Breaking News

ਪੈਰੋਲ ਤੇ ਬਾਹਰ ਆਏ ਰਾਮ ਰਹੀਮ ਲਈ ਹੁਣ ਆਈ ਵੱਡੀ ਤਾਜਾ ਖਬਰ, ਸਰਕਾਰ ਨੂੰ ਜਾਰੀ ਹੋਇਆ ਨੋਟਿਸ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਜਿਥੇ ਕਰੋਨਾ ਦੇ ਦੌਰ ਵਿਚ ਲੋਕਾਂ ਮਦਦ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਮੁਹਾਈਆ ਕਰਵਾਈਆਂ ਗਈਆਂ। ਬਹੁਤ ਸਾਰੀਆਂ ਸੰਸਥਾਵਾਂ ਲੋਕਾਂ ਲਈ ਕੰਮ ਕਰਦੀਆਂ ਹਨ ਅਤੇ ਜਿਸ ਦੇ ਚਲਦਿਆਂ ਹੋਇਆਂ ਅਜਿਹੀਆਂ ਸੰਸਥਾਵਾਂ ਹਮੇਸ਼ਾ ਸ਼ਲਾਘਾਯੋਗ ਕਦਮ ਚੁੱਕਦੀਆਂ ਹਨ। ਉਥੇ ਹੀ ਬਹੁਤ ਸਾਰੀਆਂ ਸੰਸਥਾਵਾਂ ਅਤੇ ਉਨ੍ਹਾਂ ਦੇ ਮੁਖੀ ਵੱਖ ਵੱਖ ਵਿਵਾਦਾਂ ਦੇ ਵਿਚ ਫਸ ਜਾਂਦੇ ਹਨ ਜਿਸ ਕਾਰਨ ਉਹਨਾਂ ਸੰਸਥਾਵਾਂ ਨੂੰ ਵਿਵਾਦਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਸਦਕਾ ਉਨ੍ਹਾਂ ਸੰਸਥਾਵਾਂ ਨਾਲ ਜੁੜੇ ਹੋਏ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜੋ ਵਿਵਾਦਾਂ ਵਿੱਚ ਫਸੀਆਂ ਹੋਈਆਂ ਹਨ ਅਤੇ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਹੁਣ ਪੈਰੋਲ ਤੇ ਬਾਹਰ ਆਏ ਰਾਮ ਰਹੀਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਨੋਟਿਸ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣੇ ਦੇ ਡੇਰਾ ਸਿਰਸਾ ਦੇ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜਿਥੇ ਕਈ ਮਾਮਲਿਆਂ ਦੀ ਸਜ਼ਾ ਦੇ ਤਹਿਤ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸਨ ਅਤੇ ਇਨ੍ਹੀਂ ਦਿਨੀਂ ਜਿੱਥੇ ਉਹ ਪੈਰੋਲ ਉਪਰ ਬਾਹਰ ਆਏ ਹਨ। ਉੱਥੇ ਹੀ ਹੁਣ ਐਸਜੀਪੀਸੀ ਵੱਲੋਂ ਰਾਮ ਰਹੀਮ ਨੂੰ ਮਿਲੀ ਪੈਰੋਲ ਦੇ ਖਿਲਾਫ ਇਕ ਪਟੀਸ਼ਨ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਹੈ।

ਜਿਥੇ ਜਾਰੀ ਕੀਤੀ ਗਈ ਇਸ ਪਟੀਸ਼ਨ ਦੇ ਅਧਾਰ ਤੇ ਹਾਈਕੋਰਟ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਬਾਬਤ ਨੋਟਿਸ ਜਾਰੀ ਕਰਕੇ ਰੋਹਤਕ ਦੀ ਜੇਲ੍ਹ ਅਥਾਰਟੀ ਤੋਂ ਜਵਾਬ ਮੰਗਿਆ ਗਿਆ ਹੈ। ਜਿਥੇ ਅਦਾਲਤ ਨੇ ਹਰਿਆਣਾ ਤੋਂ ਇਲਾਵਾ ਰਾਮ ਰਹੀਮ ਸਮੇਤ ਪੰਜਾਬ ਕੇਂਦਰ ਸਰਕਾਰ ਤੋਂ ਵੀ ਜਵਾਬ ਮੰਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਵਕੀਲ ਪ੍ਰੇਮ ਸਿੰਘ ਹੁੰਦਲ ਨੇ ਆਖਿਆ ਹੈ ਕਿ ਅਜਿਹੇ ਅਪਰਾਧੀਆਂ ਨੂੰ ਪੈਰੋਲ ਨਹੀਂ ਮਿਲਣੀ ਚਾਹੀਦੀ ਜੋ ਹੁਣ ਬਾਹਰ ਆ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਕਿ ਕਨੂੰਨ ਦਾ ਮਜ਼ਾਕ ਉਡਾ ਰਿਹਾ ਹੈ। ਕਿਉਂਕਿ ਉਸ ਵੱਲੋਂ ਬਾਹਰ ਆ ਕੇ ਜਿਥੇ ਕੇਕ ਕੱਟੇ ਜਾ ਰਹੇ ਹਨ ਅਤੇ online ਹੋ ਕੇ ਸਤਿਸੰਗ ਕਈ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਹੋਇਆ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …