Breaking News

ਪੁੱਤ ਵਲੋਂ ਮਾਪਿਆਂ ਦੀ ਜਾਇਦਾਦ ਤੇ ਹੱਕ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਹਰ ਮਾਂ-ਬਾਪ ਵੱਲੋਂ ਆਪਣੇ ਬੱਚਿਆਂ ਦੀ ਜ਼ਿੰਦਗੀ ਵਾਸਤੇ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਆਪਣੇ ਬੱਚਿਆਂ ਉੱਪਰ ਦੀ ਕੁਰਬਾਨ ਕਰ ਦਿੱਤਾ ਜਾਂਦਾ ਹੈ। ਉਥੇ ਹੀ ਕਈ ਬੱਚੇ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਆਪਣੇ ਮਾਪਿਆਂ ਦੀ ਕਦਰ ਨਹੀਂ ਕੀਤੀ ਜਾਂਦੀ ਹੈ ਅਤੇ ਉਹ ਆਪਣੇ ਮਾਪਿਆਂ ਦੀਆਂ ਭਾਵਨਾਵਾਂ ਨੂੰ ਸਮਝਣ ਵਿਚ ਵੀ ਅਸਫਲ ਹੋ ਜਾਂਦੇ ਹਨ। ਦੁਨੀਆ ਦਾ ਹਰ ਮਾਂ-ਬਾਪ ਜਿੱਥੇ ਆਪਣੇ ਬੱਚਿਆਂ ਦੀ ਖੁਸ਼ੀ ਚਾਹੁੰਦਾ ਹੈ ਅਤੇ ਉਨ੍ਹਾਂ ਦੀ ਖੁਸ਼ੀ ਲਈ ਕੁਝ ਵੀ ਕਰ ਸਕਦਾ ਹੈ। ਉਥੇ ਹੀ ਬੱਚਿਆਂ ਵੱਲੋਂ ਮਾਪਿਆਂ ਨਾਲ ਕੀਤੇ ਜਾਂਦੇ ਵਿਵਹਾਰ ਦੇ ਕਾਰਨ ਮਾਪਿਆਂ ਨੂੰ ਕਈ ਵਾਰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈਂਦਾ ਹੈ। ਹੁਣ ਪੁੱਤ ਵੱਲੋਂ ਮਾਪਿਆਂ ਦੀ ਜਾਇਦਾਦ ਤੇ ਹੱਕ ਨੂੰ ਲੈ ਕੇ ਹਾਈਕੋਰਟ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੰਬੇ ਹਾਈਕੋਰਟ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਔਰਤ ਵੱਲੋਂ ਆਪਣੇ ਪਤੀ ਦੀ ਜਾਇਦਾਦ ਨੂੰ ਵੇਚਣ ਨੂੰ ਲੈ ਕੇ ਵਿਰੋਧ ਕੀਤੇ ਜਾਣ ਤੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਪਟੀਸ਼ਨਕਰਤਾ ਸੋਨੀਆ ਖ਼ਾਨ ਵੱਲੋਂ ਜਿਥੇ ਆਪਣੇ ਪਤੀ ਦੀ ਸਾਰੀ ਜ਼ਮੀਨ ਜਾਇਦਾਦ ਨੂੰ ਵੇਚਣ ਵਾਸਤੇ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿੱਥੇ ਉਸ ਔਰਤ ਵੱਲੋਂ ਸ਼ਿਕਾਇਤ ਵਿਚ ਆਖਿਆ ਗਿਆ ਸੀ ਕਿ ਉਸ ਦਾ ਬੇਟਾ ਉਸ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ। ਜਦ ਕਿ ਉਹ ਸਾਰੀ ਜ਼ਮੀਨ-ਜਾਇਦਾਦ ਵੇਚਣਾ ਚਾਹੁੰਦੀ ਹੈ ਕਿਉਂਕਿ ਉਸ ਦੇ ਪਤੀ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ।

ਦੂਜੇ ਪਾਸੇ ਉਸ ਦੇ ਬੇਟੇ ਵੱਲੋਂ ਵੀ ਆਪਣੀ ਮਾਂ ਦੇ ਖਿਲਾਫ ਇੱਕ ਪਟੀਸ਼ਨ ਦਰਜ ਕੀਤੀ ਗਈ ਸੀ। ਜਿਸ ਵਿੱਚ ਉਸ ਦੇ ਬੇਟੇ ਆਸਿਫ ਖਾਨ ਨੇ ਸ਼ਿਕਾਇਤ ਕੀਤੀ ਸੀ ਕਿ ਇਕ ਫਲੈਟ ਉਸਦੀ ਮਾਂ ਅਤੇ ਇੱਕ ਪਿਤਾ ਦੇ ਨਾਮ ਤੇ ਹੈ। ਜਿਸ ਉਪਰ ਉਸ ਦਾ ਪੂਰਾ ਹੱਕ ਹੈ ਅਤੇ ਉਹ ਉਨ੍ਹਾਂ ਨੂੰ ਵੇਚਣ ਨਹੀਂ ਦੇਣਾ ਚਾਹੁੰਦਾ। ਬੰਬੇ ਹਾਈ ਕੋਰਟ ਵੱਲੋਂ ਜਿੱਥੇ ਦੋਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉਤੇ ਵਿਚਾਰ ਵਟਾਂਦਰਾ ਕੀਤਾ ਉਥੇ ਹੀ ਬੇਟੇ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਮਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਕਿਉਂਕਿ ਆਸਿਫ਼ ਵੱਲੋਂ ਜਿੱਥੇ ਆਪਣੇ ਪਿਤਾ ਦੀ ਪਰਵਾਹ ਨਹੀਂ ਕੀਤੀ ਗਈ ਹੈ।

ਉਥੇ ਹੀ ਅਦਾਲਤ ਨੇ ਆਖਿਆ ਹੈ ਕਿ ਜਦੋਂ ਤੱਕ ਮਾਪੇ ਜਿਉਂਦੇ ਹੋਣਗੇ ਬੱਚਿਆਂ ਦਾ ਜਮੀਨ ਜਾਇਦਾਦ ਤੇ ਕੋਈ ਹੱਕ ਨਹੀਂ ਹੋ ਸਕਦਾ। ਅਦਾਲਤ ਵੱਲੋਂ ਜਿੱਥੇ ਸ਼ਿਕਾਇਤ ਕਰਤਾ ਸੋਨੀਆ ਖਾਨ ਨੂੰ ਆਪਣੇ ਪਤੀ ਦੀ ਪ੍ਰਾਪਰਟੀ ਵੇਚਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉੱਥੇ ਹੀ ਹੁਣ ਇਹ ਸਾਬਤ ਹੋ ਗਿਆ ਹੈ ਕਿ ਜਦੋਂ ਤੱਕ ਮਾਪੇ ਜਿਉਂਦੇ ਰਹਿਣਗੇ ਸਾਰੀ ਜ਼ਮੀਨ ਜਾਇਦਾਦ ਉਨ੍ਹਾਂ ਦੀ ਹੋਵੇਗੀ ਅਤੇ ਬੱਚਿਆਂ ਦਾ ਕੋਈ ਵੀ ਅਧਿਕਾਰ ਨਹੀਂ ਹੋਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …