ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਰਫ਼ਤਾਰ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਸਾਵਧਾਨੀਆਂ ਵਰਤਣ ਦੇ ਬਾਵਜੂਦ ਵੀ ਇਸ ਦੇ ਕੇਸਾਂ ਵਿੱਚ ਨਿਰੰਤਰ ਵਾਧਾ ਹੀ ਹੋ ਰਿਹਾ ਹੈ। ਸਮੇਂ ਸਮੇਂ ਤੇ ਸਰਕਾਰਾਂ ਵੱਲੋਂ ਜਾਰੀ ਕੀਤੇ ਜਾ ਰਹੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾ ਰਹੀ ਹੈ ਪਰ ਫੇਰ ਵੀ ਇਸ ਦੇ ਹਾਲਾਤ ਦਿਨ-ਬ-ਦਿਨ ਵਿਗੜੇ ਹੋਏ ਨਜ਼ਰ ਆ ਰਹੇ ਨੇ। ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ਤੋਂ ਸਮੁੱਚੇ ਦੇਸ਼ ਅੱਗੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ-19 ਦੀ ਇਸ ਭਿਆਨਕ ਮਹਾਂਮਾਰੀ ਖਿਲਾਫ਼ ਸਾਨੂੰ ਸਾਰਿਆਂ ਨੂੰ ਇਕ ਵਾਰ ਫਿਰ ਤੋਂ ਇਕਜੁੱਟ ਹੋਣ ਦੀ ਜ਼ਰੂਰਤ ਹੈ।
ਭਾਰਤ ਵਿੱਚ ਵੱਧਦੇ ਹੋਏ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਹੈਸ਼ਟੈਗ #Unite2FightAgainstCorona ਜ਼ਰੀਏ ਸਾਂਝੀ ਕੀਤੀ ਜਿਸ ਦਾ ਮਤਲਬ ਹੈ ਕਿ ਇਕ ਵਾਰ ਮੁੜ ਤੋਂ ਕੋਰੋਨਾ ਖ਼ਿਲਾਫ਼ ਇਕਜੁੱਟ ਹੋਣਾ। ਕੋਰੋਨਾ ਵਾਇਰਸ ਦੀ ਵਿਸ਼ਵ ਦੇ ਵਿਚ ਵੱਧਦੀ ਹੋਈ ਗਿਣਤੀ ਨੇ ਸਾਰਿਆਂ ਦੇ ਮਨ ਵਿੱਚ ਦਹਿਸ਼ਤ ਪੈਦਾ ਕੀਤੀ ਹੋਈ ਹੈ।
ਭਾਰਤ ਕੋਰੋਨਾਵਾਇਰਸ ਦੇ ਕੁੱਲ ਮਰੀਜ਼ਾਂ ਦੇ ਨਾਲ ਅਮਰੀਕਾ ਤੋਂ ਬਾਅਦ ਵਿਸ਼ਵ ਵਿੱਚ ਦੂਜੇ ਨੰਬਰ ‘ਤੇ ਹੈ ਜੋ ਕਿ ਇਕ ਚੰਗੀ ਖਬਰ ਨਹੀਂ ਹੈ। ਬੀਤੇ ਕੁਝ ਹਫ਼ਤਿਆਂ ਦੌਰਾਨ ਹੀ ਕੋਰੋਨਾ ਵਾਇਰਸ ਦਾ ਵਧਦੇ ਹੈ ਜਿਸ ਦੌਰਾਨ 70 ਹਜ਼ਾਰ ਤੋਂ ਵੀ ਵੱਧ ਮਾਮਲੇ ਸਾਹਮਣੇ ਆਏ ਹਨ। ਮੋਦੀ ਜੀ ਨੇ ਟਵੀਟ ਕੀਤਾ ਕਿ ਭਾਰਤ ਦੀ ਕੋਵਿਡ-19 ਦੀ ਲੜਾਈ ਲੋਕਾਂ ਦੇ ਚੱਲਦਿਆਂ ਅੱਗੇ ਵਧ ਰਹੀ ਹੈ ਤੇ ਇਸ ਨਾਲ ਕੋਰੋਨਾ ਵਾਰੀਅਰਜ਼ ਨੂੰ ਸ਼ਕਤੀ ਮਿਲੇਗੀ।
ਸਾਡੇ ਇੱਕ ਜੁੱਟ ਯਤਨ ਨੇ ਬਹੁਤ ਸਾਰੀਆਂ ਜਾਨਾਂ ਬਚਾਈਆਂ ਹਨ। ਲੋਕਾਂ ਨਾਲ ਸੋਸ਼ਲ ਮੀਡੀਆ ਜਰੀਏ ਜੁੜੇ ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਨੂੰ ਲੋਕਾਂ ਦੇ ਨਾਲ ਸਾਂਝਾ ਵੀ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ – ਆਉ ਕੋਰੋਨਾ ਨਾਲ ਲ -ੜ- ਨ ਲਈ ਇੱਕ-ਜੁੱਟ ਹੋਈਏ! ਹਮੇਸ਼ਾ ਯਾਦ ਰੱਖੋ : ਮਾਸਕ ਜ਼ਰੂਰ ਪਾਓ। ਹੱਥ ਸਾਫ਼ ਕਰਦੇ ਰਹੋ। ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰੋ। 2 ਗਜ਼ ਦੀ ਦੂਰੀ ਰੱਖੋ।”
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …