ਆਈ ਤਾਜ਼ਾ ਵੱਡੀ ਖਬਰ
ਇਸ ਵਾਰ ਜਿੱਥੇ ਵਿਧਾਨਸਭਾ ਚੋਣਾਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਤੇ ਬੱਨਵੇ ਸੀਟਾਂ ਉਪਰ ਕਬਜ਼ਾ ਕਰਨ ਵਿੱਚ ਆਮ ਆਦਮੀ ਪਾਰਟੀ ਸਫਲ ਰਹੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ। ਇਸ ਵਾਰ ਹੋਈਆ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣਕੇ ਪੰਜਾਬ ਵਿੱਚ ਉਭਰੀ ਹੈ। ਜਿੱਥੇ ਹੁਣ ਵੱਖ-ਵੱਖ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉਪਰ ਕਈ ਤਰਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।
ਹੁਣ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਬਾਰੇ ਸਭ ਪਾਸੇ ਚਰਚਾ ਹੋ ਰਹੀ ਹੈ ਅਤੇ ਲੋਕ ਆਪੋ ਆਪਣੀ ਰਾਇ ਦੇ ਰਹੇ ਹਨ। 2022 ਦੀਆਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਲੰਬੀ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਇਸ ਵਾਰ ਚੋਣਾਂ ਵਿਚ ਹਾਰ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਲੰਬੀ ਹਲਕੇ ਵਿਚ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਆਪਣੇ ਨੁਮਾਇੰਦਿਆਂ ਨੂੰ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਲਗਾਤਾਰ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਵਿੱਚ ਵਿਚਰਿਆ ਜਾਵੇ ਅਤੇ ਲੋਕਾਂ ਵਿੱਚ ਹੀ ਰਹਿ ਕੇ ਕੰਮ ਕੀਤਾ ਜਾਵੇ।
ਉੱਥੇ ਹੀ ਹੁਣ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਲੰਬੇ ਹੱਥੀ ਲੈਂਦੇ ਹੋਏ ਆਖਿਆ ਹੈ ਕਿ ਦਿੱਲੀ ਦੇ ਆਗੂ ਨੂੰ ਪੰਜਾਬ ਦਾ ਨੁਮਾਇੰਦਾ ਬਣਾ ਕੇ ਰਾਜ ਸਭਾ ਵਿੱਚ ਭੇਜਿਆ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਵੱਲੋਂ ਪੰਜਾਬੀਆਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।
ਉੱਥੇ ਹੀ ਆਖਿਆ ਹੈ ਕਿ ਇਸ ਬਣੀ ਨਵੀਂ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਵੀ ਖੋਹ ਲ੍ਹਿਆ ਜਾਵੇਗਾ। ਜਿੱਥੇ ਉਹ ਲੰਬੀ ਹਲਕੇ ਵਿਚ ਵੱਖ-ਵੱਖ ਪਿੰਡਾਂ ਦੇ ਦੌਰੇ ਤੇ ਨਿਕਲੇ ਹੋਏ ਹਨ ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਹ ਸਿਆਸੀ ਤੌਰ ਤੇ ਨਹੀਂ ਸਗੋਂ ਪਰਿਵਾਰਕ ਤੌਰ ਤੇ ਆਪਣੇ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਨੂੰ ਮਿਲ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …