀ ਇੱਕ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਬਾਦਲ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਅਚਾਨਕ ਛਾਪਾ ਮਾਰ ਕੇ ਇੱਕ ਗੈਰ-ਕਾਨੂੰਨੀ ਸ਼ਰਾਬ ਦੀ ਫੈਕਟਰੀ ਨੂੰ ਕਾਬੂ ਹੇਠ ਕੀਤਾ ਹੈ। ਜਦੋਂ ਪੁਲਸ ਪਾਰਟੀ ਵੱਲੋਂ ਪਿੰਡ ਬਾਦਲ ਵਿਖੇ ਛਾਪਾ ਮਾਰਿਆ ਗਿਆ ਤਾਂ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਰੀ ਮਾਤਰਾ ਵਿਚ ਸ਼ਰਾਬ ਦੀਆਂ ਖਾਲੀ ਬੋਤਲਾਂ ਗੈਰਕਨੂੰਨੀ ਫੈਕਟਰੀ ਵਿੱਚੋ ਪ੍ਰਾਪਤ ਹੋਈਆਂ।
ਉਥੇ ਹੀ 1500 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਰਾਬ ਨਾਲ ਸਬੰਧਤ ਹੋਰ ਬਹੁਤ ਸਾਰੀ ਸਮੱਗਰੀ ਵੀ ਭਾਰੀ ਮਾਤਰਾ ਵਿੱਚ ਬਰਾਮਦ ਕੀਤੀ ਗਈ ਹੈ। ਇਸ ਮੌਕੇ ਉਪਰ ਪਹੁੰਚੇ ਜੁਆਇੰਟ ਆਬਕਾਰੀ ਕਮਿਸ਼ਨਰ ਨਰੇਸ਼ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਫੈਕਟਰੀ ਦੀ ਸ਼ਰਾਬ ਨੂੰ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਵਿੱਚ ਪਾ ਕੇ 40 ਸਟਿੱਕਰ ਲਾ ਕੇ ਗ਼ੈਰਕਾਨੂੰਨੀ ਧੰਦਾ ਕੀਤਾ ਜਾ ਰਿਹਾ ਸੀ।
ਇਸ ਫੈਕਟਰੀ ਦੇ ਮਾਲਕ ਉਪਰ ਕੇਸ ਵੀ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਵੱਡੇ ਪੱਧਰ ਤੇ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇਸ ਫੈਕਟਰੀ ਦੇ ਮੈਨੇਜਰ 42 ਸਾਲਾ ਆਨੰਦ ਸ਼ਰਮਾ ਅਤੇ ਉਸਦੇ ਇੱਕ ਸਾਥੀ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਦਲ ਪਿੰਡ ਦੇ ਨਜ਼ਦੀਕ ਇੱਕ ਬੋਟਿੰਗ ਪਲਾਟ ਦੀ ਆੜ ਵਿੱਚ ਬੋਟਿੰਗ ਪਲਾਂਟ ਦੀ ਮਿਲੀਭੁਗਤ ਨਾਲ ਇਹ ਗ਼ੈਰ-ਕਨੂੰਨੀ ਸ਼ਰਾਬ ਦੀ ਫੈਕਟਰੀ ਚਲਾ ਜਾ ਰਹੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …